Hindi English Saturday, 20 April 2024 🕑
BREAKING
ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

ਪੰਜਾਬ

More News

ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਬ੍ਰਿਜ ਭੂਸ਼ਨ ਪੁਤਲੇ ਫੂਕ ਕੇ ਸੰਗਰੂਰ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ

Updated on Monday, June 05, 2023 21:49 PM IST

 
ਪਹਿਲਵਾਨ ਲੜਕੀਆਂ ਨਾਲ ਛੇੜਛਾੜ ਅਤੇ ਜਿਨਸੀ ਸੋਸ਼ਣ ਦੇ ਦੋਸ਼ੀ ਭਾਜਪਾ ਐੱਮਪੀ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਦੀ ਮੰਗ 
 
ਦਿੱਲੀ ਵਿਖੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਪਹਿਲਵਾਨਾਂ ਤੇ ਦਰਜ਼ ਕੀਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ 
 
ਦਲਜੀਤ ਕੌਰ 
 
ਸੰਗਰੂਰ, 5 ਜੂਨ, 2023: ਪਹਿਲਵਾਨ ਲੜਕੀਆਂ ਨਾਲ ਛੇੜਛਾੜ ਅਤੇ ਜਿਨਸੀ ਸੋਸ਼ਣ ਦੇ ਦੋਸ਼ੀ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਦੀ ਅਤੇ ਦਿੱਲੀ ਵਿਖੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਪਹਿਲਵਾਨਾਂ ਤੇ ਦਰਜ਼ ਕੀਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਢੱਡਰੀਆਂ, ਲੌਂਗੋਵਾਲ, ਜਹਾਂਗੀਰ, ਈਸਾਪੁਰ ਲੰਡਾ, ਰਾਜੋਮਾਜਰਾ, ਕੁੰਨਰਾਂ, ਦੁੱਗਾਂ, ਉਭਾਵਾਲ, ਸਾਹੋਕੇ, ਸਮੇਤ ਤਕਰੀਬਨ ਦੋ ਦਰਜਨ ਪਿੰਡਾਂ ਵਿਚ ਬ੍ਰਿਜ ਭੂਸ਼ਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 
 
ਇਸ ਸਬੰਧੀ ਪ੍ਰੈਸ ਨੂੰ ਸੰਗਰੂਰ ਤੋਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਦੋਂ 28 ਮਈ ਨੂੰ ਮੋਦੀ ਨਵੀਂ ਸੰਸਦ ਦਾ ਉਦਘਾਟਨ ਕਰ ਰਿਹਾ ਸੀ ਤਾਂ ਉਸ ਸਮੇਂ ਜਿਣਸੀ ਸੋਸ਼ਨ ਦਾ ਦੋਸੀ ਬ੍ਰਿਜ ਭੂਸ਼ਨ ਉਸ ਦੇ ਨਾਲ ਹਾਜਰ ਸੀ ਅਤੇ ਦੂਜੇ ਪਾਸੇ ਇਨਸਾਫ਼ ਦੀ ਮੰਗ ਕਰ ਰਹੀਆਂ ਪਹਿਲਵਾਨ ਧੀਆਂ ਨੂੰ ਦਿੱਲੀ ਦੀਆਂ ਸੜਕਾਂ ਤੇ ਘੜੀਸਿਆ ਜਾ ਰਿਹਾ ਸੀ ਉਸ ਦਿਨ ਦੇਸ਼ ਲਈ ਬਹੁਤ ਹੀ ਸ਼ਰਮ ਵਾਲਾ ਦਿਨ ਸੀ ਪੂਰੇ ਦੇਸ਼ ਵਾਸੀ ਭਾਜਪਾ ਦੇ ਇਸ ਔਰਤ ਅਤੇ ਖਿਡਾਰੀਆਂ ਵਿਰੋਧੀ ਅਤੇ ਗੁੰਡਿਆਂ ਦੀ ਪੁਸ਼ਤਪਨਾਹੀ ਕਰਨ ਵਾਲੇ ਰਵੱਈਏ ਦੇ ਖਿਲਾਫ ਅੱਜ ਸੰਘਰਸ਼ ਦੇ ਮੈਦਾਨ ਵਿਚ ਹਨ, ਜਦੋਂ ਤੱਕ ਦੋਸ਼ੀਆਂ ਨੂੰ ਜੇਲ ਨਹੀਂ ਭੇਜਿਆ ਜਾਂਦਾ ਅਤੇ ਪਹਿਲਵਾਨਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਲੋਕ ਉਨ੍ਹਾਂ ਦੀ ਪਿੱਠ ਤੇ ਖੜੇ ਹਨ। ਬੀਜੇਪੀ ਦਾ ਜ਼ੋਰਦਾਰ ਵਿਰੋਧ ਜਾਰੀ ਰੱਖਿਆ ਜਾਵੇਗਾ। ਇਸੇ ਕੜੀ ਤਹਿਤ ਅੱਜ ਬਲਾਕ ਧੂਰੀ, ਸੰਗਰੂਰ ਅਤੇ ਲੌਂਗੋਵਾਲ ਦੇ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 
 
ਅੱਜ ਦੇ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਧੂਰੀ ਬਲਾਕ ਦੇ ਪ੍ਰਧਾਨ ਮੇਹਰ ਸਿੰਘ ਈਸਾਪੁਰ ਲੰਡਾ, ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਬਲਾਕ ਲੌਂਗੋਵਾਲ ਦੇ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਅਤੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਸਮੇਤ ਪੂਰੀ ਜ਼ਿਲ੍ਹਾ ਕਮੇਟੀ ਨੇ ਕੀਤੀ।

ਵੀਡੀਓ

ਹੋਰ
Have something to say? Post your comment
ਸ਼੍ਰੋਮਣੀ ਅਕਾਲੀ ਦਲ ਵੱਲੋ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਇਆ

: ਸ਼੍ਰੋਮਣੀ ਅਕਾਲੀ ਦਲ ਵੱਲੋ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਇਆ

ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ

: ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

: ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ

: ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ

ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

: ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ

: ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ

ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

: ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ

: ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ

ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ

: ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ

: ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ

X