Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

ਸੁਖਜਿੰਦਰ ਸਿੰਘ ਰੰਧਾਵਾ ਨੇ ਬੀਕਾਨੇਰ ਵਿਖੇ ਕੀਤਾ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ

Updated on Thursday, March 28, 2024 14:27 PM IST

 ਬੀਕਾਨੇਰ: 28 ਮਾਰਚ, ਦੇਸ਼ ਕਲਿੱਕ ਬਿਓਰੋ 
 
ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਕਾਂਗਰਸੀ ਪਾਰਟੀ ਦੀ ਵਰਕਿੰਗ ਕਮੇਟੀ  ਦੇ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੇ ਬੀਕਾਨੇਰ ਵਿਖੇ ਸਾਬਕਾ ਮੁੱਖ ਮੰਤਰੀ ਰਾਜਸਥਾਨ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ  ਗੋਵਿੰਦ ਸਿੰਘ ਡੋਟਾਸਰਾ ਨਾਲ  ਕਾਂਗਰਸ ਪਾਰਟੀ ਦੇ ਉਮੀਦਵਾਰ ਗੋਬਿੰਦ ਰਾਮ ਮੇਘਲਾਵ ਦੇ ਸਮਰਥਨ ਵਿਚ ਇਕ ਵਿਸਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਵੱਲੋਂ ਧੱਕੇ ਨਾਲ  ਲੋਕ ਰਾਜ ਨੂੰ ਖਤਮ ਕਰਨ ਅਤੇ ਕੇਂਦਰੀ ਏਜੰਸੀਆਂ ਦੀ  ਦੁਰਵਰਤੋ ਕਰਕੇ ਆਪਣੇ ਵਿਰੋਧੀਆਂ ਨੂੰ ਦਬਾਉਣ ਦੀ ਨੀਤੀ ਚੱਲ ਰਹੀ ਹੈ। ਉਨ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ ਆਦਿ ਮੁੱਦਿਆਂ ਨੂੰ ਲੈ ਕੇ ਭਾਜਪਾ ‘ਤੇ ਹਮਲੇ ਕਰਦਿਆਂ  ਰਾਜਸਥਾਨ ਦੀ ਸਮਝਦਾਰ ਜਨਤਾ ਨੂੰ ਲੋਕ ਸਭਾ ਚੋਣਾਂ ਵਿੱਚ ਖੁੱਲ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਰੰਧਾਵਾ ਨੇ ਪ੍ਰਦੇਸ਼ ਦੀ ਜਨਤਾ ਨੂੰ ਦੱਸਿਆ ਕਿ ਪ੍ਰਦੇਸ਼ ਵਿਚ ਅਸ਼ੋਕ ਗਹਿਲੋਤ ਸਰਕਾਰ  ਵੱਲੋ  ਜੋ ਲੋਕ  ਭਲਾਈ  ਸਕੀਮਾਂ ਜੋ ਗਰੀਬ ਲੋਕਾਂ ਲ‌ਈ ਚਾਲੂ ਕੀਤੀਆਂ ਸਨ ਉਹਨਾਂ ‘ਤੇ ਰੋਕ ਲਾ ਕੇ ਪ੍ਰਦੇਸ਼  ਦੀ ਭਜਨ ਸਰਕਾਰ ਨੇ ਗਰੀਬਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝਾ ਕਰ ਦਿਤਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ  ਕਿਸਾਨਾਂ,ਗਰੀਬ ਵਰਗ ਦੇ ਲੋਕਾਂ, ਛੋਟੇ ਵਪਾਰੀਆਂ ਤੇ ਮਨਰੇਗਾ ਮਜ਼ਦੂਰਾਂ, ਆਸਾ ਵਰਕਰਾਂ ਤੇ ਆਂਗਣਵਾੜੀ ਵਰਕਰਾਂ  ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਉਹਨਾਂ ਰਾਜਸਥਾਨ ਦੀ ਜਨਤਾ ਨੂੰ ਅਪੀਲ ਕੀਤੀ ਕਿ  ਉਹ ਰਾਜਸਥਾਨ ਪ੍ਰਦੇਸ਼ ਵਿਚੋਂ ਕਾਂਗਰਸ ਪਾਰਟੀ ਨੂੰ ਵੋਟ ਪਾ ਕੇ ਵੱਧ ਤੋਂ ਵੱਧ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾਉਣ ਤਾਂ ਕਿ ਰਾਜਸਥਾਨ ਤੋਂ ਹੀ ਕੇਂਦਰ ਵਿੱਚ ਕਾਂਗਰਸ ਸਰਕਾਰ ਬਣਨ ਦਾ ਮੁੱਢ  ਬੱਝ ਸਕੇ।  ਵਿਸ਼ਾਲ ਰੈਲੀ ਨੂੰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਗਵਿਘਦ ਸਿੰਘ ਡੋਟਾਸਰਾ ਅਤੇ ਲੋਕ ਸਭਾ ਦੇ ਉਮੀਦਵਾਰ ਗੋਵਿੰਦ ਰਾਮ ਮੇਘਲਾਵ ਨੇ ਵੀ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਦਾ ਸਾਥ ਦੇਣ। ਮੀਡੀਆ ਨੂੰ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

ਵੀਡੀਓ

ਹੋਰ
Have something to say? Post your comment
X