Hindi English Saturday, 20 April 2024 🕑
BREAKING
ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

ਸੱਭਿਆਚਾਰ/ਖੇਡਾਂ

More News

ਖੇਡ ਵਿਭਾਗ ਨੇ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ

Updated on Monday, February 13, 2023 17:25 PM IST

ਖੇਡ ਵਿਭਾਗ ਨੇ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ

ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਮੀਤ ਹੇਅਰ

ਸਾਲ 2020-21 ਤੇ 2021-22 ਦੌਰਾਨ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੋਂ 6 ਮਾਰਚ ਤੱਕ ਬਿਨੈ ਪੱਤਰ ਮੰਗੇ

ਚੰਡੀਗੜ੍ਹ, 13 ਫਰਵਰੀ,ਦੇਸ਼ ਕਲਿੱਕ ਬਿਓਰੋ

ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਵੱਲੋਂ ਜਿੱਥੇ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਉਥੇ ਪਿਛਲੇ ਸਮੇਂ ਵਿੱਚ ਨਗਦ ਇਨਾਮਾਂ ਤੋਂ ਸੱਖਣੇ ਖਿਡਾਰੀਆਂ ਤੇ ਕੋਚਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿਨੈ ਪੱਤਰ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਬਾਕੀ ਰਹਿੰਦੇ ਟੂਰਨਾਮੈਂਟਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਖਿਡਾਰੀ ਨਗਦ ਇਨਾਮ ਤੋਂ ਸੱਖਣਾ ਨਾ ਰਹੇ ਜਿਸ ਨੇ ਕਿਸੇ ਵੀ ਵੱਡੇ ਮੁਕਾਬਲੇ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲੀ ਅਪਰੈਲ 2020 ਤੋਂ 31 ਮਾਰਚ 2021 ਤੱਕ (2020-21 ਸੈਸ਼ਨ) ਅਤੇ ਪਹਿਲੀ ਅਪਰੈਲ 2021 ਤੋਂ 31 ਮਾਰਚ 2022 ਤੱਕ (2021-22 ਸੈਸ਼ਨ) ਦੌਰਾਨ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਜਿਨ੍ਹਾਂ ਵੱਲੋਂ ਤਿਆਰ ਕੀਤੇ ਖਿਡਾਰੀਆਂ ਨੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਜਾਂ ਚਾਰ ਸਾਲ ਦੇ ਵਕਫ਼ੇ ਬਾਅਦ ਹੋਣ ਵਾਲੀਆਂ ਵਿਸ਼ਵ ਚੈਂਪੀਅਨਸ਼ਿਪਾਂ ਵਿੱਚ ਤਮਗ਼ੇ ਜਿੱਤੇ ਹਨ, ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰ ਮੰਗੇ ਹਨ। ਇਨ੍ਹਾਂ ਦੀ ਆਖਰੀ ਤਰੀਕ 6 ਮਾਰਚ 2023 ਹੈ।


ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਦ ਇਨਾਮ ਨੀਤੀ ਸਬੰਧੀ ਟੂਰਨਾਮੈਂਟਾਂ ਦੀ ਸੂਚੀ, ਨਗਦ ਇਨਾਮ ਦੀ ਰਾਸ਼ੀ, ਯੋਗਤਾ ਅਤੇ ਬਿਨੈ ਪੱਤਰ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.pbsports.punjab.gov.in ਉਤੇ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ ਤੇ ਕੋਚ ਆਪਣਾ ਬਿਨੈ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਆਪਣੇ ਸਵੈ-ਤਸਦੀਕਸ਼ੁਦਾ ਸਰਟੀਫਿਕੇਟਾਂ ਸਮੇਤ ਹਲਫੀਆਂ ਬਿਆਨ 6 ਮਾਰਚ 2023 ਤੱਕ ਭੇਜਣ। ਇਸ ਮਿਤੀ ਤੋਂ ਬਾਅਦ ਵਿੱਚ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਉਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

X