ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਰ ਲੋਕ ਹਿੱਤਾਂ ਦੇ ਕੀਤੇ ਜਾ ਰਹੇ ਘਾਣ ਅਤੇ ਲੋਕ ਪੱਖੀ ਸਕੀਮਾਂ ਉਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ 5 ਅਪ੍ਰੈਲ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਕਿਸਾਨ-ਮਜ਼ਦੂਰ ਦੀ ਸਾਂਝੀ ਰੈਲੀ ਵਿੱਚ ਪੰਜਾਬ ਵਿੱਚੋਂ 12 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਰੈਲੀ ਵਿੱਚ ਸ਼ਮੂਲੀਅਤ ਕਰਨਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪ੍ਰਧਾਨ ਹਰਜੀਤ ਕੌਰ, ਸੂਬਾ ਸਕੱਤਰ ਸੁਭਾਸ਼ ਰਾਣੀ, ਮੀਤ ਪ੍ਰਧਾਨ ਗੁਰਦੀਪ ਕੌਰ ਅਤੇ ਖਜ਼ਾਨਚੀ ਅੰਮ੍ਰਿਤਪਾਲ ਕੌਰ ਨੇ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਪਿਛਲੇ ਸਮੇਂ ਤੋਂ ਆਈਸੀਡੀਐਸ ਸਕੀਮ ਨੂੰ ਖਤਮ ਕਰਨ ਦੇ ਲਈ ਚਾਲਾ ਚੱਲ ਰਹੀ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਸਮੇਂ ਤੋਂ ਆਈਸੀਡੀਐਸ ਸਕੀਮ ਵਿੱਚ ਫੰਡ ਦੀ ਕਟੌਤੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਰੋਜ ਦੇ ਹਮਲਿਆਂ ਨੂੰ ਜਵਾਬ ਦੇਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਯੂਨੀਅਨ ਵੱਲਂ ਆਈਸੀਡੀਐਸ ਬਚਾਓ ਬਚਪਨ ਬਚਾਓ ਨੂੰ ਲੈ ਕੇ ਦਿੱਲੀ ਵਿੱਚ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਵਿਚੋਂ ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਸੂਬੇ ਭਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਦਿੱਲੀ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਸ਼ਾਮਲ ਹੋਣਗੀਆਂ।