ਮੋਹਾਲੀ, 26 ਮਈ, ਜਸਵੀਰ ਗੋਸਲ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਿਆ ਵਾਸਤੇ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ, ਏਡਿਡ, ਐਫੀਲੀਏਟਿਡ, ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅਕਾਦਮਿਕ ਸਾਲ 2023-24 ਲਈ, 5ਵੀਂ, 8ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ 15 ਮਈ 2023 ਰੱਖੀ ਗਈ ਸੀ। ਜਿਸ ਵਿੱਚ ਹੁਣ ਮਿਤੀ 31 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।