Hindi English Friday, 10 May 2024 🕑
BREAKING
ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਪੰਜਾਬ

More News

ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਕੈਬਿਨਟ ਸਬ ਕਮੇਟੀ ਅਤੇ ਕੱਚੇ ਮੁਲਾਜ਼ਮਾਂ ਚ ਬਣੀ ਸਹਿਮਤੀ

Updated on Friday, March 15, 2024 16:31 PM IST

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਤੇ ਵਿਸ਼ੇਸ਼ ਅਧਿਆਪਕ ਹੋਣਗੇ ਪੱਕੇ

ਮੋਹਾਲੀ, 15 ਮਾਰਚ, ਦੇਸ਼ ਕਲਿੱਕ ਬਿਓਰੋ :

ਬੀਤੇ ਕਈ ਦਿਨਾਂ ਤੋਂ ਸਘੰਰਸ਼ ਦੇ ਰਾਹ ਤੇ ਚੱਲ ਰਹੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਦੀਆਂ ਮੰਗਾਂ ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਬੂਰ ਪੈ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਨਗੀ ਦੇਣ ਉਪਰੰਤ ਲੰਬੇ ਸਮੇਂ ਤੋਂ ਕਰਮਚਾਰੀਆਂ ਨੂੰ ਰੈਗੂਲਰ ਦੇ ਨਿਯੁਕਤੀ ਪੱਤਰ ਨਾ ਮਿਲਣ ਕਰਕੇ ਮੁਲਾਜ਼ਮ ਨਿਰਾਸ਼ ਸੰਨ ਅਤੇ ਸਘੰਰਸ਼ ਦੇ ਰਾਹ ਤੇ ਪੈ ਕੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਲਾਇਆ ਹੋਇਆ ਸੀ।
ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਹੋਈ
ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਸਕੂਲ ਸਿੱਖਿਆ ਦੇ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਵਿਨੈ ਬੁਬਲਾਨੀ ਪ੍ਰਸੋਨਲ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਮੋਜੂਦ ਸਨ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ/ ਮਿਡ ਡੇ ਮੀਲ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਰਾਮੇਸ਼ ਸਹਾਰਨ ਪ੍ਰਵੀਨ ਸ਼ਰਮਾ ਜਗਮੋਹਨ ਸਿੰਘ ਗੁਰਮੀਤ ਸਿੰਘ ਮਾਂਗਟ ਸੁਖਰਾਜ ਸਿੰਘ ਚਮਕੋਰ ਸਿੰਘ ਵਰਿੰਦਰ ਸਿੰਘ ਨੇ ਕਿਹਾ ਕਿ ਕੈਬਿਨਟ ਸਬ ਕਮੇਟੀ ਸਾਹਮਣੇ ਮੁਲਾਜ਼ਮ ਆਗੂਆਂ ਨੇ ਆਪਣੀ ਲੰਬੇ ਸਮੇਂ ਲਟਕਦੀ ਰੈਗੂਲਰ ਦੀ ਮੰਗ ਰੱਖੀ ਜਿਸ ਤੇ ਲੰਬੀ ਵਿਚਾਰ ਚਰਚਾ ਤੋਂ ਬਾਅਦ ਸਾਲ 2018 ਦੋਰਾਨ ਸਿੱਖਿਆ ਵਿਭਾਗ ਚ ਰੈਗੂਲਰ ਕੀਤੇ 8886 ਅਧਿਆਪਕਾਂ ਦੀ ਤਰਜ ਤੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ਤੇ ਸਹਿਮਤੀ ਬਣੀ। ਜਿਸ ਉਪਰੰਤ ਵਿੱਤ ਮੰਤਰੀ ਵੱਲੋਂ ਸਕੂਲ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਤੁਰੰਤ ਆਰੰਭੀ ਜਾਵੇ।
ਇਸ ਦੇ ਨਾਲ ਹੀ ਦਫ਼ਤਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਕੀਤੀ ਕਟੋਤੀ ਨੂੰ ਖਤਮ ਕਰਨ ਲਈ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੋਕੇ ਤੇ ਨਿਰਦੇਸ਼ ਦਿੱਤੇ।
ਮੀਟਿੰਗ ਉਪਰੰਤ ਆਗੂਆਂ ਵੱਲੋਂ ਧਰਨੇ ਵਿੱਚ ਆ ਕੇ ਵੱਖ ਵੱਖ ਜ਼ਿਲ੍ਹਿਆਂ ਤੋਂ ਪੁੱਜੇ ਜ਼ਿਲ੍ਹਾ ਆਗੂਆਂ ਤੇ ਕਰਮਚਾਰੀਆਂ ਨਾਲ ਵਿਚਾਰ ਕਰਨ ਉਪਰੰਤ ਸਰਕਾਰ ਨਾਲ ਬਣੀ ਸਹਿਮਤੀ ਅਨੁਸਾਰ ਚੱਲ ਰਿਹਾ ਸਘੰਰਸ਼ ਹਾਲ ਦੀ ਘੜੀ ਮੁਲਤਵੀ ਕਰਨ ਦਾ ਐਲਾਨ ਕੀਤਾ।
ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਕਿਸੇ ਵੀ ਪੱਧਰ ਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਿੱਚ ਕੋਈ ਅੜਚਨ ਪੈਦਾ ਹੋਈ ਤਾਂ ਕਰਮਚਾਰੀ ਸਘੰਰਸ਼ ਕਰਨ ਤੋਂ ਪਿੱਛੇ ਨਹੀ ਹਟਣਗੇ ਅਤੇ ਵੋਟਾਂ ਦੋਰਾਨ ਹਰ ਇਕ ਮੰਤਰੀ ਤੇ ਵਿਧਾਇਕ ਦੇ ਦਾ ਘਰ ਘੇਰਣਗੇ।

ਵੀਡੀਓ

ਹੋਰ
Readers' Comments
Robin Singh Robin Singh 3/16/2024 8:09:51 PM

Robin Singh

Have something to say? Post your comment
ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

: ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਪਾਣੀਪਤ ਦੀਆਂ ਹਾਰੀਆਂ ਲੜਾਈਆਂ ਨਹੀਂ ਸਰਹਿੰਦ ਦੀ ਫਤਿਹ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਿਲ ਕੀਤੀ ਜਾਵੇ- ਬਾਵਾ

: ਪਾਣੀਪਤ ਦੀਆਂ ਹਾਰੀਆਂ ਲੜਾਈਆਂ ਨਹੀਂ ਸਰਹਿੰਦ ਦੀ ਫਤਿਹ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਿਲ ਕੀਤੀ ਜਾਵੇ- ਬਾਵਾ

ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

: ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ

: ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ

ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਨੌਰ ਹਲਕੇ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਪੂਰਨ ਸਹਿਯੋਗ ਦਿੱਤਾ ਹੈ - ਪ੍ਰਨੀਤ ਕੌਰ

: ਸਨੌਰ ਹਲਕੇ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਪੂਰਨ ਸਹਿਯੋਗ ਦਿੱਤਾ ਹੈ - ਪ੍ਰਨੀਤ ਕੌਰ

ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ

: ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ

ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਮੋਹਾਲੀ: ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

: ਮੋਹਾਲੀ: ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

X