Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪ੍ਰਵਾਸੀ ਪੰਜਾਬੀ

More News

ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਵੱਲੋਂ ਪੰਜਾਬ ਸਮੇਤ ਕਈ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਇਨਕਾਰ

Updated on Thursday, May 25, 2023 13:18 PM IST

ਚੰਡੀਗੜ੍ਹ, 25 ਮਈ, ਦੇਸ਼ ਕਲਿਕ ਬਿਊਰੋ :
ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਭਾਰਤ ਦੇ ਪੰਜਾਬ ਸਮੇਤ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਦਾਖ਼ਲ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।ਆਸਟ੍ਰੇਲੀਆ ਦਾ ਗ੍ਰਹਿ ਵਿਭਾਗ ਕਸ਼ਮੀਰ ਸਮੇਤ ਇਨ੍ਹਾਂ 4 ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਲਗਾਤਾਰ ਰੱਦ ਕਰ ਰਿਹਾ ਹੈ। ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ 'ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ।ਕਿਹਾ ਗਿਆ ਸੀ ਕਿ ਭਾਰਤੀ ਵਿਦਿਆਰਥੀ ਵੀਜ਼ਾ ਲੈ ਕੇ ਪੜ੍ਹਾਈ ਕਰਨ ਦੀ ਬਜਾਏ ਨੌਕਰੀ ਲਈ ਆਸਟ੍ਰੇਲੀਆ ਆ ਰਹੇ ਹਨ।

ਵੀਡੀਓ

ਹੋਰ
Readers' Comments
Dr Anant Ram 5/27/2023 12:28:31 AM

Needs more commitment as the corruption has engulfed the entire system

Have something to say? Post your comment
X