Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

ਡੀਐਸਪੀ ਸੁਖਜੀਤ ਸਿੰਘ ਵਿਰਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਸਨਮਾਨਿਤ

Updated on Thursday, March 28, 2024 13:47 PM IST

 
ਮੋਰਿੰਡਾ 28 ਮਾਰਚ ( ਭਟੋਆ  )
 
ਹੋਲਾ ਮਹੱਲਾ ਮੌਕੇ ਮੋਰਿੰਡਾ ਦੇ ਰਹਿ ਚੁੱਕੇ ਐਸਐਚਓ ਅਤੇ ਮੋਹਾਲੀ ਦੇ ਸੀਨੀਅਰ ਡੀਐਸਪੀ ਸ੍ਰੀ ਸੁਖਜੀਤ ਸਿੰਘ ਵਿਰਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਸਿਰੋਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫੋਟੋ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
 ਸ੍ਰੀ ਵਿਰਕ ਨੂੰ ਇਹ ਸਨਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਵੱਲੋਂ ਹੋਲਾ ਮਹੱਲਾ ਮੌਕੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਟਰੈਫ਼ਿਕ ਕੰਟਰੋਲ ਨੂੰ ਬਰਕਰਾਰ ਰੱਖਣ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਿੱਤਾ ਗਿਆ।
 
ਇਸ ਮੌਕੇ ਸ੍ਰੀ ਵਿਰਕ ਨੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਮੈਨੇਜਰ ਭਾਈ ਰੋਡੇ ਦਾ ਧੰਨਵਾਦ ਕਰਦਿਆਂ ਸ੍ਰੀ ਵਿਰਕ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਕੀਤਾ ਜਿਨਾ ਦੀ ਬਖਸ਼ਿਸ਼ ਸਦਕਾ ਉਸ ਨੂੰ ਖਾਲਸਾ ਪੰਥ ਦੀ ਜਨਮ ਭੂਮੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਸ੍ਰੀ ਵਿਰਕ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਵੀਡੀਓ

ਹੋਰ
Have something to say? Post your comment
X