Hindi English Thursday, 25 April 2024 🕑

ਪੰਜਾਬ

More News

ਜਿੰਪਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

Updated on Monday, June 05, 2023 21:15 PM IST

ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਕਾਰਗੁਜ਼ਾਰੀ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ

ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ ਐਸ.ਏ.ਐਸ ਨਗਰ ਵਿਖੇ ਤਬਦੀਲ ਕਰਨ ਦੇ ਖਦਸ਼ੇ ਨੂੰ ਕੀਤਾ ਰੱਦ

ਚੰਡੀਗੜ੍ਹ, 05 ਜੂਨ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇੰਨ੍ਹਾਂ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ  ਐਸ.ਏ.ਐਸ ਨਗਰ ਵਿਖੇ ਤਬਦੀਲ ਕਰਨ ਦੇ ਜਾਹਿਰ ਕੀਤੇ ਗਏ ਖਦਸ਼ੇ ਨੂੰ ਵੀ ਸ੍ਰੀ ਜਿੰਪਾ ਨੇ ਮੁੱਢੋਂ ਰੱਦ ਕੀਤਾ।

ਇਥੇ ਪੰਜਾਬ ਭਵਨ ਵਿਖੇ ਹੋਈ ਇਸ਼ ਮੀਟਿੰਗ ਦੌਰਾਨ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਦਫਤਰ ਵਿਖੇ ਤੈਨਾਤ ਮੁਲਾਜ਼ਮਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਵੀ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਮੁਕੰਮਲ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਭਾਗ ਦੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਮੁਲਾਜਮ ਆਪਣੇ ਕਿਸੇ ਵੀ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਸ ਗੱਲ ਦਾ ਸਖਤ ਨੋਟਿਸ ਲਿਆ ਕਿ ਤਰਸ ਦੇ ਆਧਾਰ 'ਤੇ ਨੌਕਰੀਆਂ ਦੇ 95 ਕੇਸ ਮੁੱਖ ਦਫ਼ਤਰ ਵਿਖੇ ਲੰਬੇ ਸਮੇਂ ਤੋਂ ਲਟਕ ਰਹੇ ਹਨ ਅਤੇ ਇਸ ਤੋਂ ਇਲਾਵਾ ‘ਸੀ’ ਅਤੇ ‘ਡੀ’ ਸ਼੍ਰੇਣੀਆਂ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਨਾਲ ਸਬੰਧਤ ਕੇਸ ਵੀ ਬਕਾਇਆ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਦਫਤਰ ਦੇ ਮੁਲਾਜ਼ਮਾਂ ਨੂੰ ਅਜਿਹੇ ਸਾਰੇ ਮਾਮਲਿਆਂ ਵਿੱਚ ਵੀ ਤੇਜੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਮੁੱਖ ਦਫਤਰ ਦੇ ਮੁਲਾਜ਼ਮਾਂ ਦੇ ਇਸ ਖਦਸ਼ੇ ਨੂੰ ਕਿ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ ਐਸ.ਏ.ਐਸ ਨਗਰ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ, ਨੂੰ ਰੱਦ ਕਰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਮੁਹਾਲੀ ਵਿਖੇ ਜਲ ਭਵਨ ਦੀ ਬਨਾਉਣ ਦੀ ਤਜਵੀਜ਼ ਹੈ ਜਿੱਥੇ ਵਿਭਾਗ ਦੇ ਮੁਖੀ ਦੇ ਫੇਸ 2 ਵਿਖੇ ਸਥਿਤ ਦਫਤਰ ਨੂੰ ਤਬਦੀਲ ਕੀਤਾ ਜਾਣਾ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਨਫਰੰਸ ਹਾਲ ਬਨਾਉਣ ਅਤੇ ਵਿਭਾਗ ਦੀਆਂ ਕਾਰਗੁਜ਼ਾਰੀਆਂ ਦੀ ਪੇਸ਼ਕਾਰੀ ਕੀਤੇ ਜਾਣ ਦੇ ਨਾਲ-ਨਾਲ ਵਿਭਾਗ ਨਾਲ ਸਬੰਧਤ ਕਾਰਜ ਵਾਸਤੇ  ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਆਉਣ ਵਾਲੀਆਂ ਹਸਤੀਆਂ ਨਾਲ ਮੀਟਿੰਗ ਅਤੇ ਅਜਿਹੀਆਂ ਹੋਰ ਲੋੜਾਂ ਪੂਰੀਆਂ ਕਰਨ ਲਈ ਪ੍ਰਬੰਧ ਕੀਤਾ ਜਾਵੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾਰੀ ਅਤੇ ਵਿਸ਼ੇਸ਼ ਸਕੱਤਰ ਜਨਾਬ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਅਰੁਣਾਚਲ ਪ੍ਰਦੇਸ਼ ‘ਚ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿਆ

: ਅਰੁਣਾਚਲ ਪ੍ਰਦੇਸ਼ ‘ਚ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿਆ

ਪਠਾਨਕੋਟ ’ਚ ਆਰਮੀ ਸਟੇਸ਼ਨ ਨੇੜੇ ਧਮਾਕਾ

: ਪਠਾਨਕੋਟ ’ਚ ਆਰਮੀ ਸਟੇਸ਼ਨ ਨੇੜੇ ਧਮਾਕਾ

ਕਿੱਤਾ-ਮੁਖੀ ਸਿੱਖਿਆ ਵਿੱਚ ਪਾਏ ਯੋਗਦਾਨ ਲਈ ਕੰਵਲਜੀਤ ਢੀਂਡਸਾ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਰਾਸ਼ਟਰੀ ਸਿੱਖਿਆ ਐਵਾਰਡ ਨਾਲ ਕੀਤਾ ਸਨਮਾਨਿਤ

: ਕਿੱਤਾ-ਮੁਖੀ ਸਿੱਖਿਆ ਵਿੱਚ ਪਾਏ ਯੋਗਦਾਨ ਲਈ ਕੰਵਲਜੀਤ ਢੀਂਡਸਾ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਰਾਸ਼ਟਰੀ ਸਿੱਖਿਆ ਐਵਾਰਡ ਨਾਲ ਕੀਤਾ ਸਨਮਾਨਿਤ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

: ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਪੰਜਾਬ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਸੱਤ ਸਕੂਲੀ ਬੱਚੇ ਜ਼ਖ਼ਮੀ

: ਪੰਜਾਬ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਸੱਤ ਸਕੂਲੀ ਬੱਚੇ ਜ਼ਖ਼ਮੀ

ਜਗਰਾਓਂ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮਹੱਤਿਆ

: ਜਗਰਾਓਂ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮਹੱਤਿਆ

PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ

: PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ

ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ

: ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ

ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ

: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ

X