Hindi English Thursday, 02 May 2024 🕑
BREAKING
ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਪ੍ਰਵਾਸੀ ਪੰਜਾਬੀ

More News

ਅਮਰੀਕਾ ‘ਚ ਸੁਲਤਾਨਪੁਰ ਲੋਧੀ ਦੇ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ

Updated on Thursday, May 04, 2023 16:12 PM IST

ਕਪੂਰਥਲਾ, 4 ਮਈ, ਦੇਸ਼ ਕਲਿਕ ਬਿਊਰੋ:

 ਅਮਰੀਕਾ ਦੇ ਪੋਰਟਲੈਂਡ ਸ਼ਹਿਰ ਦੇ ਸ਼ਾਪਿੰਗ ਮਾਲ ਦੇ ਬਾਹਰ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਨਿਵਾਸੀ ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਦਿਲਰਾਜ ਸਿੰਘ ਦੀਪੀ ਅਤੇ ਉਸ ਦੇ ਛੋਟੇ ਭਰਾ ਗੋਰਾ ਦੀ ਬੁੱਧਵਾਰ ਦੁਪਹਿਰ ਕਰੀਬ 2.45 ਵਜੇ ਸ਼ਾਪਿੰਗ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ। ਬਹਿਸ ਦੌਰਾਨ ਅਚਾਨਕ ਗੋਲੀ ਚੱਲ ਗਈ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ।ਦੋਵਾਂ ਦੀ ਮੌਤ ਦੀ ਖ਼ਬਰ ਪਿੰਡ ਬਿਧੀਪੁਰ ਪੁੱਜੀ ਤਾਂ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਮਾਤਾ-ਪਿਤਾ ਪਿੰਡ 'ਚ ਹੀ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪੋਰਟਲੈਂਡ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਕਾਤਲ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋਈ ਹੈ। ਕਾਤਲ ਦੀਪੀ ਅਤੇ ਗੋਰਾ ਦਾ ਕਾਰੋਬਾਰੀ ਭਾਈਵਾਲ ਸੀ ਅਤੇ ਦੋਵਾਂ ਧਿਰਾਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ

ਹੋਰ
Have something to say? Post your comment
X