Hindi English Thursday, 18 April 2024 🕑
BREAKING
ਸੁਪਰੀਮ ਕੋਰਟ ਵਿੱਚ ਅੱਜ ਫਿਰ ਹੋਵੇਗੀ EVM ਅਤੇ VVPAT ਵੈਰੀਫਿਕੇਸ਼ਨ ਮਾਮਲੇ ਸੰਬੰਧੀ ਸੁਣਵਾਈ ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-04-2024 5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ VIDEO : ਪੰਜਾਬ ਦੇ ‘ਆਪ’ ਵਿਧਾਇਕ ਉਤੇ ਹਮਲੇ ਦੀ ਖ਼ਬਰ ਝੂਠੀ, ਪੁਲਿਸ ਨੇ ਦਿੱਤਾ ਸਪੱਸ਼ਟੀਕਰਨ ਪੰਜਾਬ ਸਕੂਲ ਸਿੱਖਿਆ ਬੋਰਡ ਭਲਕੇ ਐਲਾਨੇਗਾ 10ਵੀਂ ਦਾ ਨਤੀਜਾ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ ਕਿਹਾ, ‘ਅਕਲ ਨੂੰ ਹੱਥ ਮਾਰੋ’ ਲੋਕਤੰਤਰ ਦੇ ਤਿਓਹਾਰ, ਮਤਦਾਨ ਦੇ ਦਿਨ ਛਬੀਲਾਂ ਲਗਾਉਣ ਦੀ ਅਪੀਲ

ਪੰਜਾਬ

More News

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

Updated on Tuesday, June 06, 2023 20:00 PM IST


ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿੱਤੀਆਂ ਗ੍ਰਾਂਟਾਂ

ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ, 6 ਜੂਨ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ  ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ।

ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ।

ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ।

ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ 'ਚ ਕਈ ਦਿਨ ਬੰਦ ਰਹੇਗੀ ਇਹ ਸੜਕ

: ਚੰਡੀਗੜ੍ਹ 'ਚ ਕਈ ਦਿਨ ਬੰਦ ਰਹੇਗੀ ਇਹ ਸੜਕ

ਸੁਪਰੀਮ ਕੋਰਟ ਵਿੱਚ ਅੱਜ ਫਿਰ ਹੋਵੇਗੀ EVM ਅਤੇ VVPAT ਵੈਰੀਫਿਕੇਸ਼ਨ ਮਾਮਲੇ ਸੰਬੰਧੀ ਸੁਣਵਾਈ

: ਸੁਪਰੀਮ ਕੋਰਟ ਵਿੱਚ ਅੱਜ ਫਿਰ ਹੋਵੇਗੀ EVM ਅਤੇ VVPAT ਵੈਰੀਫਿਕੇਸ਼ਨ ਮਾਮਲੇ ਸੰਬੰਧੀ ਸੁਣਵਾਈ

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ, ਵਿਦਿਆਰਥੀ ਭਲਕੇ ਵੇਖ ਸਕਣਗੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ, ਵਿਦਿਆਰਥੀ ਭਲਕੇ ਵੇਖ ਸਕਣਗੇ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ

: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-04-2024

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

: 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

: ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

X