Hindi English Monday, 29 May 2023
BREAKING
सड़क हादसे में एक ही परिवार के 10 लोगों की मौत ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ ਰੇਲਵੇ ਸਟੇਸ਼ਨ ਉਤੇ ਕਰੰਟ ਨਾਲ 8 ਦੀ ਮੌਤ, ਦਰਜਨ ਜ਼ਖਮੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਨੌਜਵਾਨਾਂ ਨੇ ਕੀਤਾ ਹਮਲਾ

ਚੰਡੀਗੜ੍ਹ

More News

ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਤੰਬਾਕੂ ਐਕਟ 2003 ਦੀ ਉਲੰਘਣਾ ਸਬੰਧੀ ਕੱਟੇ ਚਲਾਨ ਅਤੇ ਵਸੂਲਿਆ ਜੁਰਮਾਨਾ

Updated on Wednesday, May 24, 2023 14:26 PM IST

 
ਮੋਰਿੰਡਾ  24   ਮਈ  (  ਭਟੋਆ  ) 
 
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੰਬਾਕੂ ਦੀ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਸਬੰਧੀ ਜਾਰੀ ਆਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਅਤੇ ਤੰਬਾਕੂ ਜਾਗਰੂਕਤਾ ਮੁਹਿੰਮ ਅਧੀਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੋਰਿੰਡਾ ਵਿੱਚ 15 ਦੁਕਾਨਦਾਰਾਂ ਦੇ ਚਲਾਨ ਕੱਟਕੇ ਉਨ੍ਹਾਂ ਕੋਲੋਂ 3500/- ਜੁਰਮਾਨੇ ਵਜੋਂ ਵਸੂਲ ਕੀਤੇ ਗਏ। 
 
    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਾਮਸਰਨ ਸਿੰਘ ਨੇ ਦੱਸਿਆ  ਕਿ ਜਿਲਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਜਿਲ੍ਹੇ ਅੰਦਰ ਤੰਬਾਕੂ ਦੀ ਵਰਤੋਂ, ਦੁਕਾਨਾਂ ਤੇ ਤੰਬਾਕੂ ਰੱਖਣ ਅਤੇ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਦੀ ਵਰਤੋਂ ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਉਦੇਸ਼ ਨਾਲ ਅਤੇ ਜਿਲਾ ਰੋਪੜ ਦੇ ਸਿਵਿਲ ਸਰਜਨ ਡਾ: ਪਰਮਿੰਦਰ  ਸ਼ਰਮਾਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਤੰਬਾਕੂ ਜਾਗਰੂਕਤਾ ਮੁਹਿੰਮ ਅਧੀਨ    ਮੋਰਿੰਡਾ ਦੇ ਐਸਐਮਓ ਡਾ: ਗੋਵਿੰਦ ਟੰਡਨ ਦੀ ਅਗਵਾਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਨਗਰ ਕੌਸਲ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਮੋਰਿੰਡਾ ਦੇ ਵੱਖ ਵੱਖ ਬਜਾਰਾਂ ਵਿੱਚ ਦੁਕਾਨਾਂ ਦੀ ਚੈਕਿੰਗ ਕਰਕੇ 15 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਕੌਸਲ ਦੇ ਕਰਮਚਾਰੀਆਂ ਵੱਲੋਂ  ਗੁਰਦੁਆਰਾ ਬਜਾਰ, ਪੁਰਾਣੀ ਬਸੀ ਰੋਡ ਵਾਲਾ ਬਜਾਰ, ਰਤਨਗੜ੍ਹ ਰੋਡ ਵਾਲਾ ਬਜਾਰ ਅਤੇ ਬੱਸ ਸਟੈਂਡ ਤੇ ਸਥਿਤ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਤੰਬਾਕੂ  ਰੱਖਣ ਅਤੇ 18 ਸਾਲਾਂ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਭਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਦੁਕਾਨ ਦੇ ਬਾਹਰ ਬੋਰਡ ਨਾ ਲਗਾਉਣ 
 ਵਾਲੇ 15 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਕੋਲੋਂ 3500/- ਜੁਰਮਾਨੇ ਵਜੋਂ ਵਸੂਲ ਕੀਤੇ ਗਏ ਅਤੇ ਭਵਿੱਖ ਵਿੱਚ ਸਰਕਾਰ ਵੱਲੋਂ ਤੰਬਾਕੂ ਰੱਖਣ ਅਤੇ ਵੇਚਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚੇਤਾਵਨੀ ਵੀ ਦਿੱਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਡਾ: ਗੋਵਿੰਦ ਟੰਡਨ  ਐਸਐਮਓ, ਡਾ: ਰਾਮਸਰਨ ਸਿੰਘ ਹੈਲਥ ਇੰਸਪੈਕਟਰ,  ਵਰਿੰਦਰਪਾਲ ਸਿੰਘ ਸੈਨੇਟਰੀ ਇੰਸਪੈਕਟਰ, ਗੁਰਲਾਲ ਸਿੰਘ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅਤੇ ਕੁਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Have something to say? Post your comment
ਚੰਡੀਗੜ੍ਹ 'ਚ DSPs ਦੀਆਂ ਬਦਲੀਆਂ

: ਚੰਡੀਗੜ੍ਹ 'ਚ DSPs ਦੀਆਂ ਬਦਲੀਆਂ

ਪਿੰਡ ਓਇੰਦ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

: ਪਿੰਡ ਓਇੰਦ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਤੀਜੀ ਕਮਾਂਡੋ ਬਟਾਲੀਅਨ ਵਲੋਂ ਕੀਤਾ ਗਿਆ ਯੋਗਾ ਅਭਿਆਸ

: ਤੀਜੀ ਕਮਾਂਡੋ ਬਟਾਲੀਅਨ ਵਲੋਂ ਕੀਤਾ ਗਿਆ ਯੋਗਾ ਅਭਿਆਸ

ਚੰਡੀਗੜ੍ਹ 'ਚ ਜੂਨ ਤੋਂ ਬਾਅਦ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਹੋ ਜਾਵੇਗੀ ਬੰਦ

: ਚੰਡੀਗੜ੍ਹ 'ਚ ਜੂਨ ਤੋਂ ਬਾਅਦ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਹੋ ਜਾਵੇਗੀ ਬੰਦ

4 IAS ਸਮੇਤ 5 ਅਧਿਕਾਰੀਆਂ ਦੀਆਂ ਬਦਲੀਆਂ

: 4 IAS ਸਮੇਤ 5 ਅਧਿਕਾਰੀਆਂ ਦੀਆਂ ਬਦਲੀਆਂ

ਮੋਹਾਲੀ : ਕਾਰ ਚੋਰ ਗਰੋਹ ਦੇ 4 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ

: ਮੋਹਾਲੀ : ਕਾਰ ਚੋਰ ਗਰੋਹ ਦੇ 4 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ

ਸੈਕਟਰ 70 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

: ਸੈਕਟਰ 70 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ ਵੱਲੋਂ ਅਧਿਆਪਕਾਂ ਲਈ ਟਰੇਨਿੰਗ ਪ੍ਰੋਗਰਾਮ ਆਯੋਜਿਤ

: ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ ਵੱਲੋਂ ਅਧਿਆਪਕਾਂ ਲਈ ਟਰੇਨਿੰਗ ਪ੍ਰੋਗਰਾਮ ਆਯੋਜਿਤ

ਮੋਹਾਲੀ ਪ੍ਰੈਸ ਕਲੱਬ ਵਲੋਂ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ, 70 ਦੇ ਕਰੀਬ ਲੋਕਾਂ ਨੇ ਲਾਭ ਉਠਾਇਆ

: ਮੋਹਾਲੀ ਪ੍ਰੈਸ ਕਲੱਬ ਵਲੋਂ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ, 70 ਦੇ ਕਰੀਬ ਲੋਕਾਂ ਨੇ ਲਾਭ ਉਠਾਇਆ

ਵਾਟਰ ਵਰਕਸ ਕਜੌਲੀ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਕੀਤੀ ਸਾਂਝੀ ਇਕੱਤਰਤਾ

: ਵਾਟਰ ਵਰਕਸ ਕਜੌਲੀ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਕੀਤੀ ਸਾਂਝੀ ਇਕੱਤਰਤਾ

X