Hindi English Friday, 10 May 2024 🕑
BREAKING
ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਸੰਸਾਰ

More News

ਵੱਡੀ ਖ਼ਬਰ : ਕਤਰ ਦੀ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

Updated on Thursday, October 26, 2023 18:29 PM IST

ਦੋਹਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਤਰ ਦੀ ਇੱਕ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਹ ਇੱਕ ਸਾਲ ਤੋਂ ਕਤਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ 'ਤੇ ਹੈਰਾਨੀ ਪ੍ਰਗਟਾਈ ਹੈ। ਉਨ੍ਹਾਂ ਨੂੰ ਰਿਹਾਅ ਕਰਨ ਲਈ ਕਾਨੂੰਨੀ ਰਾਹ ਤਲਾਸ਼ੇ ਜਾ ਰਹੇ ਹਨ।ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਫੈਸਲੇ ਦੇ ਵੇਰਵਿਆਂ ਦੀ ਉਡੀਕ ਕਰ ਰਹੇ ਹਾਂ। ਕਤਰ ਸਰਕਾਰ ਨੇ 8 ਭਾਰਤੀਆਂ 'ਤੇ ਲੱਗੇ ਦੋਸ਼ਾਂ ਨੂੰ ਜਨਤਕ ਨਹੀਂ ਕੀਤਾ ਹੈ। ਕਤਰ ਵਿਚ ਜਿਨ੍ਹਾਂ 8 ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਦੇ ਨਾਂ ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ ਅਤੇ ਸੇਲਰ ਰਾਗੇਸ਼ ਹਨ।ਕਤਰ ਸਰਕਾਰ ਨੇ ਅਜੇ ਤੱਕ 8 ਭਾਰਤੀਆਂ 'ਤੇ ਲੱਗੇ ਦੋਸ਼ਾਂ ਨੂੰ ਜਨਤਕ ਨਹੀਂ ਕੀਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਨਾਲ ਸਬੰਧਤ ਅਪਰਾਧ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਗਿਆ ਹੈ।ਸਥਾਨਕ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਜਾਸੂਸੀ ਕਰ ਰਹੇ ਸਨ। ਹਾਲਾਂਕਿ ਇਸ ਸੰਬੰਧੀ ਕੋਈ ਤੱਥ ਪੇਸ਼ ਨਹੀਂ ਕੀਤੇ ਗਏ ਹਨ।

ਵੀਡੀਓ

ਹੋਰ
Have something to say? Post your comment
X