Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ

More News

12 ਜੂਨ ਨੂੰ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ’ਚ ਜਲ ਸਪਲਾਈ ਕਾਮੇ ਪਰਿਵਾਰਾਂ ਸਣੇ ਪਟਿਆਲਾ ਵੱਲ ਕਰਨਗੇ ਕੂਚ - ਵਰਿੰਦਰ ਮੋਮੀ

Updated on Tuesday, June 06, 2023 18:09 PM IST

- ਮੁੱਖ ਦਫਤਰ ਅੱਗੇ ਅਣਮਿੱਥੇ ਸਮੇਂ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੰਪੰਨ

ਲੁਧਿਆਣਾ, 6 ਜੂਨ , ਦੇਸ਼ ਕਲਿੱਕ ਬਿਓਰੋ -

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ’ਚ ਕੀਤੀ ਗਈ। ਜਿਸ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਫੀਲਡ ਅਤੇ ਦਫਤਰਾਂ ’ਚ ਬਤੌਰ ਇਨਲਿਸਟਮੈਂਟ ਤੇ ਆਊਟਸੋਰਸ ਅਧੀਨ ਪਿਛਲੇ 10-15 ਸਾਲਾਂ ਤੋਂ ਕੰਮ ਕਰਦੇ ਵਰਕਰਾਂ ਨੂੰ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਲਈ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨਾਲ ਚੱਲ ਰਹੇ ਗੱਲਬਾਤ ਦੇ ਪ੍ਰੋਸੈਸ ’ਤੇ ਚਰਚਾ ਕਰਨ ਉਪਰੰਤ 12 ਜੂਨ ਦੇ ਉਲੀਕੇ ਹੋਏ ਧਰਨੇ ਦੀ ਤਿਆਰੀ ਕੀਤੀ ਗਈ।
ਅੱਜ ਇਥੇ ਸੂਬਾ ਪ੍ਰਧਾਨ ਵਰਿੰਦਰ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਬ-ਕਮੇਟੀ ’ਚ ਸ਼ਾਮਲ ਮੰਤਰੀਆਂ ਦੇ ਨਾਲ 5 ਅਪ੍ਰੈਲ 2023 ਨੂੰ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਕ ਵਿਭਾਗੀ ਮੁਖੀ, ਜਸਸ ਮੋਹਾਲੀ ਵੱਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੇ ਪੱਕੇ ਰੁਜਗਾਰ ਲਈ ਕੋਈ ਨੀਤੀ ਜਾਂ ਪਾਲਸੀ ਤਿਆਰ ਨਹੀਂ ਕੀਤੀ ਹੈ ਪਰ ਵਿਭਾਗੀ ਮੁਖੀ ਦੇ ਆਦੇਸ਼ਾਂ ਤਹਿਤ 30 ਅਪ੍ਰੈਲ ਨੂੰ ਚੀਫ ਇੰਜੀਨੀਅਰ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਦੀ ਇਕ ਹੋਰ ਸਬ-ਕਮੇਟੀ ਬਣਾ ਦਿੱਤੀ ਗਈ ਹੈ, ਜੋ ਵਰਕਰਾਂ ਦੇ ਹਿੱਤ ਵਿਚ ਪਾਲਸੀ ਬਣਾਉਣ ’ਚ ਅਣਦੇਖੀ ਕਰ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੀ ਵਿਉਤਬੰਦੀ ਅਨੁਸਾਰ ਮੁੱਖ ਇੰਜੀਨੀਅਰ, ਜਸਸ ਵਿਭਾਗ, ਪਟਿਆਲਾ ਦੇ ਪੱਤਰ ਨੰਬਰ ਜਸਸ/ਅਨਗ(7) 39 ਮਿਤੀ 11-01-2018 ਨੂੰ ਬਣਾਈ ਗਈ ਤਜਵੀਜ ਨੂੰ ਲਾਗੂ ਕੀਤਾ ਜਾਵੇ ਜਾਂ ਯੂਨੀਅਨ ਵਲੋਂ 19 ਅਪ੍ਰੈਲ ਨੂੰ ਵਿਭਾਗ ਕੋਲ ਭੇਜੀ ਤਜਵੀਜ ਦੀਆਂ ਸਿਫਾਰਸਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਟ/ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਤਾਂ ਜੋ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪੀਸ ਰਹੇ ਵਰਕਰਾਂ ਦਾ ਰੁਜਗਾਰ ਪੱਕਾ ਹੋਣ ਨਾਲ ਭਵਿੱਖ ਸੁਰੱਖਿਅਤ ਹੋ ਸਕੇ, ਇਸ ਲਈ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਲੈ ਕੇ ਰੈਗੂਲਰ ਕਰਨ ਵਾਲੀ ਪ੍ਰਪੋਜਲ ਸਰਕਾਰ ਦੀ ਕੈਬਨਿਟ ਸਬ-ਕਮੇਟੀ ਕੋਲ ਤੁਰੰਤ ਭੇਜ ਕੇ ਲਾਗੂ ਕਰਵਾਉਣ ਦੀ ਸਿਫਾਰਸ਼ ਕੀਤੀ ਜਾਵੇ। ਨਹੀਂ ਤਾਂ ਵਿਭਾਗੀ ਅਧਿਕਾਰੀਆਂ ਦੀ ਸਬ ਕਮੇਟੀ ਦੇ ਖਿਲਾਫ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ12 ਜੂਨ ਨੂੰ ਹੈਡ ਆਫਿਸ ਪਟਿਆਲਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਣਮਿੱਥੇ ਸਮੇਂ ਲਈ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਦੋ ਤੱਕ ਵਰਕਰਾਂ ਦੇ ਪੱਕੇ ਰੁਜਗਾਰ ਦੀ ਗਾਰੰਟੀ ਕਰਨ ਵਾਲੀ ਤਜਵੀਜ ਤਿਆਰ ਕਰਕੇ ਅਗਲੀ ਕਾਰਵਾਈ ਸਰਕਾਰ ਕੋਲ ਭੇਜੀ ਨਹੀਂ ਜਾਂਦੀ ਹੈ, ਇਹ ਧਰਨਾ ਜਾਰੀ ਰੱਖਿਆ ਜਾਵੇਗਾ, ਜਿਸਦੀ ਜਿੰਮੇਵਾਰੀ ਵਿਭਾਗੀ ਅਧਿਕਾਰੀਆਂ ਦੀ ਹੋਵੇਗੀ। ਧਰਨੇ ’ਚ ਸਾਰੇ ਪੰਜਾਬ ਵਿਚੋਂ ਹਜਾਰਾਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਣੇ 12 ਜੂਨ ਨੂੰ ਪਟਿਆਲੇ ਵੱਲ ਕੂਚ ਕਰਨਗੇ।
ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਪ੍ਰਦੂਮਣ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਖਾਨ, ਉਕਾਰ ਸਿੰਘ, ਗੁਰਵਿੰਦਰ ਬਾਠ ਬਲਜੀਤ ਭੱਟੀ, ਜਿਲ੍ਹਾ ਆਗੂ ਰਘੁਬੀਰ ਸਿੰਘ, ਹਰਜਿੰਦਰ ਮੋਮੀ, ਮੇਜਰ ਸਿੰਘ, ਸਤਨਾਮ ਖਿਆਲਾ, ਗੁਰਵਿੰਦਰ ਪੰਜੋਲੀ , ਜੀਤ ਸਿੰਘ ਬਠੋਈ ਆਦਿ ਵੱਖ ਵੱਖ ਜ਼ਿਲ੍ਹਿਆਂ ਦੇ ਆਗੂਆਂ ਅਤੇ ਦਫਤਰੀ ਸਟਾਫ ਦੀ ਸਬ ਕਮੇਟੀ ਦੇ ਸੂਬਾ ਆਗੂ ਸੰਦੀਪ ਕੌਰ ਖੰਨਾ ਨੇ ਵੀ ਭਾਗ ਲਿਆ।

ਵੀਡੀਓ

ਹੋਰ
Have something to say? Post your comment
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

: ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

: ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

: ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

: ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

X