Hindi English Thursday, 09 May 2024 🕑
BREAKING
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਸਿਹਤ/ਪਰਿਵਾਰ

More News

ਦਿਲ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਰੋਗੀ ਰੱਖਣ ਆਪਣਾ ਖਾਸ ਧਿਆਨ: ਡਾ: ਕਿਰਪਾਲ ਸਿੰਘ

Updated on Friday, January 19, 2024 17:29 PM IST

 
ਦਲਜੀਤ ਕੌਰ 
 
ਸੰਗਰੂਰ, 19 ਜਨਵਰੀ, 2024: ਲਗਾਤਾਰ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ  ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। 
 
ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਬਜੁਰਗ, ਦਿਲ, ਬਲੱਡ ਪਰੈਸ਼ਰ ਅਤੇ ਸ਼ੂਗਰ ਦੇ ਰੋਗੀ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇਂ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ। ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। 
 
ਉਨ੍ਹਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਠੰਡ ਹੋਣ 'ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ‘ਤੇ ਫਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਨਜਰਅੰਦਾਜ ਨਹੀ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮੌਸਮ ਵਿੱਚ ਹਰੀਆਂ ਸਬਜ਼ੀਆਂ ਜਿਵੇਂ ਕਿ ਗਾਜਰ, ਮੂਲੀ ਅਤੇ ਪਾਲਕ ਆਦਿ ਹਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਜੰਕ ਫੂਡ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਵੀਡੀਓ

ਹੋਰ
Have something to say? Post your comment
X