Hindi English Friday, 29 March 2024 🕑
BREAKING
10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਪੰਜਾਬ

More News

ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਲਾਏ ਜਾਣਗੇ 2.25 ਲੱਖ ਪੌਦੇ, ਗਿਣਤੀ ਤੇ ਪ੍ਰਗਤੀ ਦਾ ਆਨਲਾਈਨ ਰੱਖਿਆ ਜਾਵੇਗਾ ਰਿਕਾਰਡ: ਬਲਕਾਰ ਸਿੰਘ

Updated on Monday, June 05, 2023 21:40 PM IST


ਸਥਾਨਕ ਸਰਕਾਰਾਂ ਮੰਤਰੀ ਨੇ ਪੌਦੇ ਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ, "ਹਰਾ-ਪੰਜਾਬ ਅਤੇ ਰੰਗਲਾ ਪੰਜਾਬ" ਮੋਬਾਈਲ ਐਪ ਦੀ ਕੀਤੀ ਜਾਰੀ

ਮੰਤਰੀ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸੂਬੇ ਦੇ ਨਾਗਰਿਕਾਂ ਨੂੰ ਜਾਗਰੂਕ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 5 ਜੂਨ: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵਰ੍ਹੇ ਸੂਬਾ ਭਰ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿੱਥੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਭਾਗ ਦੇ ਮੰਤਰੀ ਸ. ਬਲਕਾਰ ਸਿੰਘ ਨੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਪੌਦੇ ਲਗਾ ਕੇ ਕੀਤੀ, ਉਥੇ "ਹਰਾ-ਪੰਜਾਬ, ਰੰਗਲਾ-ਪੰਜਾਬ" ਮੋਬਾਈਲ ਐਪ ਅਤੇ ਸ਼ਹਿਰੀ ਹਰਿਆਲੀ ਅਤੇ ਪੌਦੇ ਲਗਾਉਣ ਦੇ  ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਹਰਿਆਲੀ ਨੂੰ ਵਧਾਉਣ ਲਈ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਸਥਾਨਕ ਸਰਕਾਰਾਂ ਵਿੱਭਾਗ ਵੱਲੋਂ ਸ਼ਹਿਰ ਵਿੱਚ ਹਰਿਆਲੀ ਅਤੇ ਰੁੱਖ ਲਗਾਉਣ ਦੀ ਤਿਆਰ ਕੀਤੀ ਰਣਨੀਤੀ ਸੂਬਾ ਵਾਸੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਬੂਟੇ ਲਾਉਣ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ ਇਸ ਲਈ "ਹਰਾ-ਪੰਜਾਬ, ਰੰਗਲਾ-ਪੰਜਾਬ" ਮੋਬਾਈਲ ਐਪ ਰਾਹੀਂ ਸੂਬਾ ਭਰ ਵਿੱਚ ਲਾਏ ਪੌਦਿਆਂ ਦੀ ਗਿਣਤੀ ਅਤੇ ਪ੍ਰਗਤੀ ਦਾ ਆਨਲਾਈਨ ਰਿਕਾਰਡ ਰੱਖਿਆ ਜਾਵੇਗਾ।

ਸ਼ਹਿਰਾਂ ਨੂੰ ਵਧੇਰੇ ਟਿਕਾਊ, ਜਲਵਾਯੂ ਅਨੁਕੂਲ ਸ਼ਹਿਰੀਕਰਨ ਅਤੇ ਵਿਕਾਸ ਪੱਖੀ ਪਹੁੰਚ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਹ ਮੋਬਾਈਲ ਐਪਲੀਕੇਸ਼ਨ ਲਾਏ ਗਏ ਪੌਦਿਆਂ ਦੀ ਅਸਲ ਸਥਿਤੀ ਅਤੇ ਪ੍ਰਗਤੀ ਦੀ ਨਿਗਰਾਨੀ ਦੀ ਸਹੂਲਤ ਦੇਵੇਗੀ ਅਤੇ ਨਾਗਰਿਕਾਂ ਨੂੰ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਤਾਲਮੇਲ ਨਾਲ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਵਿਭਾਗ ਨੇ ਸ਼ਹਿਰੀ ਸਥਾਨਕ ਇਕਾਈਆਂ ਲਈ ਹਰਿਆਲੀ ਕਾਰਜ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਤਿਆਰ ਕਰ ਲਏ ਹਨ।

ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਉ ਸ੍ਰੀਮਤੀ ਈਸ਼ਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

: 10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

: ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

SAD (ਅੰਮ੍ਰਿਤਸਰ) ਨੇ ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਣਗੇ ਚੋਣ

: SAD (ਅੰਮ੍ਰਿਤਸਰ) ਨੇ ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਣਗੇ ਚੋਣ

ਮੋਹਾਲੀ: ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ

: ਮੋਹਾਲੀ: ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ

Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

: Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਤੋਂ ਬਾਜ ਆਵੇ: ਮਨਜੀਤ ਧਨੇਰ

: ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਤੋਂ ਬਾਜ ਆਵੇ: ਮਨਜੀਤ ਧਨੇਰ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ: ਡਿਪਟੀ ਕਮਿਸ਼ਨਰ

: ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ: ਡਿਪਟੀ ਕਮਿਸ਼ਨਰ

ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

: 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

X