Hindi English Monday, 20 May 2024 🕑
BREAKING
ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

ਰੁਜ਼ਗਾਰ/ਕਾਰੋਬਾਰ

More News

ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਪੰਜ ਸਾਲ ਤੋਂ ਲਟਕਦੀਆਂ ਤਰੱਕੀਆਂ ਦਾ ਮਾਮਲਾ ਨਹੀਂ ਲੱਗਿਆ ਕਿਸੇ ਤਣ-ਪੱਤਣ

Updated on Friday, May 19, 2023 16:10 PM IST

 
ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਨੇਪਰੇ ਨਾ ਚਾੜਣਾ ਸਿੱਖਿਆ ਵਿਭਾਗ ਦੀ ਘੋਰ ਨਾਕਾਮੀ: ਡੀ.ਟੀ.ਐੱਫ.
 
ਦਲਜੀਤ ਕੌਰ 
 
 
ਚੰਡੀਗੜ੍ਹ, 19 ਮਈ, 2023: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇ ਰਹੇ 40 ਹਜ਼ਾਰ ਦੇ ਕਰੀਬ ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕਾਡਰ ਲਈ ਪੰਜ ਸਾਲਾਂ ਤੋਂ ਪੈਂਡਿੰਗ ਤਰੱਕੀ ਦਾ ਮਾਮਲਾ, ਸਿੱਖਿਆ ਨੂੰ ਪ੍ਰਮੁੱਖਤਾ ਦੇਣ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਦਾ ਸਵਾ ਸਾਲ ਬੀਤਣ ਦੇ ਬਾਵਜੂਦ ਵੀ ਜਿਉਂ ਦਾ ਤਿਉਂ ਖੜਾ ਹੈ। ਇੱਥੇ ਦੱਸਣ ਯੋਗ ਹੈ ਕੇ ਇਸ ਤੋਂ ਪਹਿਲਾ ਸਾਲ 2018 ਦੇ ਸ਼ੁਰੂ ਵਿੱਚ ਇਹ ਤਰੱਕੀ ਕੀਤੀ ਗਈ ਸੀ, ਪ੍ਰੰਤੂ ਉਸ ਤੋਂ ਬਾਅਦ ਪਹਿਲੀ ਸਰਕਾਰ ਦੀ ਤਰ੍ਹਾਂ ਮੌਜਦਾ ਸਰਕਾਰ ਵੀ ਇਸ ਤਰੱਕੀ ਨੂੰ ਕਿਸੇ ਨਾ ਕਿਸੇ ਬਹਾਨੇ ਲਟਕਾ ਰਹੀ ਹੈ, ਜਿਸ ਕਾਰਨ ਕਿੱਤੇ ਵਿੱਚ ਖੜੋਤ ਦਾ ਸ਼ਿਕਾਰ ਪ੍ਰਾਇਮਰੀ ਅਧਿਆਪਕ ਮਜਬੂਰਨ ਬਿਨਾਂ ਤਰੱਕੀ ਤੋਂ ਸੇਵਾ ਮੁੱਕਤ ਹੋ ਰਹੇ ਹਨ। 
 
ਇਸ ਸਬੰਧੀ ਗੱਲਬਾਤ ਕਰਦਿਆਂ ਡਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕੇ ਉਨ੍ਹਾਂ ਦੀ ਜਥੇਬੰਦੀ ਵੱਲੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਪੈਂਡਿੰਗ ਤਰੱਕੀ ਮੁਕੰਮਲ ਕਰਨ ਦਾ ਮਾਮਲਾ ਲਗਾਤਾਰ ਸੰਘਰਸ਼ਾਂ ਦੌਰਾਨ ਉਭਾਰਨ ਦੇ ਨਾਲ-ਨਾਲ ਸਿੱਖਿਆ ਮੰਤਰੀ ਅਤੇ ਡਾਇਰੈਕਟਰਜ਼ ਸਕੂਲ ਸਿੱਖਿਆ (ਸੈਕੰਡਰੀ ਅਤੇ ਪ੍ਰਾਇਮਰੀ) ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ, ਪ੍ਰੰਤੂ ਇਹ ਮਾਮਲਾ ਬੀਤੇ ਕਈ ਮਹੀਨਿਆਂ ਤੋਂ ਪ੍ਰਮੁੱਖ ਸਿੱਖਿਆ ਸਕੱਤਰ ਦੇ ਪੱਧਰ 'ਤੇ ਪੈਂਡਿੰਗ ਹੋਣ ਦਾ ਹਵਾਲਾ ਦੇ ਕੇ ਪੱਲਾ ਝਾੜ ਲਿਆ ਜਾਂਦਾ ਹੈ। ਪਿਛਲੇ ਸਾਲ 30 ਦਸੰਬਰ ਨੂੰ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਬਹੁਤ ਜਲਦ ਕਰਨ ਦਾ ਦਾਅਵਾ ਕਰਨ ਵਾਲੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹਾਲੇ ਤੱਕ ਆਪਣਾ ਵਾਅਦਾ ਨਹੀਂ ਪੁਗਾ ਸਕੇ ਹਨ। 
 
ਡੀ.ਟੀ.ਐੱਫ. ਦੇ ਸੂਬਾਈ ਮੀਤ ਪ੍ਰਧਾਨਾਂ ਬੇਅੰਤ ਫੁੱਲੇਵਾਲਾ, ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕੇ ਜਥੇਬੰਦੀ ਦੀ ਕੁੱਝ ਦਿਨਾਂ ਪਹਿਲਾ ਸਿੱਖਿਆ ਮੰਤਰੀ ਨਾਲ ਸਮੁੱਚੇ ਅਧਿਕਾਰੀਆਂ ਦੀ ਮੌਜੂਦਗੀ ਹੋਈ ਪੈਨਲ ਮੀਟਿੰਗ ਵਿੱਚ ਵੀ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਪੈਂਡਿੰਗ ਤਰੱਕੀ ਨੂੰ ਨੇਪਰੇ ਚਾੜ੍ਹਣ ਦੀ ਮੰਗ ਜ਼ੋਰ ਦੇ ਕੇ ਰੱਖੀ ਗਈ ਹੈ। 
 
ਡੀਟੀਐੱਫ ਦੇ ਸੂਬਾਈ ਆਗੂਆਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਆਦਿ ਨੇ ਕਿਹਾ ਕੇ ਜੇਕਰ ਹੁਣ ਵੀ ਸਿੱਖਿਆ ਵਿਭਾਗ ਵੱਲੋਂ ਇਸ ਮਾਮਲੇ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਪੈਂਡਿੰਗ ਤਰੱਕੀਆਂ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਸਬੰਧੀ ਜਲਦ ਅਗਲੇ ਸੰਘਰਸ਼ ਉਲੀਕੇ ਜਾਣਗੇ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X