Hindi English Friday, 10 May 2024 🕑
BREAKING
ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਸਾਹਿਤ

More News

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਲਮੀ ਮਾਂ ਬੋਲੀ ਦਿਹਾੜੇ ਤੇ ਪੰਜਾਬੀ ਮਾਂ ਬੋਲੀ ਮੇਲਾ ਕਰਵਾਇਆ ਗਿਆ

Updated on Wednesday, February 22, 2023 14:29 PM IST

ਪੰਜਾਬੀ ਲੋਕ ਗਾਇਕ ਪੰਮੀ ਬਾਈ ਵਿਸ਼ੇਸ਼ ਮਹਿਮਾਨ ਵਜੋਂ ਮੇਲੇ ਚ ਪੁੱਜੇ

 ਲੁਧਿਆਣਾ : 22 ਫ਼ਰਵਰੀ, ਦੇਸ਼ ਕਲਿੱਕ ਬਿਓਰੋ

 ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਹਾੜੇ ਤੇ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ 20 ਕਾਲਜਾਂ ਦੇ ਦੋ ਸੌ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਮਾਤ ਭਾਸ਼ਾ ਬੱਚੇ ਦੇ ਜੀਵਨ ਵਿਕਾਸ ਵਿਚ ਬਹੁਤ ਮਹੱਤਵਪੂਰਨ ਹਿੱਸਾ ਪਾਉਂਦੀ ਹੈ ਕਿਉਕਿ ਬੱਚਾ ਆਪਣੇ ਪਰਿਵਾਰ ਵਿਚ ਰਹਿੰਦਿਆਂ ਹੋਇਆਂ ਇਸੇ ਭਾਸ਼ਾ ਵਿਚ ਮਾਪਿਆਂ ਤੋਂ ਬਹੁਤ ਕੁਝ ਗ੍ਰਹਿਣ ਕਰਦਾ ਹੈ ਅਤੇ ਆਪਣੇ ਬਚਪਨ ਦੇ ਸਾਥੀਆਂ ਨਾਲ ਗੱਲ ਬਾਤ ਰਾਹੀਂ ਆਪਣੇ ਵਿਚਾਰਾਂ ਨੂੰ ਸਮਾਜ ਨਾਲ ਸਾਂਝਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਮਾਤ ਭਾਸ਼ਾ ਮੇਲਾ ਕਾਲਜਾਂ ਦੇ ਵਿਦਿਆਰਥੀਆਂ ਵਿਚ ਸਾਹਿਤਕ ਮੁਕਾਬਲੇ ਕਰਵਾ ਕੇ ਉਨ੍ਹਾਂ ਦਰਮਿਆਨ ਸਭਿਆਚਾਰਕ ਸਾਂਝ ਨੂੰ ਵਧਾਉਣ ਦਾ ਯਤਨ ਕੀਤਾ ਜਾਂਦਾ ਹੈ।

ਪੰਜਾਬੀ ਲੋਕ ਗਾਇਕ ਪੰਮੀ ਬਾਈ ਨੇ ਮਾਂ ਬੋਲੀ ਦੇ ਵਿਕਾਸ ਲਈ ਹੰਭਲਾ ਮਾਰਨ ਦੀ ਗੱਲ ਕਰਦਿਆਂ ਜ਼ਹੂਰ ਹੁਸੈਨ ਜ਼ਹੂਰ ਦਾ ਲਿਖਿਆ ਗੀਤ ਵੀ ਗਾਇਆ।

ਇਸ ਮਿੱਟੀ ਮੈਨੂੰ ਜਨਮ ਦਿੱਤਾ, ਇਸ ਆਲ੍ਹਣੇ ਮੈਂ ਚੁੰਝ ਖੋਲ੍ਹੀ ਏ।

ਮੈਂ ਪੰਜਾਬ ਦਾ ਪੁੱਤਰ ਹਾਂ, ਪੰਜਾਬੀ ਮੇਰੀ ਬੋਲੀ ਏ।

ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਮੇਲਾ ਕਨਵੀਨਰ ਤ੍ਰੈਲੋਚਨ ਲੋਚੀ ਨੇ ਦਸਿਆ ਕਿ ਕਰਵਾਏ ਗਏ ਮੁਕਾਬਲਿਆਂ ’ਚ ਪੰਜਾਬੀ ਕਹਾਣੀ ਵਿਚ ਪਹਿਲਾ ਸਥਾਨ ਰਾਜਦੀਪ ਕੌਰ, ਦੂਜਾ ਸਥਾਨ ਊਸ਼ਾ, ਤੀਜਾ ਸਥਾਨ ਨੰਦਨੀ ਕਪੂਰ ਨੇ, ਕਾਵਿ ਸਿਰਜਣ ਮੁਕਾਬਲੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ, ਦੂਜਾ ਸਥਾਨ ਮਨਵੀਰ ਕੌਰ, ਤੀਜਾ ਸਥਾਨ ਅਮਨਪ੍ਰੀਤ ਸਿੰਘ, ਲੋਕ ਗੀਤ ਮੁਕਾਬਲੇ ਵਿਚ ਪਹਿਲਾ ਸਥਾਨ  ਸੁਨੀਲ ਕੁਮਾਰ, ਦੂਜਾ ਸਥਾਨ ਜਸਲੀਨ ਕੌਰ, ਤੀਜਾ ਸਥਾਨ ਚਾਹਤ ਜਾਖੂ ਨੇ, ਸੱਭਿਆਚਾਰਕ ਪ੍ਰਸ਼ਨੋਤਰੀ (ਕੁਇਜ਼) ਵਿਚ ਪਹਿਲਾ ਸਥਾਨ ਸਰਕਾਰੀ ਕਾਲਜ ਲੁਧਿਆਣਾ, ਦੂਜਾ ਸਥਾਨ ਸਰਕਾਰੀ ਕਾਲਜ ਰੋਪੜ, ਤੀਜਾ ਸਥਾਨ ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿਵਲ ਲਾਈਨਜ਼ ਲੁਧਿਆਣਾ ਨੇ, ਪੰਜਾਬੀ ਕਵਿਤਾ ਪੋਸਟਰ ਮੁਕਾਬਲੇ ਵਿਚ ਪਹਿਲਾ ਸਥਾਨ ਅਰਸ਼ਦੀਪ ਕੌਰ, ਦੂਜਾ ਸਥਾਨ ਸਿਮਰਨ ਸਿੰਘ, ਤੀਜਾ ਸਥਾਨ ਨੇਹਾ ਸਿੰਘ ਅਤੇ ਹੌਸਲਾ ਅਫ਼ਜਾਊ ਇਨਾਮ ਕਰੁਨਾ ਮੌਰਿਆ ਨੂੰ, ਪੰਜਾਬੀ ਕਾਵਿ-ਉਚਾਰਣ ਮੁਕਾਬਲੇ ਵਿਚ ਪਹਿਲਾ ਸਥਾਨ ਸ਼ਰਨਪ੍ਰੀਤ ਕੌਰ,  ਦੂਜਾ ਸਥਾਨ ਭਵਨੂਰ ਕੌਰ, ਤੀਜਾ ਸਥਾਨ ਸਾਇਰਾ ਅਤੇ ਹੌਸਲਾ ਅਫ਼ਜਾਊ ਦਮਨਪ੍ਰੀਤ ਕੌਰ ਨੇ, ਅਖਾਣ ਤੇ ਮੁਹਾਵਰੇ ਭਰਪੂਰ ਵਾਰਤਾਲਾਪ ਮੁਕਾਬਲੇ ਵਿਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰ ਗੰਜ ਲੁਧਿਆਣਾ ਦੀ ਪ੍ਰੀਤ ਅਰੋੜਾ ਅਤੇ ਕ੍ਰਿਤਿਕਾ ਨੇ ਦੂਜਾ ਸਥਾਨ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੀ ਨਦਵੀਪ ਕੌਰ ਤੇ ਮਨਦੀਪ ਕੌਰ ਨੇ, ਤੀਜਾ ਸਥਾਨ ਖ਼ਾਲਸਾ ਕਾਲਜ ਫ਼ਾਰ ਵਿਮਨ, ਲੁਧਿਆਣਾ ਦੀ ਕੁਸ਼ਲ ਸ਼ਰਮਾ ਅਤੇ ਰਿੰਪੀ ਸ਼ਰਮਾ ਨੇ ਅਤੇ ਅੱਖਰਕਾਰੀ ਮੁਕਾਬਲੇ ਵਿਚ ਪਹਿਲਾ ਸਥਾਨ ਜਸ਼ਨਪ੍ਰੀਤ ਕੌਰ, ਦੂਜਾ ਸਥਾਨ ਮਨਜਿੰਦਰ ਕੌਰ, ਤੀਜਾ ਸਥਾਨ ਮਨਮੀਤ ਕੌਰ ਨੇ ਅਤੇ ਹੌਸਲਾ ਅਫ਼ਜਾਊ ਪ੍ਰਭਜੋਤ ਕੌਰ ਨੇ ਹਾਸਿਲ ਕੀਤਾ। ਉਨ੍ਹਾਂ ਦਸਿਆ ਉਪਰੋਕਤ ਅੱਠ ਮੁਕਾਬਲਿਆਂ ਦੇ ਨਤੀਜਿਆਂ ਦੇ ਆਧਾਰ ’ਤੇ ਸਭ ਤੋਂ ਜ਼ਿਆਦਾ ਅੰਕ ਹਾਸਿਲ ਕਰਨ ਵਾਲੇ ਰਾਮਗੜ੍ਹੀਆ ਗਰਲਜ਼ ਕਾਲਜ, ਮਿੱਲਰਗੰਜ ਲੁਧਿਆਣਾ ਨੇ ਵੱਖ ਵੱਖ ਮੁਕਾਬਲਿਆਂ ਵਿਚ ਜਿੱਤਾਂ ਹਾਸਿਲ ਕਰਕੇ ਪੰਜਾਬੀ ਮਾਤ-ਭਾਸ਼ਾ ਟਰਾਫ਼ੀ ਪ੍ਰਾਪਤ ਕੀਤੀ।

ਉਨ੍ਹਾਂ ਦਸਿਆ ਇਨਾਮ ਜੇਤੂ ਵਿਦਿਆਰਥੀਆਂ ਨੂੰ ਪੁਸਤਕਾਂ ਦੇ ਰੂਪ ਵਿਚ ਇਨਾਮ ਦਿੱਤੇ ਗਏ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਮਾਤ-ਭਾਸ਼ਾ ਮੇਲੇ ਮੌਕੇ ਮਾਤਾ ਜਸਵੰਤ ਕੌਰ ਸਰਬੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ-2021 ਮਾਸਟਰ ਲਖਵਿੰਦਰ ਸਿੰਘ  ਹਵੇਲੀਆਣੀ(ਰੱਈਆ) ਨੂੰ ਪ੍ਰਦਾਨ ਗਿਆ ਜਿਹੜਾ ਉਨ੍ਹਾਂ ਦੀ ਆਸਟਰੇਲੀਆ ਫੇਰੀ ਕਾਰਨ ਉਨ੍ਹਾਂ ਦੀ ਸੁਪਤਨੀ ਤੇ ਧੀ  ਨੇ ਪ੍ਰਾਪਤ ਕੀਤਾ। ਸਨਮਾਨ ਵਿਚ ਦਸ ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲਾ, ਪੁਸਤਕਾਂ ਦਾ ਸੈੱਟ ਅਤੇ ਸ਼ੋਭਾ ਪੱਤਰ ਭੇਟਾ ਕੀਤਾ ਗਿਆ।

ਇਹ ਸਨਮਾਨ ਪੰਜਾਬੀ ਮਾਤ ਭਾਸ਼ਾ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਪੰਮੀ ਬਾਈ, ਸੁਰਿੰਦਰ ਸਿੰਘ ਸੁੰਨੜ ਸੰਪਾਦਕ ਆਪਣੀ ਆਵਾਜ਼, ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸਰਪ੍ਰਸਤ ਸ. ਜਗਦੀਸ਼ਪਾਲ ਸਿੰਘ ਗਰੇਵਾਲ, ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਸਮੂਹ ਅਹੁਦੇਦਾਰਾਂ ਅਤੇ ਸ਼ਾਮਿਲ ਪ੍ਰਬੰਧਕੀ ਬੋਰਡ ਮੈਂਬਰਾਂ ਨੇ ਪ੍ਰਦਾਨ ਕੀਤਾ। ਮਾਸਟਰ ਲਖਵਿੰਦਰ ਸਿੰਘਬਾਰੇ ਸ਼ੋਭਾ ਪੱਤਰ ਸ੍ਰੀ ਤ੍ਰੈਲੋਚਨ ਲੋਚੀ ਨੇ ਪੇਸ਼ ਕੀਤਾ।

ਪੰਜਾਬੀ ਮਾਤ-ਭਾਸ਼ਾ ਮੇਲੇ ਦੇ ਸੰਯੋਜਕ ਸ੍ਰੀ ਤ੍ਰੈਲੋਚਨ ਲੋਚੀ ਅਤੇ ਸਹਿ ਸੰਯੋਜਕ ਗੁਰਚਰਨ ਕੌਰ ਕੋਚਰ ਨੇ ਦਸਿਆ ਕਿ ਅੱਠ ਤਰ੍ਹਾਂ ਦੇ ਸਾਹਿਤਕ ਮੁਕਾਬਲਿਆਂ ਦੇ ਨਿਰਣਾਇਕਾਂ ਵਜੋਂ ਪ੍ਰੋ. ਰਵਿੰਦਰ ਭੱਠਲ, ਸ. ਜਨਮੇਜਾ ਸਿੰਘ ਜੌਹਲ, ਮਨਜੀਤ ਸਿੰਘ ਆਰਟਿਸਟ, ਜਸਵੀਰ ਝੱਜ, ਸ੍ਰੀਮਤੀ ਇੰਦਰਜੀਤ ਪਾਲ ਕੌਰ, ਮਨਜਿੰਦਰ ਧਨੋਆ, ਡਾ. ਦਵਿੰਦਰ ਦਿਲਰੂਪ, ਰਾਜਦੀਪ ਤੂਰ, ਡਾ. ਸੰਦੀਪ ਸੇਖੋਂ, ਸ੍ਰੀ ਸੁਨੀਲ ਸ਼ਰਮਾ, ਜ਼ੀਨੀਆ ਢੋਡੀ, ਪਰਮਿੰਦਰ ਅਲਬੇਲਾ ਨੇ ਅਤੇ ਪ੍ਰਸ਼ੋਨਤਰੀ ਮੁਕਾਬਲੇ ਦੇ ਕੁਇਜ਼ ਮਾਸਟਰ ਵਜੋਂ ਡਾ.ਗੁਰਇਕਬਾਲ ਸਿੰਘ ਨੇ ਭੂਮਿਕਾ ਨਿਭਾਈ।

ਇਸ ਮੌਕੇ ਸ. ਸੁਰਿੰਦਰ ਸੁੰਨੜ, ਸ੍ਰੀ ਕੇ. ਸਾਧੂ ਸਿੰਘ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਦੀਪ ਜਗਦੀਪ, ਪ੍ਰੋ. ਸ਼ਰਨਜੀਤ ਕੌਰ, ਸੁਰਿੰਦਰ ਦੀਪ, ਕੁਲਵਿੰਦਰ ਕਿਰਨ, ਨੀਲੂ ਬੱਗਾ, ਪਰਮਜੀਤ ਕੌਰ ਮਹਿਕ, ਪ੍ਰੋ. ਤਜਿੰਦਰ ਕੌਰ, ਭਗਵਾਨ ਢਿੱਲੋਂ, ਅਮਰਜੀਤਸ਼ੇਰਪੁਰੀ, ਸੁਰਿੰਦਰ ਕੌਰ ਸਮੇਤ ਕਾਫ਼ੀ ਗਿਣਤੀ ਵਿਚ ਕਾਲਜਾਂ ਦੇ ਪ੍ਰੋਫ਼ੈਸਰ ਅਤੇ ਵਿਦਿਆਰਥੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X