Hindi English Thursday, 30 November 2023 🕑
BREAKING
ਪੰਜਾਬ ਭਰ ‘ਚ ਪੈ ਰਿਹਾ ਮੀਂਹ,ਵਧੇਗੀ ਠੰਢ,ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਭਾਰਤੀ ਅਫ਼ਸਰ ਨੇ ਦਿੱਤਾ ਸੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦਾ ਹੁਕਮ, ਅਮਰੀਕੀ ਚਾਰਜਸ਼ੀਟ ‘ਚ ਦਾਅਵਾ ਸਿਹਤਨਾਮਾ: ਉਦਾਸੀ ਰੋਗ ਦੇ ਕਾਰਨ ਲੱਛਣ, ਇਲਾਜ ਤੇ ਉਪਾਅ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

ਸੱਭਿਆਚਾਰ/ਖੇਡਾਂ

More News

ਨੈਸ਼ਨਲ ਗੇਮਜ਼-2022 ਵਿੱਚ ਜ਼ਿਲ੍ਹੇ ਦੇ 5 ਤਮਗਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

Updated on Saturday, April 22, 2023 15:10 PM IST

*ਸੋਨ ਤਮਗਾ ਜੇਤੂ ਨੂੰ 5 ਲੱਖ, ਚਾਂਦੀ ਲਈ 3 ਅਤੇ ਕਾਂਸਾ ਤਮਗਾ ਜਿੱਤਣ ’ਤੇ ਕੀਤੀ 2 ਲੱਖ ਰੁਪਏ ਦੀ ਨਗਦ ਰਾਸ਼ੀ ਪ੍ਰਦਾਨ
*ਤਮਗਾ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ ਮਿਲਣਗੇ 16 ਹਜ਼ਾਰ ਰੁਪਏ

ਮਾਨਸਾ, 22 ਅਪ੍ਰੈਲ : ਦੇਸ਼ ਕਲਿੱਕ ਬਿਓਰੋ
ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ। ਇਸੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਈਆਂ ਨੈਸ਼ਨਲ ਗੇਮਜ਼-2022 ਵਿੱਚ ਤਮਗੇ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਦੇ 35 ਸੈਕਟਰ ਵਿਖੇ ਸਥਾਪਿਤ ਮਿਊਂਸਿਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਨੇ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੈਸ਼ਨਲ ਗੇਮਜ਼ ਵਿੱਚ ਮਾਨਸਾ ਜ਼ਿਲ੍ਹੇ ਦੇ 5 ਖਿਡਾਰੀਆਂ ਨੇ ਵੀ ਤਮਗੇ ਹਾਸਿਲ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖਿਡਾਰੀ ਵਿਜੇਵੀਰ ਨੇ ਸ਼ੂਟਿੰਗ ਵਿੱਚ 2 ਸੋਨ ਤਮਗੇ ਹਾਸਿਲ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਇਸ ਖਿਡਾਰੀ ਨੂੰ 10 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ।
ਉਨ੍ਹਾਂ ਦੱਸਿਆ ਕਿ ਖਿਡਾਰੀ ਸਤਨਾਮ ਸਿੰਘ ਨੇ ਰੋਇੰਗ ਖੇਡ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਸੀ, ਜਿਸ ਬਦਲੇ ਉਸਨੂੰ 3 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਸੇ ਤਰ੍ਹਾਂ ਅਥਲੈਟਿਕਸ ਵਿੱਚ ਮੰਜੂ ਰਾਣੀ ਵੱਲੋਂ ਚਾਂਦੀ ਦਾ ਤਮਗਾ ਜਿੱਤਣ ’ਤੇ ਉਸਨੂੰ 3 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਪੁਰਸਕ੍ਰਿਤ ਕੀਤਾ ਗਿਆ। ਕੁਸ਼ਤੀ ਖੇਡ ਵਿੱਚ ਸਾਹਿਲ ਨੇ ਚਾਂਦੀ ਦਾ ਤਮਗਾ ਜਿੱਤਿਆ ਅਤੇ ਉਸਨੂੰ ਵੀ 3 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਕੁਸ਼ਤੀ ਖੇਡ ਵਿੱਚ ਸੰਦੀਪ ਨੂੰ ਕਾਂਸੇ ਦਾ ਤਮਗਾ ਜਿੱਤਣ ’ਤੇ ਪੰਜਾਬ ਸਰਕਾਰ ਵੱਲੋਂ ਊਸਨੂੰ 2 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ 16 ਹਜ਼ਾਰ ਰੁਪਏ ਦਿੱਤੇ ਜਾਣਗੇ, ਤਾਂ ਜੋ ਊਹ ਹੋਰ ਵਧੀਆਂ ਢੰਗ ਨਾਲ ਆਪਣਾ ਅਭਿਆਸ ਜਾਰੀ ਰੱਖਣ ਅਤੇ ਅਗਲੀਆਂ ਹੋਣ ਵਾਲੀਆਂ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਤਮਗੇ ਹਾਸਿਲ ਕਰ ਸਕਣ।

ਵੀਡੀਓ

ਹੋਰ
Have something to say? Post your comment
ਸੰਗਰੂਰ: ਅਫ਼ਸਰ ਕਲੋਨੀ ਦੇ ਬੱਚਿਆਂ ਦਾ ਖੇਡ ਮੁਕਾਬਲਾ ਹੋਇਆ

: ਸੰਗਰੂਰ: ਅਫ਼ਸਰ ਕਲੋਨੀ ਦੇ ਬੱਚਿਆਂ ਦਾ ਖੇਡ ਮੁਕਾਬਲਾ ਹੋਇਆ

ਜਿਲ੍ਹਾ ਪੱਧਰੀ ਯੁਵਕ ਮੇਲੇ 'ਚ ਛਾਏ ਸੀਬਾ ਦੇ ਵਿਦਿਆਰਥੀ

: ਜਿਲ੍ਹਾ ਪੱਧਰੀ ਯੁਵਕ ਮੇਲੇ 'ਚ ਛਾਏ ਸੀਬਾ ਦੇ ਵਿਦਿਆਰਥੀ

World Cup 2023 :  ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ

: World Cup 2023 : ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ

ਭਾਰਤ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਦਿੱਤਾ 398 ਦੌੜਾਂ ਦਾ ਟੀਚਾ

: ਭਾਰਤ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਦਿੱਤਾ 398 ਦੌੜਾਂ ਦਾ ਟੀਚਾ

ਵਨਡੇ ਵਿਸ਼ਵ ਕ੍ਰਿਕਟ ਕੱਪ ਦਾ ਸੈਮੀਫਾਈਨਲ ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ

: ਵਨਡੇ ਵਿਸ਼ਵ ਕ੍ਰਿਕਟ ਕੱਪ ਦਾ ਸੈਮੀਫਾਈਨਲ ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ

ਭਾਰਤੀ ਕ੍ਰਿਕਟ ਟੀਮ ਨੇ ਦੇਸ਼ ਵਾਸੀਆਂ ਨੂੰ ਦਿੱਤਾ ਦਿਵਾਲੀ ਦਾ ਤੋਹਫਾ

: ਭਾਰਤੀ ਕ੍ਰਿਕਟ ਟੀਮ ਨੇ ਦੇਸ਼ ਵਾਸੀਆਂ ਨੂੰ ਦਿੱਤਾ ਦਿਵਾਲੀ ਦਾ ਤੋਹਫਾ

ਦੀਵਾਲੀ ਦੇ ਮੌਕੇ 'ਤੇ ਅੱਜ ਵਨਡੇ ਵਿਸ਼ਵ ਕ੍ਰਿਕਟ ਕੱਪ 'ਚ ਭਾਰਤ-ਨੀਦਰਲੈਂਡ ਹੋਣਗੇ ਆਹਮੋ-ਸਾਹਮਣੇ

: ਦੀਵਾਲੀ ਦੇ ਮੌਕੇ 'ਤੇ ਅੱਜ ਵਨਡੇ ਵਿਸ਼ਵ ਕ੍ਰਿਕਟ ਕੱਪ 'ਚ ਭਾਰਤ-ਨੀਦਰਲੈਂਡ ਹੋਣਗੇ ਆਹਮੋ-ਸਾਹਮਣੇ

ਸੂਬਾ ਪੱਧਰੀ ਸਕੂਲੀ ਹੈਂਡਬਾਲ ਖੇਡਾਂ ਵਿੱਚ ਲੁਧਿਆਣਾ ਦੀਆਂ ਕੁੜੀਆਂ ਨੇ ਗੱਡੇ ਝੰਡੇ

: ਸੂਬਾ ਪੱਧਰੀ ਸਕੂਲੀ ਹੈਂਡਬਾਲ ਖੇਡਾਂ ਵਿੱਚ ਲੁਧਿਆਣਾ ਦੀਆਂ ਕੁੜੀਆਂ ਨੇ ਗੱਡੇ ਝੰਡੇ

ਭਾਰਤ ਵੱਲੋਂ ਇੱਕ ਤਰਫਾ ਮੈਚ ‘ਚ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਲਗਾਤਾਰ ਅੱਠਵੀਂ ਜਿੱਤ ਦਰਜ

India vs south africa cricket world cup 2023 : ਭਾਰਤ ਵੱਲੋਂ ਇੱਕ ਤਰਫਾ ਮੈਚ ‘ਚ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਲਗਾਤਾਰ ਅੱਠਵੀਂ ਜਿੱਤ ਦਰਜ

ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ ਭਾਰਤੀ ਕ੍ਰਿਕਟ ਟੀਮ, 302 ਦੌੜਾਂ ਨਾਲ ਢਾਹੀ ਸ੍ਰੀਲੰਕਾ

: ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ ਭਾਰਤੀ ਕ੍ਰਿਕਟ ਟੀਮ, 302 ਦੌੜਾਂ ਨਾਲ ਢਾਹੀ ਸ੍ਰੀਲੰਕਾ

X