Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

ਕਾਂਗਰਸ ਛੱਡ ਕੇ ਗ‌ਏ ਗਦਾਰ ਲੋਕਾਂ ਲ‌ਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਸਦਾ ਲਈ ਬੰਦ ਹੋਣੇ ਚਾਹੀਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

Updated on Thursday, March 28, 2024 15:51 PM IST

ਡੇਰਾ ਬਾਬਾ ਨਾਨਕ: 28 ਮਾਰਚ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਪਾਰਟੀ ਦੇ ਪ੍ਰਭਾਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪ੍ਰਧਾਨ ਮਲਿਕ ਅਰਜਨ ਖੜਗੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ   ਸੋਨੀਆ ਗਾਂਧੀ ਜੀ ਨੂੰ ਅਪੀਲ ਕੀਤੀ ਹੈ ਕਿ ਸੱਤਾ ਦੇ ਲਾਲਚ ਵਿਚ ਜਿਹੜੇ ਲੀਡਰ ਇਸ ਟਾਈਮ ਗਦਾਰੀ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿਚ ਚਲੇ ਗ‌ਏ ਹਨ ਉਹਨਾਂ ਲ‌ਈ ਭਵਿੱਖ ਵਿੱਚ ਕਾਂਗਰਸ ਪਾਰਟੀ ਵਿਚ ਵਾਪਸੀ ਦੇ ਦਰਵਾਜ਼ੇ ਸਦਾ ਲਈ ਬੰਦ ਕਰ ਦਿੱਤੇ ਜਾਣੇ ਚਾਹੀਦੇ ਹਨ।

ਰੰਧਾਵਾ ਨੇ ਕਿਹਾ ਕਿ ਕਾਂਗਰਸ ਦੀ ਪੰਜਾਬ ਵਿਚ 2017 ਤੋਂ 2022 ਤੱਕ ਸਰਕਾਰ ਵਿਚ ਇਹਨਾਂ ਲੀਡਰਾਂ ਨੇ ਪੂਰਾ ਸੱਤਾ ਦਾ ਸੁੱਖ ਭੋਗਿਆ ਹੈ, ਪਰ ਇਹਨਾਂ ਲੀਡਰਾਂ ਨੇ ਪੰਜ ਸਾਲਾਂ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਇਹ ਕਾਂਗਰਸ ਪਾਰਟੀ ਹੀ ਹੈ ਜਿਸਨੇ ਇਹਨਾਂ ਦੇ ਪੁਰਖਿਆਂ ਨੂੰ ਕੇਂਦਰ ਵਿਚ ਖੇਤੀਬਾੜੀ ਮੰਤਰੀ ਬਣਾਇਆ ਤੇ ਫਿਰ ਰਾਜਪਾਲ ਦਾ ਦਰਜਾ ਦਿਤਾ, ਇਹਨਾਂ ਦੇ ਖਾਨਦਾਨਾਂ ਨੂੰ ਮੁੱਖ ਮੰਤਰੀ ਪੰਜਾਬ ਦੀ ਕੁਰਸੀ ਨਾਲ ਨਿਵਾਜਿਆ ਤੇ ਪ੍ਰਦੇਸ਼ ਕਾਂਗਰਸ ਦੀਆਂ ਪ੍ਰਧਾਨਗੀਆਂ ਸੌਂਪੀਆਂ। ਉਨ੍ਹਾਂ ਦੋਸ਼ ਲਾਇਆ ਕਿ ਇਹਨਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਪੰਜਾਬ ਵਿਚ ਕਾਂਗਰਸ ਦੀਆਂ ਸਰਕਾਰਾਂ ਵਿਚ ਕੈਬਨਿਟ ਮੰਤਰੀਆਂ ਦੇ ਅਹੁੱਦਿਆਂ ਨਾਲ ਨਿਵਾਜਿਆ ਪਰ ਇਹਨਾਂ ਲੋਕਾਂ ਨੇ ਕਾਂਗਰਸ ਨਾਲ ਗਦਾਰੀ ਕਰਕੇ ਪੰਜਾਬ ਵਿਰੋਧੀ ਖਾਸ ਕਰਕੇ ਕਿਸਾਨ ਵਿਰੋਧੀ ਪਾਰਟੀਆਂ ਨਾਲ ਹੱਥ ਮਿਲਾ ਲ‌ਏ। 

ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਕਿਸੇ ਵੀ ਕਾਂਗਰਸੀ ਨੂੰ ਪਾਰਟੀ ਜਾਂ ਸਰਕਾਰ ਵਿਚ ਅਹੁੱਦਾ ਦੇਣ ਤੋਂ ਪਹਿਲਾਂ ਉਸ ਦਾ ਡੀ ਐਨ ਏ ਕਰਾਉਣਾਂ ਚਾਹੀਦਾ ਹੈ ਕਿ ਵਾਕਿਆ ਹੀ ਉਸ ਦੇ ਖੂਨ ਵਿੱਚ ਕਾਂਗਰਸ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਗਦਾਰੀ ਕਰਨ ਵਾਲੇ ਲੀਡਰ ਥੋੜੇ ਸਮੇਂ ਬਾਅਦ ਫਿਰ ਕਾਂਗਰਸ ਪਾਰਟੀ ਵਿਚ ਵਾਪਸੀ ਕਰਨ ਲ‌ਈ ਤਰਲੋ ਮੱਛੀ ਹੋਣਗੇ ਪਰ ਪਾਰਟੀ ਹਾਈਕਮਾਂਡ ਨੂੰ ਇਹਨਾਂ ਗਦਾਰੀ ਕਰਨ ਵਾਲੇ ਲੋਕਾਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਾ ਚਾਹੀਦਾ। ਸਗੋਂ ਕਾਂਗਰਸ ਪਾਰਟੀ ਦੀ ਲੰਮੇ ਸਮੇਂ ਤੋਂ ਸੇਵਾ ਕਰਨ ਵਾਲੇ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਕਾਂਗਰਸ ਹਾਈਕਮਾਨ ਨੂੰ ਦੇਣਾ ਚਾਹੀਦਾ ਹੈ।ਮੀਡੀਆ ਨਾਲ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।

ਵੀਡੀਓ

ਹੋਰ
Have something to say? Post your comment
X