Hindi English Monday, 20 May 2024 🕑
BREAKING
ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

ਚੰਡੀਗੜ੍ਹ

More News

ਚੰਡੀਗੜ੍ਹ ਮੇਅਰ ਚੋਣ ਮਾਮਲਾ : ਸੁਪਰੀਮ ਕੋਰਟ 'ਚ ਚੋਣ ਅਧਿਕਾਰੀ ਨੇ ਕਬੂਲਿਆ, ਬੈਲਟ ਪੇਪਰ ਉਤੇ ਲਗਾਏ ਸਨ ਨਿਸ਼ਾਨ

Updated on Monday, February 19, 2024 17:13 PM IST

ਚੋਣ ਅਧਿਕਾਰੀ ਖਿਲਾਫ ਚਲੇਗਾ ਅਲੱਗ ਤੋਂ ਕੇਸ
ਨਵੀਂ ਦਿੱਲੀ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਇਸ ਸਬੰਧੀ ਅਦਾਲਤ ਵਿੱਚ ਇਕ ਵੀਡੀਓ ਵੀ ਪੇਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਸਖਤ ਟਿੱਪਣੀ ਵੀ ਕੀਤੀ ਗਈ ਸੀ। ਅੱਜ ਅਦਾਲਤ ਵਿੱਚ ਚੋਣ ਅਧਿਕਾਰੀ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਬੈਲੇਟ ਪੇਪਰ ਉਤੇ ਕਰਾਸ ਨਿਸ਼ਾਨ ਲਗਾਏ ਸਨ।
ਸੁਪਰੀਮ ਕੋਰਟ ਵਿੱਚ ਅੱਜ ਪੇਸ਼ ਹੋਏ ਰਿਟਰਨਿੰਗ ਅਫਸਰ ਅਨਿਲ ਮਸੀਹ ਤੋਂ ਬੈਂਚ ਨੇ ਪੁੱਛਿਆ ਕਿ ਕੀ ਉਨ੍ਹਾਂ ਬੇਲਟ ਪੇਪਰ ਉਤੇ ਕਰਾਸ ਨਿਸ਼ਾਨ ਮਾਰਕ ਕੀਤਾ ਸੀ ਜਾਂ ਨਹੀਂ। ਇਸ ਗੱਲ ਨੂੰ ਲੈ ਕੇ ਰਿਟਰਨਿੰਗ ਅਫਸਰ ਰਹੇ ਅਨਿਲ ਮਸੀਹ ਨੇ ਕਬੂਲ ਕੀਤਾ ਕਿ ਉਨ੍ਹਾਂ ਅਜਿਹਾ ਕੀਤਾ ਸੀ, ਕਿਉਂਕਿ ਆਮ ਆਦਮੀ ਪਾਰਟੀ ਦੇ ਮੇਅਰ ਉਮੀਦਵਾਰ ਨੇ ਆ ਕੇ ਬੈਲੇਟ ਪੇਪਰ ਲੈ ਕੇ ਫਾੜੇ ਸਨ। ਇਸ ਉਤੇ ਬੈਂਚ ਨੇ ਪੁੱਛਿਆ ਪ੍ਰੰਤੁ ਆਫ ਕਰਾਸ ਕਿਉਂ ਲਗਾਇਆ ਸੀ, ਤਾਂ ਅਨਿਲ ਮਸੀਹ ਨੇ ਕਿਹਾ ਕਿ ਉਹ ਪੇਪਰ ਉਤੇ ਨਿਸ਼ਾਨ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

ਬੈਂਚ ਨੇ ਰਾਏ ਦਿੱਤੀ ਕਿ ਮਸੀਹ ਵਿਰੁੱਧ ਚੋਣ ਪ੍ਰਕਿਰਿਆ ਵਿਚ ਦਖਲ ਦੇਣ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਨਵੇਂ ਸਿਰੇ ਤੋਂ ਚੋਣ ਕਰਵਾਉਣ ਦਾ ਹੁਕਮ ਦੇਣ ਦੀ ਬਜਾਏ ਉਹ ਮੌਜੂਦਾ ਬੈਲਟ ਦੇ ਆਧਾਰ 'ਤੇ ਕਿਸੇ ਨਿਰਪੱਖ ਪ੍ਰੀਜ਼ਾਈਡਿੰਗ ਅਫ਼ਸਰ ਦੁਆਰਾ ਵੋਟਾਂ ਦੀ ਗਿਣਤੀ ਕਰਨ ਦਾ ਹੁਕਮ ਦੇਵੇਗੀ। ਅਦਾਲਤ ਨੇ ਹਦਾਇਤ ਕੀਤੀ ਕਿ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੀ ਹਿਰਾਸਤ ਵਿੱਚ ਬੈਲਟ ਪੇਪਰਾਂ ਨੂੰ ਅਦਾਲਤ ਦੀ ਪੜਤਾਲ ਲਈ ਬੈਲਟ ਪੇਪਰਾਂ ਦੀ ਸੰਭਾਲ ਲਈ ਸਬੰਧਤ ਕਦਮਾਂ ਅਨੁਸਾਰ ਭਲਕੇ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਸਾਲੀਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਮੰਨਿਆ ਕਿ ਉਨ੍ਹਾਂ ਮਾਰਕ ਲਗਾਇਆ ਹੈ। ਅਜਿਹੇ ਵਿੱਚ ਇਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਕਹਾਂਗੇ ਨਵੇਂ ਰਿਟਰਨਿੰਗ ਅਫਸਰ ਨੂੰ ਨਿਯੁਕਤ ਕਰੇ। ਅਸੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਕਹਾਂਗੇ ਕਿ ਇਸ ਨੂੰ ਮਨੀਟਰ ਕਰੇ। ਅਦਾਲਤ ਨੇ ਕਿਹਾ ਕਿ ਅਸੀਂ ਰਜਿਸਟਰਾਰ ਜਨਰਲ ਹਾਈਕੋਰਟ ਨੂੰ ਕਹਾਂਗੇ ਕਿ ਉਹ ਇਸ ਚੋਣ ਨਾਲ ਜੁੜੇ ਉਹ ਸਾਰੇ ਰਿਕਾਰਡ ਲੈ ਕੇ ਸਾਡੇ ਕੋਲ ਆਉਣ। ਅਸੀਂ ਮੰਗਲਵਾਰ ਨੂੰ ਇਸ ਮਾਮਲੇ ਵਿੱਚ ਸੁਣਵਾਈ ਕਰਾਂਗੇ। ਅਦਾਲਤ ਨੇ ਕਿਹਾ ਕਿ ਜੋ ਬੈਲੇਟ ਪੇਪਰ ਰਜਿਸਟਰ ਜਨਰਲ ਕੋਲ ਹਨ ਉਹ ਇਕ ਜੁਡੀਸ਼ੀਅਲ ਅਫਸਰ ਸਵੇਰੇ 10.30 ਵਜੇ ਸਾਡੇ ਕੋਲ ਲੈ ਕੇ ਆਉਣਗੇ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

X