Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ

Updated on Thursday, March 28, 2024 13:54 PM IST

ਲੁਧਿਆਣਾ, 28 ਮਾਰਚ, ਦੇਸ਼ ਕਲਿਕ ਬਿਊਰੋ :

ਪੰਜਾਬ ਵਿੱਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਤਸਕਰਾਂ ਅਤੇ ਗੈਰ-ਕਾਨੂੰਨੀ ਭੱਠੀਆਂ ਲਗਾ ਕੇ ਸ਼ਰਾਬ ਦਾ ਉਤਪਾਦਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸਵੇਰੇ ਥਾਣਾ ਲਾਡੋਵਾਲ ਦੀ ਪੁਲੀਸ ਨੇ ਸਤਲੁਜ ਦਰਿਆ ’ਤੇ ਛਾਪਾ ਮਾਰਿਆ। ਪੁਲਿਸ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਸ਼ਰਾਬ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ।ਪੁਲੀਸ ਟੀਮ ਨੇ ਮੌਕੇ ਤੋਂ ਕਰੀਬ 28 ਹਜ਼ਾਰ ਲੀਟਰ ਲਾਹਣ ਬਰਾਮਦ ਕੀਤਾ ਹੈ।
ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮ ਸ਼ਨੀ ਮੰਦਿਰ ਨੇੜੇ ਗਸ਼ਤ ਕਰ ਰਹੀ ਸੀ। ਗੁਪਤ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਹੈ। ਟੀਮ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੁਲਜ਼ਮ ਫ਼ਰਾਰ ਹੋ ਗਏ ਸਨ।
ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਆਬਕਾਰੀ ਵਿਭਾਗ ਦੇ ਇੰਸਪੈਕਟਰ ਹਰਦੀਪ ਸਿੰਘ ਵੀ ਪੁਲੀਸ ਟੀਮ ਸਮੇਤ ਮੌਕੇ ’ਤੇ ਮੌਜੂਦ ਸਨ। ਛਾਪੇਮਾਰੀ ਦੌਰਾਨ ਪੁਲੀਸ ਨੇ 28 ਹਜ਼ਾਰ ਲੀਟਰ ਲਾਹਣ, 12 ਤਰਪਾਲਾਂ, 2 ਲੋਹੇ ਦੇ ਡਰੰਮ, 2 ਪੇਟੀਆਂ ਅਤੇ 2 ਕਾਲੇ ਰੰਗ ਦੀਆਂ ਪਾਈਪਾਂ ਬਰਾਮਦ ਕੀਤੀਆਂ ਹਨ।

ਵੀਡੀਓ

ਹੋਰ
Have something to say? Post your comment
X