Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ

More News

ਅਗਲੇ ਸਾਲ ਪੰਜਾਬ ਕੋਲ਼ੋਂ ਖੁਸ ਜਾਵੇਗਾ ਸਸਤੀ ਪਣ ਬਿਜਲੀ ਪੈਦਾ ਕਰਨ ਵਾਲਾ ਸ਼ਾਨਨ ਬਿਜਲੀ ਪ੍ਰਾਜੈਕਟ

Updated on Friday, May 26, 2023 09:54 AM IST

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਪ੍ਰਾਜੈਕਟ ਦੀ ਲੀਜ਼ ਵਧਾਉਣ ਤੋਂ ਕੀਤੀ ਕੋਰੀ ਨਾਂਹ

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼ ਦੀ ਮਿਆਦ 2 ਮਾਰਚ, 2024 ਨੂੰ ਹੋ ਜਾਵੇਗੀ ਖਤਮ

ਪਾਵਰਕਾਮ ਅਧੀਨ ਇਹ ਪ੍ਰੋਜੈਕਟ 110 ਮੈਗਾਵਾਟ ਬਹੁਤ ਸਸਤੀ ਪਣ ਬਿਜਲੀ ਕਰਦਾ ਹੈ ਪੈਦਾ

ਚੰਡੀਗੜ੍ਹ,26 ਮਈ,ਦੇਸ਼ ਕਲਿਕ ਬਿਊਰੋ:
ਹਿਮਾਚਲ ਸਰਕਾਰ ਨੇ ਸ਼ਾਨਨ ਬਿਜਲੀ ਪ੍ਰਾਜੈਕਟ ਤੋਂ ਪੰਜਾਬ ਨੂੰ ਵੱਖ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਪੱਸ਼ਟ ਕੀਤਾ ਹੈ ਕਿ ਇਸ ਪ੍ਰਾਜੈਕਟ ਦੀ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੱਕ ਵਿੱਚ ਰੀਨਿਊ ਨਹੀਂ ਕੀਤਾ ਜਾਵੇਗਾ। ਲੀਜ਼ ਦੀ ਮਿਆਦ ਖਤਮ ਹੁੰਦੇ ਹੀ ਹਿਮਾਚਲ ਦੇ ਇੰਜੀਨੀਅਰ ਪ੍ਰਾਜੈਕਟ ਦਾ ਕੰਮ ਸੰਭਾਲ ਲੈਣਗੇ।
ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼ ਦੀ ਮਿਆਦ 2 ਮਾਰਚ, 2024 ਨੂੰ ਖਤਮ ਹੋ ਰਹੀ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਸ ਲੀਜ਼ ਨੂੰ ਨਵਿਆਉਣ ਜਾਂ ਵਧਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਹਿਮਾਚਲ ਦੇ ਮੁੱਖ ਮੰਤਰੀ ਨੇ ਪੰਜਾਬ ਪੁਨਰਗਠਨ ਐਕਟ ਦਾ ਹਵਾਲਾ ਵੀ ਦਿੱਤਾ ਹੈ।
ਜਿਕਰਯੋਗ ਹੈ ਕਿ ਅੰਗਰੇਜ਼ਾਂ ਦੇ ਰਾਜ ਦੌਰਾਨ ਮੰਡੀ ਦੇ ਤਤਕਾਲੀ ਰਾਜਾ ਜੋਗਿੰਦਰ ਸਿੰਘ ਨੇ ਬਿਜਲੀ ਉਤਪਾਦਨ ਲਈ 3 ਮਾਰਚ 1925 ਨੂੰ ਪੰਜਾਬ ਨੂੰ ਸ਼ਾਨਨ ਪ੍ਰਾਜੈਕਟ 99 ਸਾਲਾਂ ਲਈ ਲੀਜ਼ 'ਤੇ ਦਿੱਤਾ ਸੀ। ਇਸ ਲੀਜ਼ ਦੀ ਮਿਆਦ 2 ਮਾਰਚ 2024 ਨੂੰ ਖਤਮ ਹੋ ਰਹੀ ਹੈ। ਵਰਤਮਾਨ ਵਿੱਚ ਪਾਵਰਕਾਮ ਅਧੀਨ ਇਹ ਪ੍ਰੋਜੈਕਟ 110 ਮੈਗਾਵਾਟ ਪਣ ਬਿਜਲੀ ਪੈਦਾ ਕਰਦਾ ਹੈ, ਜੋ ਕਿ ਪੰਜਾਬ ਲਈ ਬਹੁਤ ਸਸਤੀ ਪੈਂਦੀ ਹੈ।
ਦੂਜੇ ਪਾਸੇ ਪੰਜਾਬ ਦੀਆਂ ਹੁਣ ਤੱਕ ਦੀਆਂ ਸਰਕਾਰ ਦੀ ਬੇਰੁਖ਼ੀ ਕਾਰਨ ਇਹ ਪ੍ਰਾਜੈਕਟ ਹੁਣ ਖਸਤਾ ਹਾਲਤ ਵਿੱਚ ਹੈ। ਪੰਜਾਬ ਸਰਕਾਰ ਨੇ ਇਸ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ, ਰੋਪਵੇਅ ਟਰਾਲੀ ਸਰਵਿਸ ਅਤੇ ਪ੍ਰਾਜੈਕਟ ਦੇ ਹੋਰ ਸਾਜ਼ੋ-ਸਾਮਾਨ ਦਾ ਰੱਖ-ਰਖਾਅ ਰੋਕ ਦਿੱਤਾ ਹੈ। ਅੰਗਰੇਜ਼ਾਂ ਨੇ ਪਠਾਨਕੋਟ ਅਤੇ ਜੋਗਿੰਦਰਨਗਰ ਵਿਚਕਾਰ ਭਾਰੀ ਮਸ਼ੀਨਰੀ ਨੂੰ ਸ਼ਾਨਨ ਕੰਪਲੈਕਸ ਤੱਕ ਪਹੁੰਚਾਉਣ ਲਈ ਇੱਕ ਨੈਰੋ ਗੇਜ ਰੇਲ ਲਾਈਨ ਵੀ ਵਿਛਾਈ ਸੀ, ਜੋ ਅੱਜ ਇੱਕ ਸੈਰ ਸਪਾਟਾ ਸਥਾਨ ਬਣ ਗਈ ਹੈ।1966 ਵਿੱਚ ਰਾਜਾਂ ਦੇ ਪੁਨਰਗਠਨ ਤੋਂ ਬਾਅਦ, ਕੇਂਦਰ ਨੇ ਸ਼ਾਨਨ ਪਾਵਰ ਹਾਊਸ ਦਾ ਕਬਜ਼ਾ ਪੰਜਾਬ ਨੂੰ ਦੇ ਦਿੱਤਾ, ਕਿਉਂਕਿ 1925 ਵਿੱਚ ਬਰਤਾਨਵੀ ਪ੍ਰਤੀਨਿਧੀ ਕਰਨਲ ਬੀ ਸੀ ਬੈਟੀ ਅਤੇ ਮੰਡੀ ਦੇ ਰਾਜਾ ਜੋਗਿੰਦਰ ਸੇਨ ਵਿਚਕਾਰ ਲੀਜ਼ ਸਮਝੌਤੇ ਦੀ ਮਿਆਦ ਅਜੇ ਖਤਮ ਨਹੀਂ ਹੋਈ ਸੀ।

ਵੀਡੀਓ

ਹੋਰ
Have something to say? Post your comment
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

: ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

: ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

: ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

: ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

X