Hindi English Thursday, 25 April 2024 🕑
BREAKING
PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ ਔਰਤਾਂ ਚ ਕਿਉਂ ਵੱਧ ਰਿਹਾ ਹੈ ਸਰਵਾਈਕਲ ਕੈਂਸਰ ? ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024 ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ

ਪ੍ਰਵਾਸੀ ਪੰਜਾਬੀ

More News

ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Updated on Saturday, April 29, 2023 07:26 AM IST

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਆਪਣੇ ਚੰਗੇ ਭਵਿੱਖ ਲਈ ਪੰਜਾਬ ਤੋਂ ਵਿਦੇਸ਼ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੀ ਮਦਭਾਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਧੂੰਦਾ ਦੇ ਇਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਆਪਣੀ ਰੋਜ਼ੀ ਰੋਟੀ ਲਈ ਅਮਰੀਕਾ ਗਿਆ ਸੀ, ਜਿੱਥੇ ਉਥੇ ਉਸਦੀ ਹਾਰਟ ਅਟੈਕ ਆਉਣ ਕਰਕੇ ਮੌਤ ਹੋ ਗਈ ਹੈ। ਨੌਜਵਾਨ ਦੀ ਉਮਰ ਤਕਰੀਬਨ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ। ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ ਅਤੇ ਸਮੁੱਚਾ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ।

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਸਮੇਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤੇ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਆਪਣੇ ਨੌਜਵਾਨ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਲਈ ਸਰਕਾਰ ਕੋਲੋਂ ਅਮਰੀਕਾ ਦੇ ਵੀਜੇ ਦੀ ਮੰਗ ਕੀਤੀ ਗਈ ਹੈ।

ਵੀਡੀਓ

ਹੋਰ
Have something to say? Post your comment
X