Hindi English Saturday, 27 July 2024 🕑
BREAKING
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਸੰਸਾਰ

More News

ਪਾਕਿਸਤਾਨ ਦੇ ਕਰਾਚੀ ਵਿਖੇ ਮਾਲ ‘ਚ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ

Updated on Saturday, November 25, 2023 18:22 PM IST

ਇਸਲਾਮਾਬਾਦ, 25 ਨਵੰਬਰ, ਦੇਸ਼ ਕਲਿਕ ਬਿਊਰੋ :

ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਇੱਕ ਮਾਲ ਵਿੱਚ ਅੱਜ ਸ਼ਨੀਵਾਰ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। 22 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।ਕਰਾਚੀ ਦੇ ਮੇਅਰ ਬੈਰਿਸਟਰ ਮੁਰਤਜ਼ਾ ਵਹਾਬ ਨੇ ਪਾਕਿਸਤਾਨੀ ਮੀਡੀਆ 'ਜੀਓ ਨਿਊਜ਼' ਨੂੰ ਦੱਸਿਆ ਕਿ ਰਾਸ਼ਿਦ ਮਿਨਹਾਸ ਰੋਡ 'ਤੇ ਆਰਜੇ ਮਾਲ 'ਚ ਅੱਗ ਲੱਗ ਗਈ। ਮਾਲ ਦੀ ਇਮਾਰਤ ਵਿੱਚ ਕਈ ਲੋਕ ਫਸੇ ਹੋਏ ਹਨ। ਫਾਇਰ ਬ੍ਰਿਗੇਡ ਨੇ ਕਰੀਬ 50 ਲੋਕਾਂ ਨੂੰ ਬਚਾਇਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।'ਜੀਓ ਨਿਊਜ਼' ਮੁਤਾਬਕ ਕਰਾਚੀ ਵਿੱਚ ਬਣੀਆਂ 90% ਇਮਾਰਤਾਂ ਵਿੱਚ ਅੱਗ ਬੁਝਾਊ ਸਿਸਟਮ ਨਹੀਂ ਹਨ। ਇਸ ਘਟਨਾ ਤੋਂ ਬਾਅਦ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ ਉੱਠ ਰਹੇ ਹਨ।

ਵੀਡੀਓ

ਹੋਰ
Have something to say? Post your comment
X