Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਸਿੱਖਿਆ/ਤਕਨਾਲੋਜੀ

More News

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

Updated on Monday, May 15, 2023 16:21 PM IST

 
ਦਲਜੀਤ ਕੌਰ 
 
ਮਸਤੂਆਣਾ ਸਾਹਿਬ/ਸੰਗਰੂਰ, 15 ਮਈ, 2023: ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਕਰਵਾਏ 15ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ। 
 
ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਓਲੰਪੀਅਨ ਕਮਲਪ੍ਰੀਤ ਕੌਰ ਨੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਕਰੀਬ 250 ਵਿਦਿਆਰਥੀਆਂ ਨੂੰ ਤਿੰਨ ਲੱਖ ਰੁਪਏ ਤੋਂ ਵੱਧ ਦੀ ਨਕਦ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ। ਪੂਨੀਆ ਟਰੱਸਟ ਵੱਲੋਂ ਦੋ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਲਈ ਕ੍ਰਮਵਾਰ 5100, 5100 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। 
 
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਸਭ ਤੋਂ ਉੱਤਮ ਸਾਧਨ ਖੇਡਾਂ ਹਨ।  
 
ਇਸ ਸਮਾਰੋਹ ‘ਚ ਦੁਪਿਹਰ ਦੇ ਸੈਸ਼ਨ ਸਮੇਂ ਓਲੰਪੀਅਨ ਮਿਸ ਕਮਲਪ੍ਰੀਤ ਕੌਰ, ਰਣਜੀਤ ਖਾਨ (ਮੱਟ ਸੇਰੋਂ ਵਾਲਾ), ਪ੍ਰਿੰਸੀਪਲ ਡਾ. ਗੀਤਾ ਠਾਕੁਰ, ਮੈਨੇਜਮੈਂਟ, ਮੁੱਖ ਪ੍ਰਬੰਧਕ ਡਾ. ਬੀ.ਐਸ.ਪੂਨੀਆ ਅਤੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਵਿਸ਼ੇਸ਼ ਤੌਰ ‘ਤੇ ਪਹੁੰਚੇ।
 
ਇਸ ਮੌਕੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਸਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ । ਉਹਨਾਂ ਨੇ ਆਖਿਆ ਕਿ ਫਿਜੀਕਲ ਐਜੂਕੇਸ਼ਨ ਕਾਲਜ ਨੇ ਆਪਣੀਆਂ ਪ੍ਰਾਪਤੀਆਂ ਦੁਆਰਾ ਪੰਜਾਬੀ ਯੂਨੀਵਰਸਿਟੀ ਦੀ ਮੌਲਾਨਾ ਅਬੁਲ ਕਲਾਮ ਟਰਾਫੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
 
ਇਸ ਮੌਕੇ ਕੈਪਟਨ ਡਾ. ਬੀ.ਐਸ. ਪੂਨੀਆ ਨੇ ਕਿਹਾ ਕਿ ਮਿਹਨਤ ਨਾਲ ਹਮੇਸ਼ਾਂ ਹੀ ਕਾਮਯਾਬੀ ਹਾਸਲ ਹੁੰਦੀ ਹੈ। 
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੁਆਰਾ ਵੱਖ ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਕਾਲਜ ਵਿੱਚ ਪੜ੍ਹ ਰਹੇ ਵੱਖ ਵੱਖ ਰਾਜਾਂ ਜਿਵੇਂ ਕਿ ਪੰਜਾਬ, ਰਾਜਸਥਾਨ, ਹਰਿਆਣਾ, ਹਿਮਾਚਲ, ਲੱਦਾਖ ਅਤੇ ਝਾਰਖੰਡ ਆਦਿ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੱਭਿਆਚਾਰ ਨਾਲ ਸੰਬੰਧਿਤ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। 
 
ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਆਏ ਹੋਏ ਮਹਿਮਾਨਾਂ, ਕਾਲਜ ਮੈਨੇਜਮੈਂਟ, ਸਟਾਫ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
 
ਇਸ ਮੌਕੇ ਸੀਨੀਅਰ ਕੌਂਸਲ ਮੈਂਬਰ, ਸ ਮਨਜੀਤ ਸਿੰਘ ਰਿਟਾਇਰਡ ਏ.ਡੀ. ਸਾਈ ਸੈਂਟਰ, ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਮੈਨੇਜਮੈਂਟ ਮੈਂਬਰ ਅਕਾਲ ਕਾਲਜ ਕੌਂਸਲ, ਕੋਚ ਮੈਡਮ ਰਾਖੀ ਦਿਆਗੀ ਸੀਨੀਅਰ ਸਾਈ ਅਥਲੈਟਿਕ ਕੋਚ ਅਤੇ ਪਰਮਿੰਦਰ ਸਿੰਘ ਬਾਜਵਾ ਕੋ ਆਰਡੀਨੇਟਰ ਸੈਂਟਰ ਆਫ ਐਕਸੀਲੈਂਸੀ ਸਾਈ ਰਿਟਾਇਰਡ ਕੋਚ, ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ

ਵੀਡੀਓ

ਹੋਰ
Have something to say? Post your comment
ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

: ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

X