Hindi English Saturday, 04 May 2024 🕑
BREAKING
ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸਾਹਿਤ

More News

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

Updated on Wednesday, August 09, 2023 21:10 PM IST

ਲੁਧਿਆਣਾ, 9 ਅਗਸਤ, ਦੇਸ਼ ਕਲਿੱਕ ਬਿਓਰੋ :

ਮੋਹਾਲੀ ਵੱਸਦੇ ਨੌਜਵਾਨ ਪੰਜਾਬੀ ਕਵੀ ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਲਫ਼ਜ਼ਾਂ ਦੀ ਦੁਨੀਆਂ ਸਾਹਿੱਤ ਸਭਾ ਨਕੋਦਰ ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ, ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ , ਗੁਰਭਗਤ ਸਿੰਘ ਗਿੱਲ ਪੂਰਬਾ (ਸ਼੍ਰੀ ਭੈਣੀ ਸਾਹਿਬ)ਪ੍ਰੋਃ ਜਸਬੀਰ ਸਿੰਘ ਸ਼ਾਇਰ(ਨਕੋਦਰ) ਤੇ ਸਰਮਿੰਦਰ ਸਿੰਘ ਚੰਡੀਗੜ੍ਹ ਨੇ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਲੋਕ ਅਰਪਣ ਕੀਤੀ। ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸੁਖਜੀਤ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿੱਚ ਪੁੱਜੇ।
ਇਸ ਮੌਕੇ ਬੋਲਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਆਖਿਆ ਕਿ ਕ
ਅੱਚ ਪੁਸਤਕ ਪ੍ਰੇਮ ਦਿਹਾੜਾ ਵਿਸ਼ਵ ਪੱਧਰ ਤੇ ਮਨਾਇਆ ਜਾ ਰਿਹਾ ਹੈ ਇਸ ਲਈ ਸਾਨੂੰ ਵੀ ਹਿੰਮਤ ਕਰਕੇ ਨੌਜਵਾਨ ਪੀੜ੍ਹੀ ਨੂੰ ਸ਼ਬਦ ਸੱਭਿਆਚਾਰ ਨਾਲ ਜੋੜਨ ਲਈ ਯਤਨ ਕੇਜ਼ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸਾਡੀਆਂ ਸਾਹਿੱਤਕ ਸੰਸਥਾਵਾਂ ਨੂੰ ਵਿਸ਼ੇਸ਼ ਸਾਹਿੱਤ ਸਿਖਲਾਈ ਕਾਰਜਸ਼ਾਲਾਵਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਸ਼ਬਦ ਸਲੀਕੇ ਦਾ ਸੰਚਾਰ ਵਧੇ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਲਫ਼ਜ਼ਾਂ ਦੀ ਦੁਨੀਆਂ ਸਾਹਿੱਤ ਸਭਾ ਨਕੋਦਰ (ਜਲੰਧਰ)ਦੇ ਪ੍ਰਧਾਨ ਪ੍ਰੋਃ ਜਸਬੀਰ ਸਿੰਘ ਸ਼ਾਇਰ ਤੇ ਸਾਥੀਆਂ ਨੇ ਵਿਸ਼ੇਸ਼ ਹੰਭਲਾ ਮਾਰ ਕੇ ਨਵਿਆਂ ਪੁਰਾਣਿਆਂ ਲੇਖਕਾਂ ਵਿਚਕਾਰ ਮਜ਼ਬੂਤ ਪੁਲ਼ ਉਸਾਰਨ ਦਾ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਸਵੈਚ ਦੀ ਸ਼ਾਇਰੀ ਦਾ ਮੁੱਖ ਧੁਰਾ ਮੁਹਿਬਤ ਹੈ ਤੇ ਇਹੀ ਮੁਹੱਬਤ ਸਿਰਜਣਾ ਵਿੱਚ ਢਲ ਕੇ ਸਮਾਜ ਲਈ ਸਾਰਥਕ ਸੇਧ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਤੋਂ ਪੂਰਬਲੇ ਲੇਖਕਾਂ ਨੇ ਜਿਸ ਸਨੇਹ ਨਾਲ ਸਾਨੂੰ ਅਗਵਾਈ ਦਿੱਤੀ, ਸਾਡਾ ਵੀ ਧਰਮ ਬਣਦਾ ਹੈ ਕਿ ਅਗਲੀ ਪੁਸ਼ਤ ਦੀ ਅਗਵਾਈ ਕਰੀਏ।
ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ (ਮਾਛੀਵਾੜਾ)ਨੇ ਆਖਿਆ ਕਿ ਲੇਖਕ ਨੂੰ ਆਪਣੀ ਸਿਰਜਣਾ ਦਾ ਮੁਲਾਂਕਣ ਕਰਨ ਦੇ ਕਾਬਲ ਬਣਨਾ ਚਾਹੀਦਾ ਹੈ। ਚੰਗੀ ਗੱਲ ਹੈ ਕਿ ਹਰਪ੍ਰੀਤ ਸਿੰਘ ਸਵੈਚ ਨੇ ਕੱਚੀਆਂ ਕਹਾਣੀਆਂ ਲਿਖਣ ਦੀ ਥਾਂ ਸਮਰੱਥ ਕਵਿਤਾ ਦਾ ਮਾਰਗ ਚੁਣਿਆ ਹੈ। ਮੈਨੂੰ ਉਸ ਦੀ ਇਹ ਗੱਲ ਬੇਹੱਦ ਚੰਗੀ ਲੱਗੀ ਹੈ।
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਪੰਜਾਬੀ ਕਵੀ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਵੈਚ ਦੀ ਕਵਿਤਾ ਇਨਸਾਨੀ ਕਦਰਾਂ ਕੀਮਤਾਂ ਨਾਲ ਲਬਰੇਜ਼ ਹੈ। ਉਨ੍ਹਾਂ ਸਵੈਚ ਦੀ ਇੱਕ ਕਵਿਤਾ ਵੀ ਪੜ੍ਹ ਕੇ ਸੁਣਾਈ।
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਨਵੀਂ ਪੀੜ੍ਹੀ ਨਵੀਆਂ ਸੰਭਾਵਨਾਵਾਂ ਤੇ ਅਨੁਭਵ ਲੈ ਕੇ ਆਉਂਦੀ ਹੈ, ਜਿਸ ਸਦਕਾ ਉਨ੍ਹਾਂ ਦਾ ਸੁਆਗਤ ਕਰਨਾ ਬਣਦਾ ਹੈ। ਉਨ੍ਹਾਂ ਹਰਪ੍ਰੀਤ ਸਿੰਘ ਸਵੈਚ ਨੂੰ ਪਲੇਠਾ ਕਾਵਿ ਸੰਗ੍ਰਹਿ ਛਪਣ ਤੇ ਮੁਬਾਰਕ ਦਿੱਤੀ।
ਲਫ਼ਜ਼ਾਂ ਦੀ ਦੁਨੀਆ ਸਾਹਿੱਤ ਸਭਾ ਨਕੋਦਰ ਦੇ ਪ੍ਰਧਾਨ ਪ੍ਰੋਃ ਜਸਬੀਰ ਸਿੰਘ ਸ਼ਾਇਰ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਵੈਚ ਦੇ ਕਵੀ ਮਨ ਨੂੰ ਲੋਕ ਦਿਖਾਵਾ, ਧਾਰਮਿਕਤਾ ਦੇ ਪਰਦੇ ਹੇਠ ਪਾਖੰਡ, ਅਤੇ ਅਮੀਰਾਂ ਹੱਥੋਂ ਗਰੀਬ ਦੀ ਲੁੱਟ ਫੁੱਟੀ ਅੱਖ ਨਹੀਂ ਭਾਉਂਦੀ। ਉਹ ਮਨੁੱਖ ਦੀ ਮਨੁੱਖ ਹੱਥੋਂ ਲੁੱਟ ਦੇ ਖ਼ਿਲਾਫ਼ ਅਜਿਹੇ ਸਮਾਜ ਦੀ ਸਿਰਜਣਾ ਦਾ ਅਭਿਲਾਖੀ ਹੈ ਜਿੱਥੇ ਸਮਾਜਿਕ, ਰਾਜਨੀਤਕ ਤੇ ਧਾਰਮਿਕ ਆਜ਼ਾਦੀ ਦੇ ਨਾਲ ਨਾਲ ਸਰਬ ਪੱਖੀ ਸੰਤੁਲਤ ਵਿਕਾਸ ਦੇ ਮੌਕੇ ਵੀ ਮਿਲਣ। ਪ੍ਰੋਃ ਜਸਬੀਰ ਸਿੰਘ ਸ਼ਾਇਰ ਨੇ ਲੇਖਕ ਦੀ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਸੀਨੀਅਰ ਰੀਪੋਰਟਰ ਹੈ ਅਤੇ ਪੰਜਾਬੀ ਸਾਹਿੱਤ ਤੋਂ ਇਲਾਵਾ ਰਾਜਨੀਤੀ ਸ਼ਾਸਤਰ ਵਿੱਚ ਵੀ ਪੋਸਟ ਗਰੈਜੂਏਟ ਹੈ। ਉਹ ਆਪਣੇ ਮਿੱਤਰ ਸਃ ਹਰਮਿੰਦਰ ਸਿੰਘ ਦੀ ਸੰਸਥਾ ਸਰਘੀ ਵੈਲਫੇਅਰ ਸੋਸਾਇਟੀ ਦਾ ਵੀ ਸਰਗਰਮ ਸਾਥੀ ਹੈ। ਸਵਾਚ ਡਾਃ ਸੁਰਜੀਤ ਪਾਤਰ ਜੀ ਦੀ ਮਦਦ ਨਾਲ “ਪੰਜਾਬੀ ਜ਼ਬਾਨ ਸਾਡੀ ਪਛਾਣ” ਨਾਮ ਹੇਠ ਦਸਤਾਵੇਜ਼ੀ ਫ਼ਿਲਮ ਵੀ ਬਣਾ ਚੁਕਾ ਹੈ।
ਆਪਣੀ ਕਾਵਿ ਪੁਸਤਕ ਬਾਰੇ ਜਾਣਕਾਰੀ ਦੇਦਿਆਂ ਹਰਪ੍ਰੀਤ ਸਿੰਘ ਸਵੈਚ ਨੇ ਕਿਹਾ ਕਿ ਉਸ ਦੇ ਲੇਖ ਭਾਵੇਂ ਦੇਸ਼ ਦੀਆਂ ਮੁੱਖ ਅਖ਼ਬਾਰਾਂ ਵਿੱਚ ਛਪਦੇ ਹਨ ਪਰ ਉਸ ਦੀ ਦਿਲੀ ਰੀਝ ਸੀ ਕਿ ਉਸ ਦੀ ਪਹਿਲੀ ਕਿਤਾਬ ਕਵਿਤਾਵਾਂ ਦੀ ਹੀ ਛਪੇ। ਉਸਦੀ ਇਹ ਰੀਝ ਅੱਜ ਪੂਰੀ ਹੋਈ ਹੈ। ਉਨ੍ਹਾਂ ਆਖਿਆ ਕਿ ਮੈਂ ਅਜੇ ਕਾਵਿ ਖੇਤਰ ਵਿੱਚ ਪਹਿਲੀ ਪੂਣੀ ਕੱਤੀ ਹੈ ਪਰ ਚੰਗੇ ਲੇਖਕਾਂ ਦੀ ਅਗਵਾਈ ਸਦਕਾ ਉਹ ਭਵਿੱਖ ਵਿੱਚ ਹੋਰ ਸਾਰਥਕ ਪੱਕੇ ਕਦਮ ਪੁੱਟੇਗਾ। ਇਸ ਮੀਟਿੰਗ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਦੇ ਐਕਟਿੰਗ ਵਾਈਸ ਚਾਂਸਲਰ ਡਾਃ ਜਗਤਾਰ ਸਿੰਘ ਧੀਮਾਨ, ਹਰਮਿੰਦਰ ਸਿੰਘ ਆਰ ਟੀ ਆਈ ਮਾਹਿਰ ਸਃ ਹਰਮਿੰਦਰ ਸਿੰਘ ਚੰਡੀਗੜ੍ਹ, ਬਲਰਾਜ ਸਿੰਘ ਨਕੋਦਰ, ਪੁਸਤਕ ਪ੍ਰੇਮੀ ਗੁਰਭਗਤ ਸਿੰਘ ਗਿੱਲ ਪੂਰਬਾ (ਸ਼੍ਰੀ ਭੈਣੀ ਸਾਹਿਬ) ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਪਿੰਡ ਦਾਦ(ਲੁਧਿਆਣਾ) ਤੇ ਸਃ ਬਲਕਾਰ ਸਿੰਘ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

ਪਰਵਾਸੀ ਸ਼ਾਇਰ ਮਹਿੰਦਰ ਪ੍ਰਤਾਪ ਦਾ ਰੂਬਰੂ ਤੇ ਸਨਮਾਨ

: ਪਰਵਾਸੀ ਸ਼ਾਇਰ ਮਹਿੰਦਰ ਪ੍ਰਤਾਪ ਦਾ ਰੂਬਰੂ ਤੇ ਸਨਮਾਨ

X