Hindi English Monday, 20 May 2024 🕑
BREAKING
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਰੁਜ਼ਗਾਰ/ਕਾਰੋਬਾਰ

More News

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ

Updated on Tuesday, April 04, 2023 11:10 AM IST

 
ਦਲਜੀਤ ਕੌਰ
 
ਸੰਗਰੂਰ, 4 ਅਪ੍ਰੈਲ, 2023: ਆਪਣੀਆਂ ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (ਪੰਜਾਬ) ਦੀ ਅੱਜ ਜਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਸੰਗਰੂਰ ਦੇ ਡੀ ਸੀ ਦਫ਼ਤਰ ਸੰਗਰੂਰ ਵਿਖੇ ਹੋਈ ਅਤੇ ਨਾਲ 2018 ਦੇ ਸਰਵਿਸ ਰੂਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। 
 
ਮੀ਼ਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਖਾਨ ਅਤੇ ਜਨਰਲ ਸਕੱਤਰ ਗਗਨਦੀਪ ਕੌਰ ਗਰੇਵਾਲ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਦੀ ਮੀਟਿੰਗ 25 ਫ਼ਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਆਨੰਦਪੁਰ ਸਾਹਿਬ ਵਿਖੇ ਹੋਈ ਸੀ.. ਮੀਟਿੰਗ ਵਿੱਚ ਸਿੱਖਿਆ ਮੰਤਰੀ ਨੂੰ ਉਹਨਾਂ ਨੇ ਆਪਣੀ ਜੱਥੇਬੰਦੀ ਦੀਆਂ ਮੁੱਖ ਮੰਗਾਂ ਜਿਵੇਂ ਕਿ ਮਾਸਟਰ ਕੇਡਰ ਦੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ, ਨੌਕਰੀ ਲਈ ਬੀ.ਏ ਵਿੱਚੋ 55% ਦੀ ਸ਼ਰਤ ਨੂੰ ਰੱਦ ਕਰਨ, ਸਕੂਲ ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕਰਨ, ਨੌਕਰੀ ਲਈ ਪੰਜਾਬੀ ਵਿਸ਼ੇ ਦਾ ਪੇਪਰ ਕੇਵਲ ਦੂਜੇ ਰਾਜਾਂ ਦੇ ਉਮੀਦਵਾਰਾਂ ਤੋਂ ਲੈਣ ਆਦਿ ਮੰਗਾਂ ਸੰਬੰਧੀ ਜਾਣੂ ਕਰਵਾਇਆ ਗਿਆ, ਪਰ ਅਫਸੋਸ ਸਿੱਖਿਆ ਵਿੱਚ ਸੁਧਾਰਾਂ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਜੇ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ।
 
        
ਯੂਨੀਅਨ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਉਹਨਾਂ ਦੇ ਦੋ ਸਾਥੀ ਮੁਨੀਸ਼ ਫਾਜ਼ਿਲਕਾ ਤੇ ਜਸਵੰਤ ਘੁਬਾਇਆ ਲਗਾਤਾਰ ਪੰਜ ਮਹੀਨੇ ਪਹਿਲਾਂ ਸੰਗਰੂਰ ਤੇ ਫਿਰ ਜਲੰਧਰ ਪਾਣੀ ਵਾਲੀ ਟੈਂਕੀ ਉੱਪਰ ਬੈਠੇ ਰਹੇ ਨੇ ਪਰ ਅਜੇ ਤੱਕ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ। ਕਾਂਗਰਸ ਸਰਕਾਰ ਦੇ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਜਿਵੇਂ ਕਿ ਭਗਵੰਤ ਮਾਨ, ਮੀਤ ਹੇਅਰ, ਹਰਜੋਤ ਬੈਂਸ ਆਦਿ ਨੇ ਭਰੋਸਾ ਦਿਵਾਇਆ ਸੀ ਕਿ ਸਾਡੀ ਸਰਕਾਰ ਆਉਣ ਤੇ ਤੁਹਾਡੀਆਂ ਸਾਰੀਆਂ ਮੰਗਾਂ ਦਾ ਹੱਲ ਕਰਾਂਗੇ ਜ਼ੋ ਸਰਾਸਰ ਜਾਇਜ਼ ਹਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਉਹਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਭੱਜ ਰਹੀ ਹੈ। 25 ਫ਼ਰਵਰੀ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਨੂੰ ਇੱਕ ਮਹੀਨਾ ਹੋ ਚੁੱਕਾ ਹੈ ਪਰ ਅਜੇ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਇਸ ਸੰਬੰਧੀ ਲਗਾਤਾਰ ਜ਼ਿਲ੍ਹਾ ਮੀਟਿੰਗਾਂ ਕਰਕੇ ਰੈਲੀ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਯੂਨੀਅਨ ਨੇ ਆਉਣ ਵਾਲੀ 9 ਅਪ੍ਰੈਲ ਨੂੰ ਆਨੰਦਪੁਰ ਸਾਹਿਬ ਵਿਖੇ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ।
 
ਇਸ ਮੌਕੇ ਜਿਲ੍ਹਾ ਪ੍ਰਧਾਨ ਸੁਖਪਾਲ ਖਾਨ, ਜਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ, ਜਨਰਲ ਸਕੱਤਰ ਗਗਨਦੀਪ ਕੌਰ ਗਰੇਵਾਲ ਤੋਂ ਇਲਾਵਾ, ਹਰਦਮ ਸਿੰਘ, ਮਨਦੀਪ ਸਿੰਘ ਗਿੱਲ, ਮਨਜੀਤ ਕੌਰ, ਦੀਪ ਸ਼ਰਮਾ, ਤਾਹਿਰਾ ਮਾਲੇਰਕੋਟਲਾ, ਰਾਜਵੀਰ ਮਾਲੇਰਕੋਟਲਾ, ਹਰਦੀਪ ਕੌਰ, ਰਣਬੀਰ ਸਿੰਘ, ਨਿੱਕਾ ਸਿੰਘ, ਹਾਕਮ ਸਿੰਘ ਜਲੂਰ, ਜਸਵਿੰਦਰ ਕੌਰ, ਲਲੀਤਾ, ਸੁਖਪਾਲ ਸਿੰਘ ਧੂਰੀ ਅਤੇ ਪਰਵਿੰਦਰ ਸਿੰਘ ਬੰਦੇਸ਼ਾ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X