Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ

More News

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੀਕੇਯੂ ਡਕੌਂਦਾ ਨੇ ਪੰਜਾਬ ਭਰ 'ਚ ਬ੍ਰਿਜ ਭੂਸ਼ਣ ਦੇ ਪੁਤਲੇ ਫੂਕੇ

Updated on Monday, June 05, 2023 21:47 PM IST

 
ਮੋਦੀ ਸਰਕਾਰ ਨੂੰ ਪਹਿਲਵਾਨਾਂ ਨਾਲ ਧੱਕੇ ਦੀ ਕੀਮਤ ਚੁਕਾਉਣੀ ਪਵੇਗੀ: ਮਨਜੀਤ ਧਨੇਰ
 
ਦਲਜੀਤ ਕੌਰ 
 
ਚੰਡੀਗੜ੍ਹ, 5 ਜੂਨ, 2023: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਰੇ ਦੇਸ਼ ਵਿੱਚ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਮੋਦੀ ਸਰਕਾਰ ਨੂੰ ਲਾਹਣਤਾਂ ਪਾਉਂਦੇ ਹੋਏ ਬ੍ਰਿਜ ਭੂਸ਼ਣ ਦੀ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ਗਈ।
 
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਨੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ, ਪੰਜਾਬ ਦੇ 13 ਜ਼ਿਲਿਆਂ ਦੇ ਦਰਜਨਾਂ ਪਿੰਡਾਂ ਵਿੱਚ ਪੁਤਲੇ ਫੂਕੇ ਹਨ। ਇੱਕ ਅੰਦਾਜ਼ੇ ਅਨੁਸਾਰ ਇਹ ਪੁਤਲੇ ਬਣਾਉਣ ਲਈ ਜਥੇਬੰਦੀ ਨੇ ਤਿੰਨ ਸੌ ਮੀਟਰ ਤੋਂ ਵੱਧ ਕੱਪੜਾ ਬ੍ਰਿਜ ਭੂਸ਼ਣ ਦੇ ਕੱਫ਼ਣ ਵਜੋਂ ਫੂਕਿਆ ਹੈ। 
 
ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ, ਚੱਕ ਹੀਰਾ ਸਿੰਘ ਵਾਲਾ, ਕੋਠੇ ਮਹਾਂ ਸਿੰਘ , ਜੇਠੂਕੇ, ਬਾਲਿਆਂ ਵਾਲੀ, ਠੀਕਰੀਵਾਲਾ, ਜਿਉਂਦ, ਸੰਗਤ, ਮਾਨਸਾ ਜ਼ਿਲ੍ਹੇ ਵਿੱਚ ਅਕਲੀਆ, ਕਿਸ਼ਨਗੜ੍ਹ, ਮਲਕਪੁਰ ਖਿਆਲਾਂ, ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ, ਜੰਗੀਆਣਾ, ਅਮਲਾ ਸਿੰਘ ਵਾਲਾ, ਰਾਇਸਰ, ਲੁਧਿਆਣਾ ਦੇ ਸਿੱਧਵਾਂ ਬੇਟ, ਭਰੋਵਾਲ, ਅੱਚਰਵਾਲ, ਭਮਾਲ, ਧੂੜਕੋਟ, ਤੁੰਗਾਹੇੜੀ ਵਿਖੇ ਔਰਤਾਂ ਅਤੇ ਮਰਦਾਂ ਨੇ ਇਕੱਠ ਕਰ ਕੇ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਪੁਤਲੇ ਫੂਕੇ। ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲਿਆਂ ਵਿੱਚ ਹੋਰ ਜਥੇਬੰਦੀਆਂ ਨਾਲ ਮਿਲ ਕੇ ਵੱਡੇ ਇਕੱਠ ਕੀਤੇ ਗਏ। ਇਸ ਤੋਂ ਇਲਾਵਾ ਸੰਗਰੂਰ, ਮਲੇਰਕੋਟਲਾ, ਕਪੂਰਥਲਾ, ਮੋਗਾ, ਫਰੀਦਕੋਟ ਅਤੇ ਮੁਕਤਸਰ ਸਾਹਿਬ ਵਿਖੇ ਵੀ ਦਰਜਨਾਂ ਪਿੰਡਾਂ ਵਿੱਚ ਪੁਤਲੇ ਫੂਕ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਹਿਲਵਾਨ ਕੁੜੀਆਂ ਦੇ ਸਰੀਰਕ ਸ਼ੋਸ਼ਣ ਦੇ ਦੋਸ਼ੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨੂੰ ਤੁਰੰਤ ਗਿਰਫ਼ਤਾਰ ਕਰੇ। 
 
ਇਹਨਾਂ ਮੁਜ਼ਾਹਰਿਆਂ ਨੂੰ ਸੂਬਾ ਕਮੇਟੀ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਿਆਂ ਅਤੇ ਪਿੰਡਾਂ ਦੇ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਡਾ: ਨਵਸ਼ਰਨ ਨੂੰ ਕੇਂਦਰ ਸਰਕਾਰ ਦੀਆਂ ਅਜੰਸੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਨੇ ਪਿਛਲੇ ਦਿਨੀਂ ਹੋਈ ਰੇਲ ਦੁਰਘਟਨਾ ਵਿੱਚ ਲੋਕਾਂ ਦੀਆਂ ਮੌਤਾਂ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਦੁਰਘਟਨਾ ਭਾਜਪਾ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਦੀ ਦੇਣ ਹੈ, ਜਿਹਨਾਂ ਕਾਰਨ ਰੇਲਵੇ ਵਿਭਾਗ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ ਅਤੇ ਕਵਚ ਪ੍ਰਣਾਲੀ ਵਰਗੇ ਸੁਰੱਖਿਆ ਢੰਗ ਲਾਗੂ ਹੀ ਨਹੀਂ ਕੀਤੇ ਗਏ।
 
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸੱਤ ਜੂਨ ਨੂੰ ਦਿੱਲੀ ਵਿਖੇ ਹੋ ਰਹੀ ਹੈ ਜਿਸ ਵਿੱਚ ਅਗਲੇ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

: ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

: ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

: ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

: ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

X