Hindi English Sunday, 28 April 2024 🕑
BREAKING
ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 28-04-24

ਸੰਸਾਰ

More News

ਅਮਰੀਕਾ ‘ਚ ਫਾਇਰਿੰਗ, ਤਿੰਨ ਲੋਕਾਂ ਦੀ ਮੌਤ

Updated on Sunday, March 17, 2024 07:20 AM IST

ਵਾਸਿੰਗਟਨ, 17 ਮਾਰਚ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਪੈਨਸਿਲਵੇਨੀਆ ਦੇ ਫਿਲਾਡੇਲਫੀਆ ਦੇ ਫਾਲਜ਼ ਟਾਊਨਸ਼ਿਪ 'ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨਿਊਜਰਸੀ ਦੇ ਟਰੈਂਟਨ ਵੱਲ ਭੱਜ ਗਿਆ। ਉੱਥੇ ਉਸਨੇ ਆਪਣੇ ਆਪ ਨੂੰ ਇੱਕ ਘਰ ਵਿੱਚ ਬੰਦ ਕਰ ਲਿਆ।
ਮੁਲਜ਼ਮ ਦੀ ਪਛਾਣ 26 ਸਾਲਾ ਆਂਦਰੇ ਗੋਰਡਨ ਵਜੋਂ ਹੋਈ ਹੈ। ਮਰਨ ਵਾਲਿਆਂ ਵਿੱਚ ਗੋਰਡਨ ਦੀ ਮਤਰੇਈ ਮਾਂ, ਉਸਦੀ 13 ਸਾਲਾ ਭੈਣ ਅਤੇ ਉਸਦੇ ਦੋ ਬੱਚਿਆਂ ਦੀ ਮਾਂ ਵੀ ਸ਼ਾਮਲ ਸੀ। ਪੈਨਸਿਲਵੇਨੀਆ ਦੀ ਫਾਲਸ ਟਾਊਨਸ਼ਿਪ ਪੁਲਿਸ ਨੇ ਦੱਸਿਆ ਕਿ ਨੌਜਵਾਨ ਨੇ ਏਆਰ-15 ਸਟਾਈਲ ਅਸਾਲਟ ਰਾਈਫਲ ਨਾਲ ਘਟਨਾ ਨੂੰ ਅੰਜਾਮ ਦਿੱਤਾ।
ਫਾਲਸ ਟਾਊਨਸ਼ਿਪ ਇੱਕ ਸ਼ਹਿਰ ਹੈ ਜੋ ਫਿਲਾਡੇਲਫੀਆ ਤੋਂ ਲਗਭਗ 45 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਹੈ। ਇਹ ਸ਼ਹਿਰ ਨਿਊ ਜਰਸੀ-ਪੈਨਸਿਲਵੇਨੀਆ ਸਰਹੱਦ ਦੇ ਨੇੜੇ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਆਸ-ਪਾਸ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਕਰਕੇ ਆਪਣੀ ਸੁਰੱਖਿਆ ਕਰਨ ਦੀ ਸਲਾਹ ਦਿੱਤੀ ਹੈ।

ਵੀਡੀਓ

ਹੋਰ
Have something to say? Post your comment
X