Hindi English Saturday, 04 May 2024 🕑
BREAKING
ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਸਾਹਿਤ

More News

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

Updated on Monday, March 25, 2024 15:32 PM IST

 
23 ਮਾਰਚ ਦੇ ਦਿਹਾੜੇ 'ਤੇ ਬੀਬੀ ਮਨਜੀਤ ਕੌਰ ਔਲਖ ਨੇ ਰੀਲੀਜ਼ ਕੀਤੀਆਂ ਕਿਤਾਬਾਂ 
 
ਦਲਜੀਤ ਕੌਰ 
 
ਲਹਿਰਾਗਾਗਾ, 25 ਮਾਰਚ, 2024: ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਔਲਖ ਦੀ ਜੀਵਨ ਸਾਥੀ ਅਤੇ ਪੰਜਾਬੀ ਰੰਗਮੰਚ ਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਮਨਜੀਤ ਕੌਰ ਔਲਖ ਨੇ ਲੋਕ ਚੇਤਨਾ ਮੰਚ ਦੇ ਆਗੂ ਜਗਦੀਸ਼ ਪਾਪੜਾ ਦੀ ਪੁਸਤਕ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਪੁਸਤਕ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਨ ਕੀਤੀਆਂ। 
              
 
ਜਗਦੀਸ਼ ਪਾਪੜਾ ਦੀ ਪੁਸਤਕ "ਸੁਪਨਿਆਂ ਦੀ ਸੈਰ" ਲੇਖਕ ਦੇ ਦੋ ਸਫ਼ਰਨਾਮਿਆਂ ਦੀ ਇੱਕ ਰੌਚਕ ਤੇ ਜਾਣਕਾਰੀ ਭਰਪੂਰ ਪੁਸਤਕ ਹੈ। ਇਹ ਸਿਰਫ਼ ਸਫ਼ਰਨਾਮਾ ਨਹੀਂ ਸਗੋਂ ਸੰਸਾਰੀਕਰਨ ਵਿਰੋਧੀ ਕਿਸਾਨਾਂ ਦੇ ਅੰਤਰ-ਮਹਾਂਦੀਪੀ ਕਾਰਵਾਂ ਦੀ ਰਿਪੋਰਟਿੰਗ ਵੀ ਹੈ। ਇਹ ਕਾਰਵਾਂ ਵੱਖ-ਵੱਖ ਦੇਸ਼ਾਂ ਦੇ ਕਿਸਾਨ ਸੰਗਠਨਾਂ ਵੱਲੋਂ ਸੰਸਾਰੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਖਿਲਾਫ਼ ਕਿਸਾਨਾਂ-ਮਜ਼ਦੂਰਾਂ ਨੂੂੰ ਜਾਗਰੂਕ ਕਰਨ ਲਈ ਯੂਰਪ ਦੇ ਡੇਢ ਦਰਜ਼ਨ ਤੋਂ ਵੱਧ ਮੁਲਕਾਂ ਵਿੱਚ ਕੱਢਿਆ ਗਿਆ ਸੀ। ਦੂਜਾ ਸਫ਼ਰਨਾਮਾ "ਕੈਨੇਡਾ ਵਾਇਆ ਤੁਰਕੀ" ਤੁਰਕੀ ਦੇ ਪ੍ਰਸਿੱਧ ਸ਼ਹਿਰ ਇੰਸਤਾਬੁਲ ਦੀ ਇਤਿਹਾਸਕ, ਭੂਗੋਲਿਕ, ਰਾਜਸੀ ਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। ਇਹ ਪੁਸਤਕ ਆਟਮ ਪ੍ਰਕਾਸ਼ਨ, ਪਟਿਆਲਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ।
           
ਰਣਜੀਤ ਲਹਿਰਾ ਦੀ ਪੁਸਤਕ "ਜੈਤੋ ਦਾ ਇਤਿਹਾਸਕ ਮੋਰਚਾ" ਇੱਕ ਹੋਰ ਵਿਚਾਰ ਉਤੇਜਕ ਪੁਸਤਕ ਹੈ ਜਿਹੜੀ ਸੌ ਸਾਲ ਪਹਿਲਾਂ ਅੰਗਰੇਜ਼ੀ ਹਕੂਮਤ ਖਿਲਾਫ਼ ਲੱਗੇ ਜੈਤੋ ਦੇ ਮੋਰਚੇ ਦੀ ਇਤਿਹਾਸਕ ਵਿਰਾਸਤ ਨੂੂੰ ਬੁਲੰਦ ਕਰਦੀ ਹੈ ਅਤੇ ਢਾਈ ਸਾਲ ਤੋਂ ਵੱਧ ਲੰਮੇ ਚੱਲੇ ਸ਼ਾਂਤਮਈ ਮੋਰਚੇ ਵਿੱਚ ਅੰਗਰੇਜ਼ੀ ਹਕੂਮਤ ਦਾ ਬੇਰਹਿਮ ਜਬਰ ਸਹਿੰਦੇ ਹੋਏ ਕੀਤੀਆਂ ਬੇਮਿਸਾਲ ਕੁਰਬਾਨੀਆਂ ਦੀ ਅਦੁੱਤੀ ਗਾਥਾ ਨੂੂੰ ਬਿਆਨ ਕਰਦੀ ਹੈ। ਪੁਸਤਕ ਜੈਤੋ ਦੇ ਮੋਰਚੇ ਸਮੇਤ ਕਈ ਹੋਰਨਾਂ ਮੋਰਚਿਆਂ ਦੀ ਇੱਕ ਗੁੰਮਨਾਮ ਵੀਰਾਂਗਣਾ ਮਾਤਾ ਸੋਧਾਂ ਦੇ ਜੁਝਾਰੂ ਜੀਵਨ 'ਤੇ ਝਾਤ ਪਵਾਉਂਦੀ ਹੈ। ਇਹ ਪੁਸਤਕ ਤਰਕਭਾਰਤੀ ਪ੍ਰਕਾਸ਼ਨ, ਬਰਨਾਲਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ।
              
ਇਸ ਮੌਕੇ ਮੰਚ ਦੀ ਸਮੁੱਚੀ ਆਗੂ ਟੀਮ ਅਤੇ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਨੇ ਦੋਵਾਂ ਲੇਖਕਾਂ ਨੂੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੋਕ ਚੇਤਨਾ ਮੰਚ, ਲਹਿਰਾਗਾਗਾ ਨੂੂੰ ਮਾਣ ਹੈ ਕਿ ਉਸਦੇ ਦੋ ਮੈਂਬਰਾਂ ਨੇ ਪੁਸਤਕਾਂ ਲਿਖ ਕੇ ਮੰਚ ਦਾ ਨਾਮ ਉੱਚਾ ਕੀਤਾ ਹੈ ਅਤੇ ਪੰਜਾਬੀ ਸਾਹਿਤ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

ਪਰਵਾਸੀ ਸ਼ਾਇਰ ਮਹਿੰਦਰ ਪ੍ਰਤਾਪ ਦਾ ਰੂਬਰੂ ਤੇ ਸਨਮਾਨ

: ਪਰਵਾਸੀ ਸ਼ਾਇਰ ਮਹਿੰਦਰ ਪ੍ਰਤਾਪ ਦਾ ਰੂਬਰੂ ਤੇ ਸਨਮਾਨ

X