Hindi English Friday, 10 May 2024 🕑
BREAKING
ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਸਾਹਿਤ

More News

`ਕਹਾਣੀ ਸੰਗ੍ਰਹਿ ʼਲਹੌਰ ਦਾ ਪਾਗ਼ਲਖਾਨਾʼ ਅਤੇ `ਮੋਚੀ ਦਾ ਪੁੱਤʼ ਕਹਾਣੀ ਤੇ ਚਰਚਾ

Updated on Sunday, February 05, 2023 19:20 PM IST

 
ਮੋਰਿੰਡਾ , 5 ਫਰਵਰੀ ( ਭਟੋਆ) 
 
           ਸਾਹਿਤ ਸਭਾ ਬਹਿਰਾਮਪੁਰ ਬੇਟ ਦੀ ਮਾਸਿਕ ਇਕੱਤਰਤਾ ਵਿੱਚ ਅਨੀਰੁੱਧ ਕਾਲਾ ਦੇ ਕਹਾਣੀ ਸੰਗ੍ਰਹਿ `ਲਹੌਰ ਦਾ ਪਾਗ਼ਲਖਾਨਾਂ ʼ ਅਤੇ ਮੋਹਣ ਲਾਲ ਫਲੌਰੀਆ ਦੀ ਕਹਾਣੀ `ਮੋਚੀ ਦਾ ਪੁੱਤ ʼ ਸਮੇਤ ਸਆਦਤ ਹਸਨ ਮੰਟੋ ਦੀ ਪੁਸਤਕ `ਮੰਟੋਨਾਵਾਂ ʼਉੱਤੇ ਚਰਚਾ ਹੋਈ।  ਹਰਨਾਮ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਹਾਣੀ ਸੰਗ੍ਰਹਿ ਲਹੌਰ ਦਾ ਪਾਗ਼ਲਖਾਨਾ ਦੀ ਜਾਣ ਪਹਿਚਾਣ ਕਰਾਉਂਦਿਆਂ ਕੁਲਵਿੰਦਰ ਨੇ ਦੱਸਿਆ ਕਿ ਫਿਰਕੂ ਆਧਾਰ ਉੱਤੇ ਸੰਨ ਸੰਤਾਲੀ ਵਿੱਚ ਹੋਈ ਵੰਡ ਦਾ ਵਿਸਤਾਰ ਸਿਰਜਦੀ ਇਹ ਪੁਸਤਕ ਧਾਰਮਿਕ ਲੋਕਾਂ ਦੀ ਕੱਟੜਤਾ ਤੋਂ ਪਾਠਕਾਂ ਨੂੰ ਸੁਚੇਤ ਕਰਦੀ ਹੈ। ਇਸ ਪੁਸਤਕ ਦੇ ਪ੍ਰਭਾਵ ਕਬੂਲਦਿਆਂ ਕੁਲਵਿੰਦਰ ਨੇ ਕਿਹਾ ਕਿ ਪੱਖਪਾਤ ਆਧਾਰਤ ਫਿਰਕੂ ਭਾਵਨਾਵਾਂ ਕਦੇ ਵੀ ਮਨੁੱਖਤਾ ਦੇ ਭਲੇ ਦੀ ਤਰਜ਼ਮਾਨੀ ਨਹੀਂ ਕਰ ਸਕਦੀਆਂ। ਉਪਰੰਤ  ਮੋਹਨ ਲਾਲ ਰਾਹੀ ਵਲੋਂ ਮੋਹਣ ਲਾਲ ਫਲੌਰੀਆ ਦੀ ਬਹੁ ਚਰਚਿਤ ਕਹਾਣੀ 'ਮੋਤੀ ਦਾ ਪੁੱਤ ਪੜ੍ਹ' ਕੇ ਹਾਜ਼ਰ ਸਾਹਿਤਕਾਰਾਂ ਨੂੰ ਚਰਚਾ ਦਾ ਸੱਦਾ ਦਿੱਤਾ। ਇਸ ਚਰਚਾ ਵਿੱਚ ਭਾਗ ਲੈਂਦਿਆਂ ਡਾਕਟਰ ਦੌਲਤ ਰਾਮ ਲੋਈ, ਹਰਨਾਮ ਸਿੰਘ ਡੱਲਾ, ਸੁਰਿੰਦਰ ਰਸੂਲਪੁਰ ਅਤੇ ਡਾਕਟਰ ਤੇਜਪਾਲ ਸਿੰਘ ਕੰਗ ਨੇ ਕਿਹਾ ਕਿ ਕਿਰਤੀ ਸ਼੍ਰੇਣੀ ਦੇ ਲੋਕਾਂ ਦੇ ਹਾਲਤ ਅਤੇ ਭਾਰਤੀ ਸਮਾਜਿਕ ਬਣਤਰ ਵਿੱਚ ਸਨਮਾਨ ਦੇਣ ਦੀ ਗੱਲ ਕਰਦੀ ਇਹ ਕਹਾਣੀ ਨਵੇਂ ਸਮਾਜ ਨੂੰ ਸੇਧ ਦੇ ਰਹੀ ਹੈ, ਜਾਤੀ ਵਿਵਸਥਾ ਦਾ ਅੰਤ ਹੋਣ ਨਾਲ ਹੀ ਮਾਨਵਤਾ ਦਾ ਭਲਾ ਹੋ ਸਕਦਾ ਹੈ।  ਇਸ ਤੋਂ ਬਾਅਦ ਡਾਕਟਰ ਰਾਜਪਾਲ ਸਿੰਘ ਨੇ ਸਆਦਤ ਹਸਨ ਮੰਟੋ ਦੀ ਪੁਸਤਕ 'ਮੰਟੋਨਾਵਾਂ' ਉੱਤੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਮੰਟੋ ਸਾਂਝੇ ਭਾਰਤ ਦਾ ਕੱਦਾਵਾਰ ਸਕਾਲਰ ਹੈ। 'ਮੰਟੋਨਾਵਾਂ' ਵਿੱਚ ਸਆਦਤ ਹਸਨ ਮੰਟੋ ਨੇ ਦੁਨੀਆਂ ਦੇ ਵੱਡੇ ਦਾਰਸ਼ਨਿਕਾਂ ਦੀ ਵਿਚਾਰਧਾਰਾ ਨੂੰ ਪਾਠਕਾਂ ਦੇ ਸਾਹਮਣੇ ਲਿਆਂਦਾ ਹੈ। ਕਹਾਣੀਆਂ, ਨਾਟਕਾਂ ਅਤੇ ਵਿਚਾਰਧਾਰਕ ਲਿਖਤਾਂ ਕਰਕੇ ਜਾਣੇ ਜਾਂਦੇ ਇਸ ਲੇਖਕ ਨੂੰ 'ਰੱਬ ਦੇ ਸ਼ਰੀਕ' ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਮੌਕੇ ਮਨਮੋਹਨ ਸਿੰਘ ਰਾਣਾ, ਬਾਪੂ ਸੁੱਚਾ ਸਿੰਘ ਅਧਰੇੜਾ, ਡਾਕਟਰ ਗੁਰਪ੍ਰਸਾਦ ਸਿੰਘ,ਰਾਣਾ ਕੰਵਰਫੂਲ ਸਿੰਘ ਅਤੇ ਅਜਮੇਰ ਫਿਰੋਜ਼ਪੁਰੀ ਨੇ ਵੀ ਹਾਜ਼ਰੀ ਭਰੀ। ਇਸੇ ਦੌਰਾਨ  ਹਾਜ਼ਰ ਸਾਹਿਤਕਾਰਾਂ ਵਲੋਂ ਆਪੋ ਆਪਣੀਆਂ ਰਚਨਾਵਾਂ ਵੀ ਪੜ੍ਹੀਆਂ ਗਈਆਂ।  
ਬਾਪੂ ਸੁੱਚਾ ਸਿੰਘ ਅਧਰੇੜਾ ਨੇ ਆਪਣੀ ਪੋਤਰੀ ਡਾਕਟਰ ਜਸਪ੍ਰੀਤ ਕੌਰ ਦੇ ਵਿਆਹ ਦੀ ਖੁਸ਼ੀ ਵਿੱਚ ਸਾਹਿਤ ਸਭਾ ਬਹਿਰਾਮਪੁਰ ਬੇਟ ਨੂੰ 3100 ਰੁਪਏ ਦੀ ਮਾਲੀ ਮੱਦਦ ਵੀ ਦਿੱਤੀ। 

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X