Hindi English Monday, 20 May 2024 🕑
BREAKING
ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ

ਪ੍ਰਵਾਸੀ ਪੰਜਾਬੀ

More News

ਵੱਡੀ ਖ਼ਬਰ : ਪੰਜਾਬ ਤੋਂ ਫਰਾਰ ਹੋ ਕੇ ਕੈਨੇਡਾ ਗਏ ਗੈਂਗਸਟਰ ਸੁੱਖਾ ਦੁੱਨੇਕੇ ਦਾ ਵਿਨੀਪੈਗ ਵਿਖੇ ਗੋਲੀਆਂ ਮਾਰ ਕੇ ਕਤਲ

Updated on Thursday, September 21, 2023 10:09 AM IST

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਤੋਂ 2017 'ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ 'ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਐਨਆਈਏ ਵੱਲੋਂ ਜਾਰੀ 41 ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਕੈਨੇਡਾ ਵਿੱਚ ਖਾਲਿਸਤਾਨੀ ਨਿੱਝਰ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਸੁੱਖਾ ਦੁਨੇਕੇ ਪੁੱਤਰ ਗੁਰਨਾਇਬ ਸਿੰਘ ਮੋਗਾ, ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ। ਕੈਟਾਗਰੀ 'ਏ' ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ 'ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀਸੀ ਦਫ਼ਤਰ 'ਚ ਕੰਮ ਕਰਦਾ ਸੀ। ਉਹ ਪੁਲਿਸ ਦੀ ਮਦਦ ਨਾਲ ਜਾਅਲੀ ਦਸਤਾਵੇਜ਼ਾਂ 'ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਕੇ 2017 'ਚ ਕੈਨੇਡਾ ਭੱਜ ਗਿਆ ਸੀ। ਉਸ ਸਮੇਂ ਉਸ ਵਿਰੁੱਧ ਸੱਤ ਅਪਰਾਧਿਕ ਮਾਮਲੇ ਚੱਲ ਰਹੇ ਸਨ। ਇਹ ਸਾਰੇ ਮਾਮਲੇ ਸਥਾਨਕ ਗਰੋਹ ਦੀਆਂ ਗਤੀਵਿਧੀਆਂ ਨਾਲ ਸਬੰਧਤ ਸਨ।ਸੁੱਖਾ ਦੁੱਨੇਕੇ ਨੇ ਕਾਫੀ ਸਮਾਂ ਫਰੀਦਕੋਟ ਜੇਲ ਵਿਚ ਵੀ ਬਿਤਾਇਆ ਅਤੇ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ। ਇੰਨਾ ਹੀ ਨਹੀਂ ਨੰਗਲ ਅੰਬੀਆ ਕਤਲੇਆਮ 'ਚ ਵੀ ਦੁਨੇਕੇ ਦਾ ਨਾਂ ਆਇਆ ਸੀ ਅਤੇ ਉਸ 'ਤੇ ਹਥਿਆਰ ਅਤੇ ਸ਼ੂਟਰ ਮੁਹੱਈਆ ਕਰਵਾਏ ਜਾਣ ਦਾ ਦੋਸ਼ ਸੀ।

ਵੀਡੀਓ

ਹੋਰ
Have something to say? Post your comment
X