Hindi English Saturday, 27 April 2024 🕑
BREAKING
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ

ਪ੍ਰਵਾਸੀ ਪੰਜਾਬੀ

More News

ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

Updated on Tuesday, June 06, 2023 19:04 PM IST


ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਕੇਸ ਦੀ ਸੁਣਵਾਈ 26 ਤੋਂ ਮੁੜ ਸ਼ੁਰੂ ਹੋਵੇਗੀ

ਚੰਡੀਗੜ੍ਹ, 6 ਜੂਨ: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ  ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ।

ਕਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  

ਉਨ੍ਹਾਂ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।  

ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ  ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ।

ਧਾਲੀਵਾਲ ਨੇ ਇਹ ਵੀ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।

ਵੀਡੀਓ

ਹੋਰ
Have something to say? Post your comment
X