Hindi English Thursday, 09 May 2024 🕑
BREAKING
ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ

ਪ੍ਰਵਾਸੀ ਪੰਜਾਬੀ

More News

ਭਾਰਤ ਸਰਕਾਰ ਵੱਲੋਂ ਅੱਜ ਤੋਂ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਫੈਸਲਾ

Updated on Thursday, October 26, 2023 07:24 AM IST

ਓਟਾਵਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿੱਚ ਅੰਸ਼ਕ ਤੌਰ 'ਤੇ ਵੀਜ਼ਾ ਸੇਵਾ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਰਫ਼ ਚਾਰ ਸ਼੍ਰੇਣੀਆਂ - ਐਂਟਰੀ, ਵਪਾਰ, ਮੈਡੀਕਲ ਅਤੇ ਕਾਨਫਰੰਸ - ਵੀਜ਼ਾ ਲਈ ਅਪਲਾਈ ਕੀਤਾ ਜਾ ਸਕੇਗਾ।ਜਿਕਰਯੋਗ ਹੈ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਤੋਂ ਬਾਅਦ ਭਾਰਤ ਨੇ 21 ਸਤੰਬਰ ਨੂੰ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਸੀ।ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ 21 ਸਤੰਬਰ ਨੂੰ ਕਿਹਾ ਸੀ ਕਿ ਕੈਨੇਡਾ ਵਿੱਚ ਸਾਡੀ ਡਿਪਲੋਮੈਟਿਕ ਯੂਨਿਟ ਨੂੰ ਧਮਕੀਆਂ ਮਿਲ ਰਹੀਆਂ ਹਨ। ਉਹ ਆਪਣਾ ਕੰਮ ਕਰਨ ਦੇ ਯੋਗ ਨਹੀਂ ਹਨ। ਇਹੀ ਕਾਰਨ ਹੈ ਕਿ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਸੀ ਕਿ ਕੈਨੇਡਾ ਅੱਤਵਾਦੀਆਂ ਨੂੰ ਰਹਿਣ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਅੰਜਾਮ ਦੇਣ ਲਈ ਜਗ੍ਹਾ ਦੇ ਰਿਹਾ ਹੈ।

ਵੀਡੀਓ

ਹੋਰ
Have something to say? Post your comment
X