Hindi English Saturday, 27 July 2024 🕑
BREAKING
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਪੰਜਾਬ

More News

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

Updated on Monday, November 20, 2023 14:06 PM IST

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।

ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ

ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

ਵੀਡੀਓ

ਹੋਰ
Have something to say? Post your comment
BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

: ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

: ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

X