ਲਖਨਊ, 24 ਫਰਵਰੀ, ਦੇਸ਼ ਕਲਿਕ ਬਿਊਰੋ :
ਯੂਪੀ ਦੇ ਕਾਸਗੰਜ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ 40 ਲੋਕਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਛੱਪੜ ਵਿੱਚ ਪਲਟ ਗਈ। ਇਸ ਹਾਦਸੇ 'ਚ 12 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਫਿਲਹਾਲ ਮੌਕੇ 'ਤੇ ਬਚਾਅ ਕਾਰਜ ਜਾਰੀ ਹਨ।
ਸਥਾਨਕ ਲੋਕ ਵੀ ਮਦਦ ਵਿੱਚ ਲੱਗੇ ਹੋਏ ਹਨ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਇਕ ਟਰੈਕਟਰ ਟਰਾਲੀ 'ਚ ਮਾਘੀ ਪੂਰਨਿਮਾ 'ਤੇ ਕਾਦਰਗੰਜ ਗੰਗਾ ਘਾਟ 'ਤੇ ਗੰਗਾ 'ਚ ਇਸ਼ਨਾਨ ਕਰਨ ਜਾ ਰਹੇ ਸਨ ਕਿ ਰਿਆਵਗੰਜ ਪਟਿਆਲੀ ਰੋਡ 'ਤੇ ਗਧਾਈ ਪਿੰਡ ਨੇੜੇ ਹਾਦਸਾ ਵਾਪਰ ਗਿਆ।
ਚੀਕਾਂ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਉਥੇ ਪਹੁੰਚ ਗਏ। ਕੁਝ ਦੇਰ ਵਿਚ ਹੀ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ। ਘਟਨਾ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।