Hindi English Saturday, 27 April 2024 🕑
BREAKING
ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

ਪੰਜਾਬ

More News

ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ

Updated on Thursday, March 28, 2024 12:52 PM IST

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।  ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਧੀ ਨੂੰ ਜਨਮ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਸਿਹਤਮੰਦ ਹਨ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ 'ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ 'ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।

ਵੀਡੀਓ

ਹੋਰ
Have something to say? Post your comment
X