ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ :
ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਇਕ ਵਾਰ ਫਿਰ ਫਰਲੋ ਮਿਲੀ ਹੈ। ਹਰਿਆਣਾ ਸਰਕਾਰ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਦਿੱਤੀ ਹੈ। ਰਾਮ ਰਹੀਮ ਨੂੰ ਇਸ ਵਾਰ 21 ਦਿਨ ਦੀ ਪੈਰੋਲ ਮਿਲੀ ਹੈ। ਇਸ ਦੌਰਾਨ ਉਹ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਰਹਿਣਗੇ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਸੀ। ਉਹ ਹਰਿਆਣਾ ਦੀ ਸੁਨਾਰਿਆ ਜੇਲ੍ਹ ਵਿੱਚ ਹਨ। ਪਿਛਲੇ 30 ਮਹੀਨਿਆਂ ਵਿੱਚ 8ਵੀਂ ਵਾਰ ਉਨ੍ਹਾਂ ਨੂੰ ਪੈਰੋਲ ਮਿਲੀ ਹੈ।