Hindi English Thursday, 09 May 2024 🕑
BREAKING
Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024

ਸੱਭਿਆਚਾਰ/ਖੇਡਾਂ

More News

ਨੈਸ਼ਨਲ ਸਕੂਲ ਖੇਡਾਂ ਵਾਲੀਬਾਲ 'ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ

Updated on Friday, January 05, 2024 15:41 PM IST

ਪੰਜਾਬ ਦੀ ਟੀਮ 'ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ
 
ਬਰਨਾਲਾ, 5 ਜਨਵਰੀ, ਦੇਸ਼ ਕਲਿੱਕ ਬਿਓਰੋ
 ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਤਾਮਿਲਨਾਡੂ ਤੋਂ ਵਾਪਸੀ 'ਤੇ ਜੇਤੂ ਟੀਮ ਦਾ ਪਿੰਡ ਬਡਬਰ ਵਿਖੇ ਹਾਰ ਪਹਿਨਾ ਕੇ ਅਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤਾਮਿਲਨਾਡੂ ਦੇ ਤ੍ਰਿਚਾਪਲੀ ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਪੰਜਾਬ ਦੀ ਟੀਮ ਨੇ ਹਰਿਆਣਾ ਦੀ ਟੀਮ ਨੂੰ 3–1 ਦੇ ਫਰਕ ਨਾਲ ਹਰਾ ਕੇ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਉਹਨਾਂ ਨੇ ਦੱਸਿਆ ਕਿ ਪੂਲ ਮੈਚਾਂ ਵਿੱਚ ਪੰਜਾਬ ਦੀਆਂ ਕੁੜੀਆਂ ਨੇ ਸਾਰੇ ਮੈਚਾਂ ਨੂੰ ਇੱਕਤਰਫਾ ਕਰਦਿਆਂ ਉੜੀਸਾ ਦੀ ਟੀਮ ਨੂੰ 2–0, ਹਿਮਾਚਲ ਪ੍ਰਦੇਸ਼ ਦੀ ਟੀਮ ਨੂੰ 2–0 ਅਤੇ ਸੀ.ਆਈ.ਸੀ.ਐਸ. ਦੀ ਟੀਮ ਨੂੰ ਵੀ 2–0 ਨਾਲ ਹਰਾ ਕੇ ਆਪਣੇ ਪੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਪ੍ਰੀ–ਕੁਆਰਟਰ ਫਾਈਨਲ ਮੁਕਾਬਲੇ ਵਿੱਚ ਉੱਤਰ ਪ੍ਰਦੇਸ਼ ਦੀ ਟੀਮ ਨੂੰ 3–1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਕੁਆਰਟਰ ਫਾਈਨਲ ਮੈਚ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦੀਆਂ ਕੁੜੀਆਂ ਨੇ ਰਾਜਸਥਾਨ ਨੂੰ 3–1 ਨਾਲ ਹਰਾਇਆ ਸੀ। ਪੰਜਾਬ ਦੀ ਜਸ਼ਨਪ੍ਰੀਤ ਕੌਰ (ਸਾਈ ਵਿੰਗ ਬਾਦਲ) ਨੂੰ ਟੂਰਨਾਮੈਂਟ ਦੀ ਸਭ ਤੋਂ ਵਧੀਆ ਖਿਡਾਰਨ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਪੰਜਾਬ ਦੀ ਇਸ ਟੀਮ ਵਿੱਚ ਪਿੰਡ ਬਡਬਰ (ਬਰਨਾਲਾ) ਦੀਆਂ 3, ਲੁਧਿਆਣਾ ਦੀ 1, ਸਾਈ ਵਿੰਗ ਬਾਦਲ ਦੀਆਂ 5 ਅਤੇ ਫਰੀਦਕੋਟ ਦੀਆਂ 3 ਖਿਡਾਰਨਾਂ ਸ਼ਾਮਲ ਸਨ। ਡਿਪਟੀ ਡਾਇਰੈਕਟਰ ਖੇਡਾਂ (ਫਿਜੀਕਲ ਐਜੂਕੇਸ਼ਨ) ਪੰਜਾਬ ਸੁਨੀਲ ਕੁਮਾਰ, ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਨੇ ਜੇਤੂ ਖਿਡਾਰਨਾਂ, ਟੀਮ ਕੋਚ ਗੁਰਦੀਪ ਸਿੰਘ ਬੁਰਜਹਰੀ, ਟੀਮ ਮੈਨੇਜਰ ਪਰਮਜੀਤ ਕੌਰ ਅਤੇ ਜਨਰਲ ਮੈਨੇਜਰ ਗੁਰਚਰਨ ਸਿੰਘ ਬੇਦੀ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਪੰਜਾਬ ਦੀਆਂ ਇਹ ਖਿਡਾਰਨਾਂ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ। ਇਸ ਮੌਕੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਸਕੂਲ ਮੁਖੀ ਜਸਵੀਰ ਸਿੰਘ, ਅਵਤਾਰ ਸਿੰਘ, ਅਨੀਤਾ ਪਾਠਕ, ਤਰਨਜੋਤ, ਅਰਵਿੰਦਰ ਸਿੰਘ ਨੀਲੂ, ਗੁਰਮੁਖ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਬੁਰਜਹਰੀ, ਪਰਮਜੀਤ ਕੌਰ, ਗੁਰਚਰਨ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

X