Hindi English Thursday, 16 May 2024 🕑
BREAKING
Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਸਵੀਕਾਰ,ਖਾਤੇ ‘ਚ ਸਿਰਫ ਹਜ਼ਾਰ ਰੁਪਏ ਲੋਕ ਸਭਾ ਚੋਣਾਂ 2024 : ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡੀਟੀਐੱਫ ਵਲੋਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੁਲਾਕਾਤ ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ ਇੱਕ ਹੋਰ ਮੋਟਰਸਾਈਕਲ ਸਵਾਰ ਚੜ੍ਹਿਆ ਨਾੜ ਨੂੰ ਲਾਈ ਅੱਗ ਦੀ ਭੇਟ ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤੱਕ ਵਧਾਈ

ਪੰਜਾਬ

More News

ਸਮਰਥ 2 : ਗਲਤ ਤੱਥ ਪੇਸ਼ ਕਰਨ ਵਾਲੇ ਸਕੂਲਾਂ ਖਿਲਾਫ ਹੋਵੇਗੀ ਕਾਰਵਾਈ

Updated on Monday, March 25, 2024 08:56 AM IST

ਮੋਹਾਲੀ, 25 ਮਾਰਚ, ਦੇਸ਼ ਕਲਿਕ ਬਿਊਰੋ :
ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦੂਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ 'ਤੇ ਪਕੜ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਸ਼ਿਆਂ ਦੇ ਹਊਏ ਨੂੰ ਖਤਮ ਕਰਨ ਲਈ ਨਵਾਂ ਉਪਰਾਲਾ ਕੀਤਾ ਹੈ। ਇਸ ਦੇ ਲਈ ਪ੍ਰੋਜੈਕਟ ਸਮਰਥ 2 ਪਹਿਲੀ ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਸ਼ੁਰੂ ਹੋਵੇਗਾ।
ਇਹ ਪ੍ਰੋਜੈਕਟ 31 ਮਈ ਤੱਕ ਚੱਲੇਗਾ। ਇਸ ਵਿੱਚ ਸ਼ਾਮਲ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਹਾਲਾਂਕਿ ਵਿਭਾਗ ਵੱਲੋਂ ਇਸ ਦੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ। ਨਾਲ ਹੀ ਜੇਕਰ ਕੋਈ ਸਕੂਲ ਗਲਤ ਤੱਥ ਪੇਸ਼ ਕਰਦਾ ਹੈ ਤਾਂ ਸਬੰਧਤ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਪ੍ਰੋਜੈਕਟ ਰਾਹੀਂ ਮੁੱਖ ਤੌਰ 'ਤੇ ਤਿੰਨ ਵਿਸ਼ਿਆਂ ਪੰਜਾਬੀ, ਅੰਗਰੇਜ਼ੀ ਅਤੇ ਗਣਿਤ 'ਤੇ ਧਿਆਨ ਦਿੱਤਾ ਜਾਵੇਗਾ। ਇਸ ਵਿੱਚ ਸਮਾਨ ਸਮਝ ਵਾਲੇ ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਣਗੇ। ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਲਈ ਪੈਰਾਗ੍ਰਾਫ ਰੀਡਿੰਗ ਸਿਖਾਈ ਜਾਵੇਗੀ। ਜਦੋਂ ਕਿ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਹਾਣੀ ਪੜ੍ਹਾਈ ਜਾਵੇਗੀ।
ਇਸੇ ਤਰ੍ਹਾਂ ਗਣਿਤ ਵਿੱਚ ਦੂਜੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਨੂੰ ਪਲੱਸ ਅਤੇ ਮਾਇਨਸ ਪੜ੍ਹਾਇਆ ਜਾਵੇਗਾ। ਜਦੋਂ ਕਿ ਦੂਜੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਜੋੜ, ਘਟਾਓ, ਗੁਣਾ ਅਤੇ ਭਾਗ ਪੜ੍ਹਾਇਆ ਜਾਵੇਗਾ। ਇਸੇ ਤਰ੍ਹਾਂ ਦੂਸਰੀ ਜਮਾਤ ਦੇ ਅੰਗਰੇਜ਼ੀ ਦੇ ਬੱਚੇ ਪੈਰਾਗ੍ਰਾਫ ਰੀਡਿੰਗ ਵਿੱਚ ਰੁਝੇ ਰਹਿਣਗੇ। ਜਦੋਂ ਕਿ ਹੋਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਕਹਾਣੀ ਪੜ੍ਹਾਈ ਜਾਵੇਗੀ। ਇਸ ਦੇ ਲਈ ਸਕੂਲਾਂ ਨੂੰ ਟਾਈਮ ਟੇਬਲ ਵੀ ਭੇਜ ਦਿੱਤੇ ਗਏ ਹਨ।
ਇਸ ਪ੍ਰੋਜੈਕਟ ਵਿੱਚ ਸ਼ਾਮਲ ਬੱਚਿਆਂ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਸਾਰਾ ਡਾਟਾ ਨਿਰਧਾਰਤ ਸਮੇਂ 'ਤੇ ਪੋਰਟਲ 'ਤੇ ਅਪਲੋਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕਿਸੇ ਵੀ ਪ੍ਰੋਜੈਕਟ ਨਾਲ ਸਬੰਧਤ ਅੰਕੜਿਆਂ ਵਿੱਚ 5 ਫੀਸਦੀ ਤੋਂ ਵੱਧ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਹੀਨਾਵਾਰ ਪ੍ਰੀਖਿਆਵਾਂ ਜੁਲਾਈ ਮਹੀਨੇ ਵਿੱਚ ਹੋਣਗੀਆਂ। ਇਸ ਪ੍ਰੋਜੈਕਟ ਦੇ ਸਵਾਲ ਵੀ ਉਸ ਵਿੱਚ ਸ਼ਾਮਲ ਕੀਤੇ ਜਾਣਗੇ।

ਵੀਡੀਓ

ਹੋਰ
Have something to say? Post your comment
ਮੀਤ ਹੇਅਰ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ

: ਮੀਤ ਹੇਅਰ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

: ਲੋਕ ਸਭਾ ਚੋਣਾਂ 2024: ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਆਈਟੀ ਦੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ : ਡਾਕਟਰ ਸ਼ੁਭਾਸ ਸ਼ਰਮਾ

: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਆਈਟੀ ਦੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ : ਡਾਕਟਰ ਸ਼ੁਭਾਸ ਸ਼ਰਮਾ

ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

: ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਸਵੀਕਾਰ,ਖਾਤੇ ‘ਚ ਸਿਰਫ ਹਜ਼ਾਰ ਰੁਪਏ

: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਸਵੀਕਾਰ,ਖਾਤੇ ‘ਚ ਸਿਰਫ ਹਜ਼ਾਰ ਰੁਪਏ

ਲੋਕ ਸਭਾ ਚੋਣਾਂ 2024 : ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

: ਲੋਕ ਸਭਾ ਚੋਣਾਂ 2024 : ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਡੀਟੀਐੱਫ ਵਲੋਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੁਲਾਕਾਤ

: ਡੀਟੀਐੱਫ ਵਲੋਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੁਲਾਕਾਤ

ਸੰਗਰੂਰ ਹਲਕੇ 'ਚ ਆਪ ਪਾਰਟੀ ਹੋਈ ਹੋਰ ਮਜ਼ਬੂਤ

: ਸੰਗਰੂਰ ਹਲਕੇ 'ਚ ਆਪ ਪਾਰਟੀ ਹੋਈ ਹੋਰ ਮਜ਼ਬੂਤ

X