Hindi English Sunday, 08 September 2024 🕑

ਪ੍ਰਵਾਸੀ ਪੰਜਾਬੀ

More News

ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ ਛੇ ਰਾਜਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਾਈ ਪਾਬੰਦੀ ਹਟਾਈ

Updated on Sunday, May 28, 2023 09:36 AM IST


ਚੰਡੀਗੜ੍ਹ,28 ਮਈ,ਦੇਸ਼ ਕਲਿਕ ਬਿਊਰੋ:
ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਨੇ ਪੰਜਾਬ, ਹਰਿਆਣਾ ਸਮੇਤ ਛੇ ਰਾਜਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਚ ਯੂ-ਟਰਨ ਲੈ ਲਿਆ ਹੈ। ਹੁਣ ਉਨ੍ਹਾਂ ਵਿਦਿਆਰਥੀਆਂ ਲਈ ਆਸ ਦੀ ਕਿਰਨ ਹੈ ਜੋ ਆਸਟ੍ਰੇਲੀਆ ਦੀਆਂ ਮਿਆਰੀ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਦੀ ਤਿਆਰੀ ਕਰ ਰਹੇ ਸਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਦੌਰੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਸਕਾਰਾਤਮਕ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜਿਨ੍ਹਾਂ 7 ਯੂਨੀਵਰਸਿਟੀਆਂ ਨੇ ਵਿਦਿਆਰਥੀਆਂ 'ਤੇ ਪਾਬੰਦੀ ਲਗਾਈ ਸੀ, ਉਨ੍ਹਾਂ 'ਚੋਂ ਇਕ ਨੇ ਦਾਖਲਾ ਸ਼ੁਰੂ ਕਰ ਦਿੱਤਾ ਹੈ ਅਤੇ ਦੂਜੀ ਯੂਨੀਵਰਸਿਟੀ ਨੇ 1 ਜੂਨ ਤੋਂ ਦਾਖਲੇ ਲਈ ਆਪਣੇ ਅਧਿਕਾਰਤ ਏਜੰਟਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਕਾਰਨ ਵਿਦੇਸ਼ੀ ਪੜ੍ਹਾਈ ਸਿੱਖਿਆ ਖੇਤਰ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇਣ ਲੱਗੀ ਹੈ।ਜਿਕਰਯੋਗ ਹੈ ਕਿ ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥੀਆਂ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਉਸ ਸਮੇਂ ਭਖ ਗਿਆ ਸੀ ਜਦੋਂ ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ਤੋਂ ਬਾਅਦ ਬੁੱਧਵਾਰ ਨੂੰ ਹੀ ਆਸਟ੍ਰੇਲੀਆ ਤੋਂ ਪਰਤੇ ਸਨ। ਸਿਡਨੀ ਵਿੱਚ 20,000 ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਸੀ ਕਿ ਵਿਦਿਆਰਥੀ ਦੋਵਾਂ ਦੇਸ਼ਾਂ ਨੂੰ ਨੇੜੇ ਲਿਆ ਰਹੇ ਹਨ।

ਵੀਡੀਓ

ਹੋਰ
Have something to say? Post your comment
ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

: ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

: ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਪੰਜਾਬ ਦੇ ਨੌਜਵਾਨ ਦੀ ਅਮਰੀਕਾਂ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

: ਪੰਜਾਬ ਦੇ ਨੌਜਵਾਨ ਦੀ ਅਮਰੀਕਾਂ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

: ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

: ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਇਟਲੀ ‘ਚ 33 ਭਾਰਤੀ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਏ, ਜ਼ਿਆਦਾਤਰ ਪੰਜਾਬੀ, ਦੋ ਮੁਲਜ਼ਮ ਵੀ ਪੰਜਾਬੀ, 5.45 ਲੱਖ ਯੂਰੋ ਜ਼ਬਤ

: ਇਟਲੀ ‘ਚ 33 ਭਾਰਤੀ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਏ, ਜ਼ਿਆਦਾਤਰ ਪੰਜਾਬੀ, ਦੋ ਮੁਲਜ਼ਮ ਵੀ ਪੰਜਾਬੀ, 5.45 ਲੱਖ ਯੂਰੋ ਜ਼ਬਤ

22 ਸਾਲਾ ਪੰਜਾਬੀ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

: 22 ਸਾਲਾ ਪੰਜਾਬੀ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

: 10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

: ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

X