ਵੈਲਿੰਗਟਨ, 14 ਨਵੰਬਰ, ਦੇਸ਼ ਕਲਿੱਕ ਬਿਓਰੋ
ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਵਿੱਚ ਇੱਕ ਭਾਰਤੀ ਰੈਸਟੋਰੈਂਟ ਵਿੱਚ ਹਥਿਆਰਬੰਦ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਇਕ ਮੁਲਾਜ਼ਮ ਨੂੰ ਜ਼ਖਮੀ ਕਰ ਦਿੱਤਾ ਅਤੇ ਬਾਕੀਆਂ ਨੂੰ ਡਰਾ ਧਮਕਾ ਕੇ ਨਕਦੀ ਲੈ ਕੇ ਫਰਾਰ ਹੋ ਗਏ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਥਿਆਰਾਂ ਨਾਲ ਲੈਸ ਦੋ ਵਿਅਕਤੀ ਇਮਾਰਤ ਵਿੱਚ ਦਾਖਲ ਹੋਏ ਅਤੇ ਰੈਸਟੋਰੈਂਟ ਦੇ ਅੰਦਰ ਸਟਾਫ਼ ਮੈਂਬਰਾਂ ਨੂੰ ਧਮਕਾਇਆ। ਲੁਟੇਰੇ ਗੱਡੀ 'ਚ ਸਵਾਰ ਹੋਣ ਤੋਂ ਪਹਿਲਾਂ ਵੱਡੀ ਮਾਤਰਾ 'ਚ ਨਕਦੀ ਲੈ ਕੇ ਫ਼ਰਾਰ ਹੋ ਗਏ।
ਰਿਪੋਰਟ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਲੁਟੇਰੇ ਕਿੰਨੀ ਨਕਦੀ ਲੁੱਟ ਕੇ ਲੈ ਗਏ। ਇੱਕ ਪੁਲਿਸ ਬੁਲਾਰੇ ਨੇ ਕਿਹਾ, "ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਉਹ ਸਟਾਫ ਮੈਂਬਰ ਜ਼ਖਮੀ ਨਹੀਂ ਹੋਏ, ਹਾਲਾਂਕਿ ਉਹ ਕਾਫ਼ੀ ਸਦਮੇ ਵਿੱਚ ਹਨ ਅਤੇ ਪੁਲਿਸ ਸਹਾਇਤਾ ਪ੍ਰਦਾਨ ਕਰ ਰਹੀ ਹੈ," ਇੱਕ ਪੁਲਿਸ ਬੁਲਾਰੇ ਨੇ ਕਿਹਾ।