Hindi English Saturday, 27 April 2024 🕑
BREAKING
ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਚੰਡੀਗੜ੍ਹ

More News

ਨਵ-ਨਿਯੁਕਤ ਸਿਵਲ ਸਰਜਨ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

Updated on Tuesday, March 19, 2024 16:28 PM IST

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੀ ਬਿਹਤਰੀ ਲਈ ਉਨ੍ਹਾਂ ਦੇ ਸੁਝਾਅ ਵੀ ਲਏ। ਡਾ. ਦਵਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ, ਆਈ.ਸੀ.ਯੂ, ਆਪਰੇਸ਼ਨ ਥਿਏਟਰ, ਵੱਖ-ਵੱਖ ਓ.ਪੀ.ਡੀ. ਕਮਰਿਆਂ, ਲੈਬ ਵਿਚ ਫੇਰੀ ਪਾਈ। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਇਸੇ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਮਿਲਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਹਨ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓ.ਪੀ.ਡੀ. ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਕੋਲੋਂ ਬਾਹਰੋਂ ਦਵਾਈ ਨਾ ਮੰਗਵਾਈ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ, ਡਾ. ਵਿਜੇ ਭਗਤ, ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

: ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

: ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

: CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

: ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

X