Hindi English Saturday, 30 March 2024 🕑
BREAKING
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੌਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼ ECI ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ SGPC ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮਤਾ ਪਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਨੰਨ੍ਹੀ ਪਰੀ ਘਰ ਪਹੁੰਚੀ ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ

ਪੰਜਾਬ

More News

ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮਨਾਉਣ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਐਡਵੋਕੇਟ ਧਾਮੀ

Updated on Tuesday, June 06, 2023 19:20 PM IST


ਅੰਮ੍ਰਿਤਸਰ, 6 ਜੂਨ- ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਵਿੱਚੋਂ ਲੰਘ ਰਹੀ ਹੈ, ਜਦਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ। ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤ ਭੁੱਲ ਰਹੇ ਹਨ। ਜੇਕਰ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਬੀਬੀ ਜਗੀਰ ਕੌਰ ਮੰਚ ਦੇਣਾ ਚਾਹੁੰਦੇ ਹਨ ਤਾਂ ਇਸ ਦਾ ਸਿੱਧਾ ਅਰਥ ਇਹ ਹੈ ਕਿ ਉਹ ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ-ਸੰਭਾਲ ਹਮੇਸ਼ਾ ਹੀ ਪੰਥ ਹਤੈਸ਼ੀ ਲੋਕਾਂ ਦੇ ਹੱਥਾਂ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਥਕ ਸੋਚ ਵਾਲੇ ਲੋਕ ਹੀ ਸੰਗਤਾਂ ਵੱਲੋਂ ਚੁਣੇ ਜਾਣਗੇ। ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਅਜਿਹਾ ਕਰਨ ਵਾਲਿਆਂ ਨੂੰ ਕਦੇ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਲਈ ਪੰਥ ਵਿਰੋਧੀਆਂ ਦਾ ਸਹਾਰਾ ਲੈਣ ਤੋਂ ਗੁਰੇਜ ਨਹੀਂ ਕਰਨਗੇ। ਕੀ ਇਹ ਪੰਥਕ ਸੇਵਾ ਵੱਲ ਵੱਧਦਾ ਕਦਮ ਹੈ ਜਾਂ ਸਿੱਖ ਸੰਸਥਾਵਾਂ ਨੂੰ ਪੰਥ ਵਿਰੋਧੀਆਂ ਦੇ ਹੱਥਾਂ ਵਿਚ ਦੇਣ ਦੀ ਪਰਕਿਰਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਨੇ ਉਸ ਦੀ ਹਕੀਕਤ ਸੰਗਤ ਸਾਹਮਣੇ ਰੱਖ ਦਿੱਤੀ ਹੈ ਅਤੇ ਹੁਣ ਉਸ ਦੀ ਅਖੌਤੀ ਪੰਥਕ ਵਿਚਾਰਧਾਰਾ ਬਾਰੇ ਕੋਈ ਭੁਲੇਖਾ ਨਹੀਂ ਰਹਿ ਗਿਆ।

ਵੀਡੀਓ

ਹੋਰ
Readers' Comments
Sukhdev ram 6/6/2023 8:01:32 PM

V nice 👌

Have something to say? Post your comment
ਪੰਜਾਬ ’ਚ ਤਬਦੀਲੀ ਦੀ ਲਹਿਰ ਸ਼ੁਰੂ ਹੋਈ: ਸੁਖਬੀਰ ਬਾਦਲ

: ਪੰਜਾਬ ’ਚ ਤਬਦੀਲੀ ਦੀ ਲਹਿਰ ਸ਼ੁਰੂ ਹੋਈ: ਸੁਖਬੀਰ ਬਾਦਲ

 ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੌਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼

: ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੌਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

: ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਡੀਟੀਐੱਫ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ 10 ਅਪ੍ਰੈਲ ਨੂੰ ਡੀਸੀ ਦਫ਼ਤਰ ਵਿਖੇ ਸਾਂਝੇ ਰੋਸ ਧਰਨੇ ਦਾ ਐਲਾਨ

: ਡੀਟੀਐੱਫ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ 10 ਅਪ੍ਰੈਲ ਨੂੰ ਡੀਸੀ ਦਫ਼ਤਰ ਵਿਖੇ ਸਾਂਝੇ ਰੋਸ ਧਰਨੇ ਦਾ ਐਲਾਨ

ਜ਼ਿਲ੍ਹਾ ਚੋਣ ਅਫਸਰ ਵੱਲੋਂ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੂੰਨੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼

: ਜ਼ਿਲ੍ਹਾ ਚੋਣ ਅਫਸਰ ਵੱਲੋਂ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੂੰਨੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼

ਮੋਦੀ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਨਿਗੂਣਾ ਵਾਧਾ ਕਰਕੇ ਕੀਤਾ ਕੋਝਾ ਮਜ਼ਾਕ : ਸੀਟੂ ਆਗੂ

: ਮੋਦੀ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਨਿਗੂਣਾ ਵਾਧਾ ਕਰਕੇ ਕੀਤਾ ਕੋਝਾ ਮਜ਼ਾਕ : ਸੀਟੂ ਆਗੂ

ECI ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

: ECI ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

Lok Sabha Elections:  ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ ਪਟਿਆਲਾ ਰੇਂਜ ਨੇ ਲਿਆ ਜਾਇਜਾ

: Lok Sabha Elections: ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ ਪਟਿਆਲਾ ਰੇਂਜ ਨੇ ਲਿਆ ਜਾਇਜਾ

ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਮਹਾਰਾਣੀ ਸਾਹਿਬਾ ਦੀ ਨਹੀਂ ਹੋਵੇਗੀ ਲੋਕ ਸਭਾ ਵਿੱਚ ਐਂਟਰੀ : ਬਰਸਟ

: ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਮਹਾਰਾਣੀ ਸਾਹਿਬਾ ਦੀ ਨਹੀਂ ਹੋਵੇਗੀ ਲੋਕ ਸਭਾ ਵਿੱਚ ਐਂਟਰੀ : ਬਰਸਟ

ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਨਾਲੋਂ ਸਿਧਾਤਾਂ ਨੂੰ ਪਹਿਲ ਦਿੱਤੀ: ਪ੍ਰੋ. ਚੰਦੂਮਾਜਰਾ

: ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਨਾਲੋਂ ਸਿਧਾਤਾਂ ਨੂੰ ਪਹਿਲ ਦਿੱਤੀ: ਪ੍ਰੋ. ਚੰਦੂਮਾਜਰਾ

X