Hindi English Thursday, 25 April 2024 🕑

ਪੰਜਾਬ

More News

ਨਵਜੋਤ ਸਿੱਧੂ | ਜੋ ਸਿੱਧੂ ਮੂਸੇਵਾਲਾ ਨਾਲ ਹੋਇਆ, ਉਹੀ ਮੇਰੇ ਨਾਲ ਹੋ ਰਿਹਾ : ਨਵਜੋਤ ਸਿੱਧੂ

Updated on Monday, April 03, 2023 18:13 PM IST

ਪੰਜਾਬ ਦੀਆਂ ਜੇਲ੍ਹਾਂ ਬਣੀਆਂ ਅਪਰਾਧ ਦਾ ਸੁਵਿਧਾ ਸੈਂਟਰ, ਵਿਰੋਧੀਆਂ ਪਾਰਟੀਆਂ ਨੂੰ ਵੀ ਇੱਕਠੇ ਹੋ ਕੇ ਪੰਜਾਬ ਬਚਾਉਣ ਦੀ ਅਪੀਲ
ਮਾਨਸਾ 3 ਅਪ੍ਰੈਲ, ਜਗਤਾਰ ਧੰਜਲ : 

ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਡਗਮਗਾ ਗਈ ਹੈ। ਸੂਬੇ ਦਾ ਮੁੱਖ ਮੰਤਰੀ ਬਹੁਤ ਕੁਝ ਕਰ ਸਕਦਾ ਹੈ, ਪਰ ਸਰਕਾਰ ਇਸ ਉੱਤੇ ਕੁਝ ਵੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੁਲਿਸ ਕਮਜੋਰ ਨਹੀਂ ਹੁੰਦੀ। ਉਸ ਨੂੰ ਆਰਡਰ ਕਮਜੋਰ ਕਰਦੇ ਹਨ। ਨਵਜੋਤ ਸਿੰਘ ਸਿੱਧੂ ਨੇ ਘੰਟਿਆਂ ਬੱਧੀ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ, ਤਾਇਆ ਚਮਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ ਅਤੇ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਸਵਾਲ ਕਰਨਾ ਬਣਦਾ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਤਾਂ ਉਸ ਨੂੰ ਸ਼ੋਸ਼ਲ ਮੀਡੀਆ ਤੇ ਪਬਲਿਕ ਕਿਓਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਪਿੱਛੇ ਕੋਈ ਰਾਜਨੀਤਿਕ ਸਾਜਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਜਰੂਰੀ ਹੈ, ਜਿਹੜੀ ਪੰਜਾਬ ਵਿੱਚ ਹੁਣ ਕਿਤੇ ਨਜਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਵੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜੋ ਕੁਝ ਸਿੱਧੂ ਮੂਸੇਵਾਲਾ ਨਾਲ ਹੋਇਆ, ਉਹੀ ਮੇਰੇ ਨਾਲ ਹੋ ਰਿਹਾ ਹੈ। ਪਰ ਮੈਂ ਸੱਚ ਬੋਲਣ ਤੋਂ ਰੁਕਣ ਵਾਲਾ ਨਹੀਂ ਹਾਂ। ਬੇਸ਼ੱਕ ਉਨ੍ਹਾਂ ਦੀ ਸੁਰੱਖਿਆ ਬਿਲਕੁੱਲ ਹੀ ਘਟਾ ਦਿੱਤੀ ਜਾਵੇ। ਉਨ੍ਹਾਂ ਪੰਜਾਬ ਵਿੱਚ ਗੈਂਗਸ਼ਟਰਵਾਦ ਤੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਸੁਧਾਰ ਘਰ ਦੀ ਥਾਂ ਤੇ ਅਪਰਾਧ ਦਾ ਸੁਵਿਧਾ ਸੈਂਟਰ ਬਣ ਗਈਆਂ ਹਨ। ਪੰਜਾਬ ਵਿੱਚ ਨੌਜਵਾਨ ਰਹਿਣ ਨੂੰ ਤਿਆਰ ਨਹੀਂ। ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ। ਕੁਰਾਹੇ ਪਏ ਭੜਕੇ ਨੌਜਵਾਨਾਂ ਨੂੰ ਵਰਤ ਕੇ ਉਨ੍ਹਾਂ ਤੋਂ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ ਕਿ ਪੰਜਾਬ ਵਿੱਚ ਕਤਲ, ਧਮਕੀਆਂ, ਫਿਰੋਤੀਆਂ ਵਧ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਿੰਨ੍ਹੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀਆਂ ਦਾ ਨਾਮ ਚਮਕਾਉਣ ਵਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਤੇ ਗੈਂਗਸਟਰਾਂ ਨੂੰ ਜੈੱਡ ਸਕਿਓਰਿਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਿੱਚ ਵੀ ਕੁਝ ਚੰਗੇ ਲੋਕ ਬੈਠੇ ਹਨ। ਉਨ੍ਹਾਂ ਨੂੰ ਅਪੀਲ ਹੈ ਕਿ ਸਮੂਹਿਕ ਏਕਤਾ ਕਰਕੇ ਪੰਜਾਬ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਿੱਚ ਵੀ ਬਹੁਤ ਕਾਬਿਲ ਲੋਕ ਹਨ। ਪਰ ਸਰਕਾਰ ਨੂੰ ਉਨ੍ਹਾਂ ਤੋਂ ਕੰਮ ਲੈਣਾ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਹਾਲਤ ਇਹ ਹੋ ਗਈ ਹੈ ਕਿ ਉਸ ਦੇ ਆਪਣੇ ਵਿਧਾਇਕ ਵਿਰੋਧ ਕਰਨ ਲੱਗੇ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਜਾਰੀ ਹੋਈ ਵੀਡਿਓ ਸੰਬੰਧੀ ਬੋਲਦਿਆਂ ਕਿਹਾ ਕਿ ਬੇਸ਼ੱਕ ਇਸ ਤੇ ਇੱਕ ਕਮੇਟੀ ਬਣਾ ਦਿੱਤੀ ਗਈ ਹੈ। ਪਰ ਹਲੇ ਤੱਕ ਇਹ ਨੀ ਦੱਸਿਆ ਗਿਆ ਕਿ ਇਸ ਦੀ ਰਿਪੋਰਟ ਕਦੋਂ ਆਵੇਗੀ।

ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸੀਨੀਅਰੀ ਕਾਂਗਰਸੀ ਆਗੂ ਰਣਜੀਤ ਸਿੰਘ ਦੋਦੜਾ, ਚੇਅਰਮੈਨ ਜਗਮੇਲ ਸਿੰਘ ਨੰਗਲ, ਕਾਂਗਰਸੀ ਆਗੂ ਪ੍ਰਿਤਪਾਲ ਸਿੰਘ ਡਾਲੀ, ਚੇਅਰਮੈਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਮਨਦੀਪ ਸਿੰਘ ਗੋਰਾ, ਸਰਪੰਚ ਜਗਦੀਪ ਸਿੰਘ ਬੁਰਜ ਢਿੱਲਵਾਂ, ਅੱਪੀ ਝੱਬਰ, ਬਲਦੇਵ ਸਿੰਘ ਰੜ, ਨੰਬਰਦਾਰ ਗੁਰਵੀਰ ਸਿੰਘ ਝੱਬਰ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
‘ਆਪ’  ਦੇ ਰਾਜ ਸਭਾ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

: ‘ਆਪ’  ਦੇ ਰਾਜ ਸਭਾ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

JEE ਮੇਨ ਦਾ ਨਤੀਜਾ ਐਲਾਨਿਆ

: JEE ਮੇਨ ਦਾ ਨਤੀਜਾ ਐਲਾਨਿਆ

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

: ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਅਰੁਣਾਚਲ ਪ੍ਰਦੇਸ਼ ‘ਚ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿਆ

: ਅਰੁਣਾਚਲ ਪ੍ਰਦੇਸ਼ ‘ਚ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿਆ

ਪਠਾਨਕੋਟ ’ਚ ਆਰਮੀ ਸਟੇਸ਼ਨ ਨੇੜੇ ਧਮਾਕਾ

: ਪਠਾਨਕੋਟ ’ਚ ਆਰਮੀ ਸਟੇਸ਼ਨ ਨੇੜੇ ਧਮਾਕਾ

ਕਿੱਤਾ-ਮੁਖੀ ਸਿੱਖਿਆ ਵਿੱਚ ਪਾਏ ਯੋਗਦਾਨ ਲਈ ਕੰਵਲਜੀਤ ਢੀਂਡਸਾ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਰਾਸ਼ਟਰੀ ਸਿੱਖਿਆ ਐਵਾਰਡ ਨਾਲ ਕੀਤਾ ਸਨਮਾਨਿਤ

: ਕਿੱਤਾ-ਮੁਖੀ ਸਿੱਖਿਆ ਵਿੱਚ ਪਾਏ ਯੋਗਦਾਨ ਲਈ ਕੰਵਲਜੀਤ ਢੀਂਡਸਾ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਰਾਸ਼ਟਰੀ ਸਿੱਖਿਆ ਐਵਾਰਡ ਨਾਲ ਕੀਤਾ ਸਨਮਾਨਿਤ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

: ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਪੰਜਾਬ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਸੱਤ ਸਕੂਲੀ ਬੱਚੇ ਜ਼ਖ਼ਮੀ

: ਪੰਜਾਬ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਸੱਤ ਸਕੂਲੀ ਬੱਚੇ ਜ਼ਖ਼ਮੀ

ਜਗਰਾਓਂ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮਹੱਤਿਆ

: ਜਗਰਾਓਂ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮਹੱਤਿਆ

X