Hindi English Thursday, 09 May 2024 🕑
BREAKING
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਪ੍ਰਵਾਸੀ ਪੰਜਾਬੀ

More News

ਨਿਊਯਾਰਕ ‘ਚ ਪੰਜਾਬੀ ਬਜ਼ੁਰਗ ਦੀ ਹੱਤਿਆ

Updated on Monday, October 23, 2023 13:06 PM IST

ਅੰਮ੍ਰਿਤਸਰ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੁਈਨਜ਼, ਨਿਊਯਾਰਕ ਵਿੱਚ ਰਹਿਣ ਵਾਲੇ ਇੱਕ ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਜਸਮੇਰ ਸਿੰਘ ਦੀ ਕਾਰ ਹਾਦਸੇ ਦੇ ਕੁਝ ਸਮੇਂ ਬਾਅਦ ਹੋਏ ਹਮਲੇ ਵਿੱਚ ਮੌਤ ਹੋ ਗਈ ਸੀ। ਅਮਰੀਕੀ ਟੈਲੀਵਿਜ਼ਨ ਅਤੇ ਰੇਡੀਓ ਸਰਵਿਸ ਦੇ ਨਿਊਜ਼ ਡਿਵੀਜ਼ਨ ਮੁਤਾਬਕ ਇਹ ਹਾਦਸਾ ਵੀਰਵਾਰ ਨੂੰ ਵਾਪਰਿਆ। ਜਸਮੇਰ ਨੇ ਆਉਣ ਵਾਲੇ ਹਫਤੇ ਭਾਰਤ ਆਉਣਾ ਸੀ। ਇਸੇ ਕਾਰਨ ਉਹ ਆਪਣੀ ਪਤਨੀ ਨੂੰ ਡਾਕਟਰ ਕੋਲ ਤੋਂ ਘਰ ਲੈ ਕੇ ਜਾ ਰਿਹਾ ਸੀ।ਇਸ ਦੌਰਾਨ ਜਸਮੇਰ ਦੀ ਕਾਰ ਵੈਨ ਵਿਕ ਐਕਸਪ੍ਰੈਸ ਵੇਅ 'ਤੇ ਇਕ ਹੋਰ ਕਾਰ ਚਾਲਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਡਰਾਈਵਰ ਉਸ 'ਤੇ ਭੜਕ ਗਿਆ ਅਤੇ ਜਸਮੇਰ ਸਿੰਘ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜਸਮੇਰ ਦੇ ਪਰਿਵਾਰ ਨੇ ਐਤਵਾਰ ਰਾਤ ਨਿਊਯਾਰਕ 'ਚ ਮੰਗ ਕੀਤੀ ਕਿ ਸ਼ੱਕੀ ਡਰਾਈਵਰ ਖਿਲਾਫ ਨਫਰਤ ਅਪਰਾਧ ਦਾ ਮਾਮਲਾ ਦਰਜ ਕੀਤਾ ਜਾਵੇ। ਜਸਮੇਰ ਦੇ ਪੁੱਤਰ ਮੁਲਤਾਨੀ ਨੇ ਦੱਸਿਆ ਕਿ ਮੇਰੇ ਪਿਤਾ ਪੜ੍ਹੇ ਲਿਖੇ ਅਤੇ ਬਹੁਤ ਨੇਕ ਇਨਸਾਨ ਸਨ।ਜਾਣਕਾਰੀ ਅਨੁਸਾਰ 68 ਸਾਲਾ ਜਸਮੇਰ ਸਿੰਘ ਆਪਣੇ ਪਰਿਵਾਰ ਨਾਲ ਭਾਰਤ ਤੋਂ ਅਮਰੀਕਾ ਗਿਆ ਸੀ। ਮੁਲਤਾਨੀ ਨੇ ਦੱਸਿਆ ਕਿ ਪਿਤਾ ਜੀ ਦਸਤਾਰ ਨਾਲ ਨਿਵੇਕਲੇ ਨਜ਼ਰ ਆਉਦੇ ਸਨ।ਉਸ ਨੇ ਦੱਸਿਆ ਕਿ ਹਮਲੇ ਦੌਰਾਨ ਪਿਤਾ ਦਾ ਸਿਰ ਫਟ ਗਿਆ ਅਤੇ ਅਗਲੇ ਦੋ ਦੰਦ ਵੀ ਟੁੱਟ ਗਏ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਉਸ ਦਾ ਪਰਿਵਾਰ ਸਦਮੇ ‘ਚ ਹੈ।

ਵੀਡੀਓ

ਹੋਰ
Have something to say? Post your comment
X