Hindi English Thursday, 30 November 2023 🕑
BREAKING
ਪੰਜਾਬ ਭਰ ‘ਚ ਪੈ ਰਿਹਾ ਮੀਂਹ,ਵਧੇਗੀ ਠੰਢ,ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਭਾਰਤੀ ਅਫ਼ਸਰ ਨੇ ਦਿੱਤਾ ਸੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦਾ ਹੁਕਮ, ਅਮਰੀਕੀ ਚਾਰਜਸ਼ੀਟ ‘ਚ ਦਾਅਵਾ ਸਿਹਤਨਾਮਾ: ਉਦਾਸੀ ਰੋਗ ਦੇ ਕਾਰਨ ਲੱਛਣ, ਇਲਾਜ ਤੇ ਉਪਾਅ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

ਪੰਜਾਬ

More News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

Updated on Monday, November 20, 2023 17:15 PM IST

ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

ਵੀਡੀਓ

ਹੋਰ
Have something to say? Post your comment
ਪੰਜਾਬ ਭਰ ‘ਚ ਪੈ ਰਿਹਾ ਮੀਂਹ,ਵਧੇਗੀ ਠੰਢ,ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

: ਪੰਜਾਬ ਭਰ ‘ਚ ਪੈ ਰਿਹਾ ਮੀਂਹ,ਵਧੇਗੀ ਠੰਢ,ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਭਾਰਤੀ ਅਫ਼ਸਰ ਨੇ ਦਿੱਤਾ ਸੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦਾ ਹੁਕਮ, ਅਮਰੀਕੀ ਚਾਰਜਸ਼ੀਟ ‘ਚ ਦਾਅਵਾ

: ਭਾਰਤੀ ਅਫ਼ਸਰ ਨੇ ਦਿੱਤਾ ਸੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦਾ ਹੁਕਮ, ਅਮਰੀਕੀ ਚਾਰਜਸ਼ੀਟ ‘ਚ ਦਾਅਵਾ

ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

: ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

: 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

: ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

ਇਹ 'ਵਿਸ਼ਵ ਕੱਪ', ਕ੍ਰਿਕਟ ਨਹੀਂ ਹੈ

: ਇਹ 'ਵਿਸ਼ਵ ਕੱਪ', ਕ੍ਰਿਕਟ ਨਹੀਂ ਹੈ

 ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ: ਤਰੁਣ ਚੁੱਘ

: ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ: ਤਰੁਣ ਚੁੱਘ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ

: ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ

X