Hindi English Friday, 19 April 2024 🕑
BREAKING
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ ਰਾਜਾ ਵੜਿੰਗ ਵੱਲੋਂ ਪਟਿਆਲਾ ਕਾਂਗਰਸ ‘ਚ ਬਗਾਵਤ ਖਤਮ ਕਰਨ ਦੀ ਕੋਸ਼ਿਸ਼,ਰਾਹੁਲ ਗਾਂਧੀ ਨੇ ਵੀ ਕੀਤੀ ਗੱਲਬਾਤ,ਹਰਦਿਆਲ ਕੰਬੋਜ ਨੇ ਭਲਕੇ ਰੱਖੀ ਰੈਲੀ PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ ਰੋਪੜ : ਜੈਕ ਲਗਾ ਕੇ ਮਕਾਨ ਉੱਚਾ ਚੁੱਕਦਿਆਂ ਵਾਪਰਿਆ ਹਾਦਸਾ, ਚਾਰ ਮਜ਼ਦੂਰਾਂ ਦੀ ਮੌਤ ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ ਘਰਾੜੇ ਮਾਰਨ ਦੀ ਆਦਤ ਤੋਂ ਛੁਟਕਾਰਾ ਕਿਵੇਂ ਪਾਈਏ ? ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

ਸੱਭਿਆਚਾਰ/ਖੇਡਾਂ

More News

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ

Updated on Sunday, April 16, 2023 18:06 PM IST

ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ

ਚੰਡੀਗੜ੍ਹ, 16 ਅਪਰੈਲ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ ਵਿੱਚ ਆਪਣਾ ਵੱਡਾ ਯੋਗਦਾਨ ਪਾਵੇ।

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਰਾਤ ਸੈਕਟਰ 16 ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਵਿਧਾਇਕਾਂ ਦਰਮਿਆਨ ਕਰਵਾਏ ਗਏ ਕ੍ਰਿਕਟ ਮੈਚ ਤੋਂ ਬਾਅਦ ਕਹੀ। ਮੀਤ ਹੇਅਰ ਜਿਨ੍ਹਾਂ 12 ਛੱਕਿਆਂ ਅਤੇ 13 ਚੌਕਿਆਂ ਦੀ ਮਦਦ ਨਾਲ ਮਹਿਜ਼ 53 ਗੇਂਦਾਂ ਉਤੇ ਨਾਬਾਦ 150 ਦੌੜਾਂ ਦੀ ਪਾਰੀ ਖੇਡੀ ਅਤੇ ਮੈਨ ਆਫ਼ ਦ ਮੈਚ ਰਹੇ। ਪੰਜਾਬ ਨੇ 95 ਦੌੜਾਂ ਨਾਲ ਮੈਚ ਜਿੱਤਿਆ। ਟੀਮ ਦੇ ਕਪਤਾਨ ਮੀਤ ਹੇਅਰ ਨੇ ਜੇਤੂ ਟਰਾਫੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸੌਂਪੀ।

ਮੀਤ ਹੇਅਰ ਨੇ ਕਿਹਾ ਕਿ ਦੋਵੇਂ ਟੀਮਾਂ ਦੇ ਖਿਡਾਰੀਆਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ।ਅਜਿਹੇ ਉਪਰਾਲੇ ਖੇਡ ਸੱਭਿਆਚਾਰ ਨੂੰ ਹੁਲਾਰਾ ਦਿੰਦੇ ਹਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨ ਵਿੱਚ ਆਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਇਸ ਨਿਵੇਕਲੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਲੋਕਾਂ ਦੇ ਚੁਣੇ ਨੁਮਾਇੰਦੇ ਅਜਿਹੀ ਉਦਾਹਰਨ ਪੇਸ਼ ਕਰਨਗੇ ਤਾਂ ਸੂਬਾ ਵਾਸੀਆਂ ਦਾ ਵੀ ਖੇਡਾਂ ਵੱਲ ਰੁਝਾਨ ਵਧੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਵੀ ਇਸੇ ਮਨੋਰਥ ਨਾਲ ਸ਼ੁਰੂ ਕੀਤੀਆਂ ਗਈਆਂ ਜਿਨ੍ਹਾਂ ਨੂੰ ਚੰਗਾ ਹੁੰਗਾਰਾ ਮਿਲਿਆ ਅਤੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ।

ਖੇਡ ਮੰਤਰੀ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਅਤੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਟੰਡਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।

ਮੈਚ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਹਾਜ਼ਰ ਸਨ।
——-

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

X