Hindi English Sunday, 25 February 2024 🕑
BREAKING
ਜਲੰਧਰ : ਉਸਾਰੀ ਅਧੀਨ ਪੁਲ਼ ਦਾ ਹਿੱਸਾ ਡਿਗਿਆ,ਕਈ ਜ਼ਖਮੀ,ਦੋ ਦੀ ਹਾਲਤ ਨਾਜ਼ੁਕ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਅੱਜ WTO ਸਬੰਧੀ ਕਾਨਫਰੰਸ ਕਰਨਗੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-02-2024 Ang 493 ਨਰਿੰਦਰ ਮੋਦੀ ਨੇ ਸਹਿਕਾਰੀ ਖੇਤਰ ਲਈ ਕਈ ਵੱਡੀਆਂ ਪਹਿਲਕਦਮੀਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ ਮੋਹਾਲੀ : ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ ਤਰਕਸ਼ੀਲ ਸੁਸਾਇਟੀ ਵੱਲੋਂ ਧਾਰਾ 295 ਅਤੇ ਧਾਰਾ 295 ਏ ਰੱਦ ਕਰਵਾਉਣ ਲਈ ਕਨਵੈਨਸ਼ਨ 27 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 647ਵੇ ਪ੍ਕਾਸ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ

ਪੰਜਾਬ

More News

ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

Updated on Wednesday, November 29, 2023 19:52 PM IST

 
ਫਰਜੀ ਕੰਪਨੀਆਂ ਬਣਾ ਕੇ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਕਰਦਾ ਸੀ ਸਫੈਦ
 
ਚੰਡੀਗੜ੍ਹ 29 ਨਵੰਬਰ - ਦੇਸ਼ ਕਲਿੱਕ ਬਿਓਰੋ
 
ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਰਾਹੀਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਦਰਜ ਮੁਕੱਦਮੇ ਵਿੱਚ ਨਾਮਜ਼ਦ ਕੀਤੇ ਸਹਿਦੋਸ਼ੀ ਭਗਵੰਤ ਭੂਸ਼ਣ ਉਰਫ ਬਾਵਾ ਵਾਸੀ ਮਕਾਨ ਕ੍ਰਿਸ਼ਨ ਨਗਰ, ਰੇਲਵੇ ਰੋਡ ਜਲੰਧਰ ਨੂੰ ਬਿਓਰੋ ਵੱਲੋਂ ਅੱਜ ਬੁੱਧਵਾਰ ਨੂੰ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਬਲਵੀਰ ਕੁਮਾਰ ਵਿਰਦੀ ਨੂੰ ਚੈਕ ਪੀਰੀਅਡ 01.04.2007 ਤੋਂ 11.09.2020 ਤੱਕ ਜਾਣੂੰ ਸਰੋਤਾਂ ਤੋਂ ਕੁੱਲ 2,08,84,863.37 ਰੁਪਏ ਦੀ ਆਮਦਨ ਹੋਣੀ ਪਾਈ ਗਈ ਅਤੇ ਇਸੇ ਅਰਸੇ ਦੌਰਾਨ ਉਸ ਵੱਲੋਂ 5,12,51,688.37 ਰੁਪਏ ਦਾ ਖਰਚਾ ਕੀਤਾ ਗਿਆ ਹੈ। ਇਸ ਤਰਾਂ ਉਕਤ ਮੁਲਜ਼ਮ ਵਲੋਂ ਚੈਕ ਪੀਰੀਅਡ ਦੌਰਾਨ ਕੁੱਲ 3,03,66,825 ਰੁਪਏ ਵੱਧ ਖਰਚਾ ਕੀਤਾ ਗਿਆ ਹੈ ਜੋ ਕਿ ਉਸ ਦੀ ਆਮਦਨ ਤੋਂ ਕਰੀਬ 145.40 ਫੀਸਦ ਵੱਧ ਬਣਦਾ ਹੈ। ਇਸ ਤਰ੍ਹਾਂ ਉਕਤ ਅਧਿਕਾਰੀ ਖਿਲਾਫ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਪਣੀ ਆਮਦਨ ਦੇ ਜਾਣੂੰ ਵਸੀਲਿਆਂ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵੱਲੋਂ ਮੁਕੱਦਮਾ ਨੰਬਰ 12 ਮਿਤੀ 16.05.2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਹੇਠ ਦਰਜ ਕੀਤਾ ਸੀ।
ਉਕਤ ਮੁਕੱਦਮੇ ਦੀ ਤਫਤੀਸ਼ ਦੌਰਾਨ ਪਾਇਆ ਗਿਆ ਕਿ ਦੋਸ਼ੀ ਬਲਵੀਰ ਕੁਮਾਰ ਵਿਰਦੀ ਦੇ ਖਾਸ ਸਾਥੀ ਵਜੋਂ ਉਕਤ ਭਗਵੰਤ ਭੂਸ਼ਣ ਉਰਫ ਬਾਵਾ ਨੇ ਖ਼ੁਦ 'ਜਗਦੰਬੇ ਲਾਈਫ ਸਟਾਈਲ' ਨਾਮ ਦੀ ਕੰਪਨੀ ਜਦਕਿ ਆਪਣੀ ਪਤਨੀ ਕਵਿਤਾ ਅਤੇ ਬਲਵੀਰ ਕੁਮਾਰ ਵਿਰਦੀ ਦੀ ਪਤਨੀ ਸੁਰਿੰਦਰ ਕੌਰ ਦੇ ਨਾਮ ਉਪਰ 'ਸਾਫ ਐਂਡ ਕੂਲ' ਨਾਮ ਦੀਆਂ ਲੁਧਿਆਣਾ ਵਿੱਚ ਦੋ ਕੰਪਨੀਆਂ ਖੋਲੀਆਂ ਹੋਈ ਸਨ ਅਤੇ ਭਗਵੰਤ ਭੂਸ਼ਣ ਦੋਸ਼ੀ ਬਲਵੀਰ ਕੁਮਾਰ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਸਫੈਦ ਕਰਨ ਲਈ ਇਨ੍ਹਾਂ ਉਕਤ ਦੋਹਾਂ ਫਰਜੀ ਕੰਪਨੀਆਂ ਵਿੱਚ ਐਡਜਸਟ ਕਰਦਾ ਸੀ। 
ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਾਇਆ ਗਿਆ ਕਿ ਬਲਵੀਰ ਕੁਮਾਰ ਵਿਰਦੀ ਦੀ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਚ ਜੋ ਲੱਗੀ ਹੋਈ ਲਿਫਟ ਦੀ 10,00,000 ਰੁਪਏ ਦੀ ਅਦਾਇਗੀ ਦੋਸ਼ੀ ਭਗਵੰਤ ਭੂਸ਼ਣ ਵੱਲੋਂ ਆਪਣੀ ਜਗਦੰਬੇ ਲਾਈਫ ਸਟਾਈਲ ਕੰਪਨੀ ਲੁਧਿਆਣਾ ਦੇ ਖਾਤੇ ਵਿੱਚੋਂ ਲਿਫਟ ਲਗਾਉਣ ਵਾਲੀ ਕੰਪਨੀ ਸ਼ਿੰਡਲਰ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਕੀਤੀ ਗਈ। ਇਸੇ ਤਰ੍ਹਾਂ ਬਲਵੀਰ ਕੁਮਾਰ ਵਿਰਦੀ ਦੀ ਉਕਤ ਕੋਠੀ ਵਿੱਚ ਲੱਗੇ ਜਨਰੇਟਰ ਦੀ 3,18,600 ਰੁਪਏ ਦੀ ਅਦਾਇਗੀ ਦੋਸ਼ੀ ਭਗਵੰਤ ਭੂਸ਼ਨ ਦੀ ਉਕਤ ਜਗਦੰਬੇ ਲਾਈਫ ਸਟਾਈਲ ਕੰਪਨੀ ਦੇ ਖਾਤੇ ਵਿੱਚੋਂ ਸੁਧੀਰ ਪਾਵਰ ਲਿਮਟਿਡ ਨੂੰ ਕੀਤੀ ਗਈ। 
ਇਸ ਤਰ੍ਹਾਂ ਤਫਤੀਸ਼ ਦੌਰਾਨ ਭਗਵੰਤ ਭੂਸ਼ਨ ਦੀ ਭੂਮਿਕਾ ਸ਼ੱਕੀ ਹੋਣ ਕਰਕੇ ਉਸ ਨੂੰ ਉਕਤ ਮੁਕੱਦਮੇ ਵਿਚ ਨਾਮਜਦ ਕਰਨ ਉਪਰੰਤ ਅੱਜ ਗ੍ਰਿਫਤਾਰ ਕੀਤਾ ਗਿਆ ਹੈ।  
ਇਸ ਮੁਕੱਦਮੇ ਦੇ ਦੋਸ਼ੀ ਬਲਵੀਰ ਕੁਮਾਰ ਵਿਰਦੀ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਸਦੇ ਰਿਹਾਇਸ਼ੀ ਅਤੇ ਹੋਰ ਲੁਕਣ ਟਿਕਾਣਿਆਂ ਪਰ ਛਾਪੇ ਮਾਰੇ ਜਾ ਰਹੇ ਹਨ, ਜਿਸਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੁਕੱਦਮੇ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਜਲੰਧਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਜ ਕੀਤੀ ਜਾ ਚੁੱਕੀ ਹੈ ਅਤੇ ਉਹ ਫ਼ਰਾਰ ਹੈ।
ਵਰਨਣਯੋਗ ਹੈ ਕਿ ਉਕਤ ਬਲਵੀਰ ਕੁਮਾਰ ਵਿਰਦੀ ਅਤੇ ਹੋਰਨਾਂ ਵੱਲੋਂ ਕੁੱਝ ਟਰਾਂਸਪੋਰਟਾਂ ਅਤੇ ਇੰਡਸਟਰੀ ਮਾਲਕਾਂ ਨਾਲ ਮਿਲ ਕੇ ਜੀ.ਐਸ.ਟੀ. ਵਿੱਚ ਘੋਟਾਲਾ ਕਰਨ ਖਿਲਾਫ ਮੁਕੱਦਮਾ ਨੰਬਰ 09 ਮਿਤੀ 21.08.2020 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ-ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਥਾਣਾ ਵਿਜੀਲੈਂਸ ਬਿਉਰੋ, ਫਲਾਇੰਗ ਸੁਕਾਡ-1, ਐਸ.ਏ.ਐਸ.ਨਗਰ ਮੋਹਾਲੀ ਵਿਖੇ ਦਰਜ ਕੀਤਾ ਗਿਆ ਸੀ।ਇਸ ਮੁਕੱਦਮੇ ਵਿੱਚ ਦੋਸ਼ੀ ਬਲਵੀਰ ਕੁਮਾਰ ਵਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨਾਲ ਸ਼ਾਮਲ ਤਫਤੀਸ਼ ਹੋਇਆ ਸੀ।

ਵੀਡੀਓ

ਹੋਰ
Have something to say? Post your comment
ਅੰਦੋਲਨ ‘ਚ ਜ਼ਖਮੀ ਕਿਸਾਨ ਪ੍ਰਿਤਪਾਲ ਰੋਹਤਕ ਤੋਂ ਪੀਜੀਆਈ ਚੰਡੀਗੜ੍ਹ ਸਿਫਟ,4 ਦਿਨਾਂ ਬਾਅਦ ਪਰਿਵਾਰ ਨੂੰ ਮਿਲਿਆ

: ਅੰਦੋਲਨ ‘ਚ ਜ਼ਖਮੀ ਕਿਸਾਨ ਪ੍ਰਿਤਪਾਲ ਰੋਹਤਕ ਤੋਂ ਪੀਜੀਆਈ ਚੰਡੀਗੜ੍ਹ ਸਿਫਟ,4 ਦਿਨਾਂ ਬਾਅਦ ਪਰਿਵਾਰ ਨੂੰ ਮਿਲਿਆ

ਜਲੰਧਰ : ਉਸਾਰੀ ਅਧੀਨ ਪੁਲ਼ ਦਾ ਹਿੱਸਾ ਡਿਗਿਆ,ਕਈ ਜ਼ਖਮੀ,ਦੋ ਦੀ ਹਾਲਤ ਨਾਜ਼ੁਕ

: ਜਲੰਧਰ : ਉਸਾਰੀ ਅਧੀਨ ਪੁਲ਼ ਦਾ ਹਿੱਸਾ ਡਿਗਿਆ,ਕਈ ਜ਼ਖਮੀ,ਦੋ ਦੀ ਹਾਲਤ ਨਾਜ਼ੁਕ

ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਅੱਜ WTO ਸਬੰਧੀ ਕਾਨਫਰੰਸ ਕਰਨਗੇ

: ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਅੱਜ WTO ਸਬੰਧੀ ਕਾਨਫਰੰਸ ਕਰਨਗੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  25-02-2024 Ang 493

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-02-2024 Ang 493

ਨਰਿੰਦਰ ਮੋਦੀ ਨੇ ਸਹਿਕਾਰੀ ਖੇਤਰ ਲਈ ਕਈ ਵੱਡੀਆਂ ਪਹਿਲਕਦਮੀਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

: ਨਰਿੰਦਰ ਮੋਦੀ ਨੇ ਸਹਿਕਾਰੀ ਖੇਤਰ ਲਈ ਕਈ ਵੱਡੀਆਂ ਪਹਿਲਕਦਮੀਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ: ਗੁਰੂ ਰਵਿਦਾਸ ਜੀ ਨੇ ਗਰੀਬਾਂ ਅਤੇ ਮਜ਼ਲੂਮਾਂ ਨੂੰ ਦਿਵਾਇਆ ਮਾਣ- ਸਤਿਕਾਰ: ਕੁਲਵੰਤ ਸਿੰਘ

: ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ: ਗੁਰੂ ਰਵਿਦਾਸ ਜੀ ਨੇ ਗਰੀਬਾਂ ਅਤੇ ਮਜ਼ਲੂਮਾਂ ਨੂੰ ਦਿਵਾਇਆ ਮਾਣ- ਸਤਿਕਾਰ: ਕੁਲਵੰਤ ਸਿੰਘ

ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

: ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ

: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ

X